ਦੀਨਾਨਗਰ ''ਚ ਭਿੜੀਆਂ ਦੋ ਧਿਰਾਂ, ਖੂਨੀ ਟਕਰਾਅ ''ਚ ਕਈ ਵਿਅਕਤੀ ਜ਼ਖ਼ਮੀ
Monday, Aug 10, 2026 - 12:18 PM (IST)
ਦੀਨਾਨਗਰ (ਗੋਰਾਇਆ)- ਹਲਕਾ ਦੀਨਾਨਗਰ ਦੇ ਅਧੀਨ ਆਉਂਦੇ ਪਿੰਡ ਨਾਰਦਾਂ ਵਿਖੇ ਦੋ ਧਿਰਾਂ ਦਰਮਿਆਨ ਹੋਈ ਹਿੰਸਕ ਝੜਪ 'ਚ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀ ਹੋਏ ਪਹਿਲੀ ਧਿਰ ਦੇ ਨੌਜਵਾਨ ਰਾਹੁਲ ਮਸੀਹ ਨੇ ਘਟਨਾ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਸ਼ਾਮ ਨੂੰ ਕੰਮ ਤੋਂ ਪਰਤ ਕੇ ਘਰ ਰੋਟੀ ਖਾ ਰਿਹਾ ਸੀ, ਜਦੋਂ ਉਸ ਨੂੰ ਬਾਹਰੋਂ ਕਿਸੇ ਨੇ ਸੂਚਨਾ ਦਿੱਤੀ ਕਿ ਉਸ ਦੇ ਚਾਚੇ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਜਦੋਂ ਉਹ ਮੌਕੇ 'ਤੇ ਪਹੁੰਚਿਆ ਤਾਂ ਕੁਝ ਵਿਅਕਤੀ ਉਸ ਦੇ ਚਾਚੇ 'ਤੇ ਹਮਲਾ ਕਰ ਰਹੇ ਸਨ। ਬਚਾਅ ਕਰਨ ਦੀ ਕੋਸ਼ਿਸ਼ ਕਰਨ 'ਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ 'ਤੇ ਵੀ ਵਾਰ ਕਰ ਦਿੱਤੇ, ਜਿਸ ਨਾਲ ਉਹ ਅਤੇ ਉਸ ਦਾ ਚਾਚਾ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ-ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ, ਇਕੱਲੀ ਔਰਤ ਨੇ ਬਹਾਦਰੀ ਨਾਲ ਪਾ'ਤੀਆਂ ਭਾਜੜਾਂ
ਰਾਹੁਲ ਮਸੀਹ ਨੇ ਦੋਸ਼ ਲਗਾਇਆ ਕਿ ਹਮਲਾਵਰਾਂ ਦੇ ਹੌਸਲੇ ਇਸ ਕਦਰ ਬੁਲੰਦ ਸਨ ਕਿ ਜਦੋਂ ਪਰਿਵਾਰਕ ਮੈਂਬਰ ਇਲਾਜ ਦੌਰਾਨ ਉਸ ਨੂੰ ਸਕੈਨ ਕਰਵਾਉਣ ਲਈ ਲੈ ਕੇ ਜਾਣ ਲੱਗੇ, ਤਾਂ ਉਕਤ ਵਿਅਕਤੀਆਂ ਨੇ ਸਿਵਲ ਹਸਪਤਾਲ ਦੀ ਐਮਰਜੈਂਸੀ ਦੇ ਬਾਹਰ ਵੀ ਉਨ੍ਹਾਂ 'ਤੇ ਮੁੜ ਹਮਲਾ ਕਰ ਦਿੱਤਾ। ਪੀੜਤ ਅਨੁਸਾਰ ਹਮਲਾਵਰਾਂ ਵਿੱਚੋਂ ਚਾਰ ਨੌਜਵਾਨ ਉਨ੍ਹਾਂ ਦੇ ਹੀ ਪਿੰਡ ਦੇ ਹਨ, ਜਦਕਿ ਬਾਕੀ ਨੌਜਵਾਨ ਬਾਹਰੋਂ ਬੁਲਾਏ ਗਏ ਸਨ। ਪੀੜਤ ਪਰਿਵਾਰ ਨੇ ਪੁਲਸ ਅਤੇ ਪ੍ਰਸ਼ਾਸਨ ਤੋਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ-ਪੰਜਾਬ: ਕਤਲ ਮਾਮਲੇ ’ਚ ਗ੍ਰਿਫਤਾਰ ਕੀਤੀ ਕੁੜੀ ਨੇ ਥਾਣੇ ਅੰਦਰ ਚੁੱਕਿਆ ਖੌਫਨਾਕ ਕਦਮ !
ਇਸ ਦੌਰਾਨ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਇਸ ਸਬੰਧੀ ਦੂਜੀ ਧਿਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਆਪਣੇ 'ਤੇ ਲੱਗੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਸਿਰੇ ਤੋਂ ਨਕਾਰ ਦਿੱਤਾ ਹੈ। ਇਸ ਘਟਨਾ ਨੂੰ ਲੈ ਕੇ ਦੋਵਾਂ ਧਿਰਾਂ ਵੱਲੋਂ ਇੱਕ-ਦੂਜੇ ’ਤੇ ਗੰਭੀਰ ਦੋਸ਼ ਲਗਾਏ ਗਏ ਹਨ। ਦੋਵਾਂ ਪੱਖਾਂ ਦੇ ਵਿਅਕਤੀਆਂ ਦੇ ਜ਼ਖ਼ਮੀ ਹੋਣ ਕਾਰਨ ਮਾਮਲਾ ਗੰਭੀਰ ਬਣਿਆ ਹੋਇਆ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ ਨੇ ਕੀਤਾ ਖ਼ਤਰਨਾਕ ਸਟੰਟ ! ਹੁਣ ਭਾਲ 'ਚ ਜੁਟੀ ਪੁਲਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
