ਜਾਅਲੀ ਰਜਿਸਟਰੀ ਕਰਨ ਵਾਲੇ ਦੋ ਨਾਮਜ਼ਦ

Sunday, Jan 25, 2026 - 12:01 PM (IST)

ਜਾਅਲੀ ਰਜਿਸਟਰੀ ਕਰਨ ਵਾਲੇ ਦੋ ਨਾਮਜ਼ਦ

ਤਰਨਤਾਰਨ (ਰਮਨ)- ਥਾਣਾ ਝਬਾਲ ਦੀ ਪੁਲਸ ਨੇ ਜਾਅਲੀ ਰਜਿਸਟਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਗ੍ਰਿਫਤਾਰੀ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸਿਟੀ ਸੁਖਬੀਰ ਸਿੰਘ ਨੇ ਦੱਸਿਆ ਕਿ ਹਰਿੰਦਰ ਕੌਰ ਪਤਨੀ ਇਕਬਾਲ ਸਿੰਘ ਵਾਸੀ ਪਿੰਡ ਕਸੇਲ ਵੱਲੋਂ ਐੱਸ.ਐੱਸ.ਪੀ ਨੂੰ ਲਿਖਤੀ ਰੂਪ ਵਿਚ ਧੋਖਾਧੜੀ ਦੇ ਸਬੰਧ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਦੀ ਉਨ੍ਹਾਂ ਵੱਲੋਂ ਬਰੀਕੀ ਨਾਲ ਜਾਂਚ ਕੀਤੀ ਗਈ। 

ਇਹ ਵੀ ਪੜ੍ਹੋ-26 ਜਨਵਰੀ ਨੂੰ ਪੂਰੇ ਪੰਜਾਬ 'ਚ ਅਲਰਟ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਉਨ੍ਹਾਂ ਦੱਸਿਆ ਕਿ ਦਿੱਤੇ ਗਏ ਸਬੂਤਾਂ ਦੌਰਾਨ 274 ਪੇਜਾਂ ਦੀ ਇਨਕੁਆਰੀ ਕਰਨ ਤੋਂ ਬਾਅਦ ਇਹ ਸਾਬਤ ਹੋਇਆ ਹੈ ਕਿ ਗੁਰਤੇਜ ਸਿੰਘ ਪੁੱਤਰ ਰਾਮ ਸਿੰਘ ਵਾਸੀ ਕਸੇਲ ਅਤੇ ਦਿਲਬਾਗ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਠੱਠਗੜ੍ਹ ਵੱਲੋਂ ਜਾਅਲੀ ਰਜਿਸਟਰੀ ਕਰਵਾਈ ਗਈ ਹੈ, ਜਿਸ ਦੇ ਸਬੰਧ ਵਿਚ ਥਾਣਾ ਝਬਾਲ ਵਿਖੇ ਉਕਤ ਦੋਵਾਂ ਮੁਲਜ਼ਮਾਂ ਦੇ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ-ਵੱਡੇ ਸੰਕਟ 'ਚ ਪੰਜਾਬ ਦਾ ਇਹ ਜ਼ਿਲ੍ਹਾ, ਕੈਂਸਰ ਵਰਗੀਆਂ ਨਾਮੁਰਾਦ ਬੀਮਾਰੀਆਂ ਦਾ ਖ਼ਤਰਾ 90 ਫੀਸਦੀ ਫੈਲਣ ਦਾ ਡਰ

 


author

Shivani Bassan

Content Editor

Related News