ਮੇਲੇ ਦੀ ਪਾਰਕਿੰਗ ''ਚ ਦੋ ਧਿਰਾਂ ਭਿੜੀਆਂ, ਚੱਲੀਆਂ ਗੋਲੀਆਂ, 4 ਜ਼ਖ਼ਮੀ
Monday, Sep 22, 2025 - 01:03 PM (IST)

ਸ੍ਰੀ ਹਰਗੋਬਿੰਦਪੁਰ ਸਾਹਿਬ (ਰਮੇਸ਼)- ਬੀਤੇ ਦਿਨ ਪਿੰਡ ਔਲਖ ਖੁਰਦ ਵਿਚ ਗੁਰਦੁਆਰਾ ਸਾਹਿਬ ਬਾਬਾ ਨੰਦਾ ਜੀ ਵਿਖੇ ਮੇਲਾ ਚੱਲ ਰਿਹਾ ਹੈ। ਇਸ ਦੌਰਾਨ ਗੱਡੀਆਂ ਦੀ ਪਾਰਕਿੰਗ ਵਿਚ ਦੋ ਧੜਿਆਂ ’ਚ ਹੋਏ ਝਗੜੇ ਦੌਰਾਨ ਗੋਲੀ ਚੱਲਣ ਦਾ ਮਾਮਲਾ ਸਾਹਮਣਾ ਆਇਆ ਹੈ। ਇਸ ਦੌਰਾਨ ਦੋਹਾਂ ਧਿਰਾਂ ਦੇ 4 ਜਣੇ ਜ਼ਖਮੀ ਹੋਏ ਹਨ। ਇਸ ਮੌਕੇ ਗੁਰਵਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਰਾਜੂ ਬੇਲਾ, ਮੱਖਣ ਵਾਸੀ ਬੁੱਢਾ ਥਾਲਾ, ਬਲਦੇਵ ਸਿੰਘ ਅਤੇ ਬੂਟਾ ਸਿੰਘ ਵਾਸੀ ਪਿੰਡ ਬੁੱਢਾ ਬਾਲਾ ਜ਼ਖਮੀ ਦੱਸੇ ਗਏ ਹਨ ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਆ ਰਿਹਾ ਬਦਲਾਅ, ਅਕਤੂਬਰ ਤੋਂ ਸ਼ੁਰੂ ਹੋਵੇਗੀ...
ਇਸ ਮੌਕੇ ਸੀ. ਐੱਚ. ਸੀ. ਭਾਮ ਦੇ ਡਾ. ਗੁਰਪਾਲ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਅਤੇ ਬਲਦੇਵ ਸਿੰਘ ਜ਼ਖ਼ਮੀ ਹਾਲਤ ’ਚ ਬਟਾਲਾ ਦਾਖਲ ਕਰਵਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਦੋਵਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ । ਇਸ ਮੌਕੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਡੀ. ਐੱਸ. ਪੀ. ਹਰੀਸ਼ ਬਹਿਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਹ ਸਬੰਧੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਤੱਥ ਸਾਹਮਣੇ ਆਉਣਗੇ ਉਸ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਨੂੰ ਲੈ ਕੇ ਵੱਡੀ ਖ਼ਬਰ, ਬਦਲੇ ਗਏ ਨਿਯਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8