ਦੀਨਾਨਗਰ 'ਚ ਈਦ ਮੌਕੇ ਜਾਮਾ ਮਸਜਿਦ ਆਪਸ 'ਚ ਭਿੜੀਆਂ ਦੋ ਧਿਰਾਂ, ਮਚੀ ਹਫੜਾ ਦਫੜੀ

Monday, Jun 17, 2024 - 02:45 PM (IST)

ਦੀਨਾਨਗਰ 'ਚ ਈਦ ਮੌਕੇ ਜਾਮਾ ਮਸਜਿਦ ਆਪਸ 'ਚ ਭਿੜੀਆਂ ਦੋ ਧਿਰਾਂ, ਮਚੀ ਹਫੜਾ ਦਫੜੀ

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਅੱਜ ਜਿੱਥੇ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਪੂਰੇ ਦੇਸ਼ ਭਰ ਵਿੱਚ ਈਦ ਦਾ ਪਵਿੱਤਰ ਤਿਉਹਾਰ ਮਨਾਇਆ ਜਾ ਰਿਹਾ, ਉੱਥੇ ਹੀ ਦੀਨਾਨਗਰ ਵਿਖੇ ਵੀ ਇਹ ਤਿਉਹਾਰ ਜਾਮਾ ਮਸਜਿਦ 'ਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਸੀ। 

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਵੱਡੀ ਵਾਰਦਾਤ, ਵਿਅਕਤੀ ਨੇ ਮਾਂ-ਪੁੱਤ 'ਤੇ ਚਾੜ੍ਹਿਆ ਟਰੈਕਟਰ, ਮਾਂ ਦੀ ਮੌਤ

ਇਸ ਦੌਰਾਨ ਅਚਾਨਕ ਛਬੀਲ ਦੇ ਪਾਣੀ ਪੀਂਦੇ ਮੌਕੇ ਆਪਸ ਵਿੱਚ ਦੋ ਧਿਰਾਂ ਦਾ ਟਕਰਾਅ ਹੋ ਗਿਆ ਜਿਸ ਕਾਰਨ ਇੱਕ ਦੂਜੇ 'ਤੇ ਇੱਟਾ ਰੋੜੇ ਚਲਾਏ ਗਏ। ਇਸ ਦੌਰਾਨ ਕਈ ਮੋਟਰਸਾਈਕਲਾਂ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ ਪਰ ਕਿਸੇ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਨਹੀਂ ਹੈ । ਇਸ ਸਥਾਨ 'ਤੇ ਪੁਲਸ ਮੁਲਾਜ਼ਮਾਂ ਦੀ ਘਾਟ ਹੋਣ ਕਾਰਨ ਬੜੀ ਮੁਸ਼ਕਿਲ ਨਾਲ ਭੀੜ 'ਤੇ ਕਾਬੂ ਪਾਇਆ ਗਿਆ ਕਿਉਂਕਿ ਇਥੇ  ਮੁਸਲਮਾਨ ਭਾਈਚਾਰੇ ਦੇ ਲੋਕ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਹੋਏ ਸਨ ਜਿਨਾਂ 'ਚੋਂ ਕੋਈ ਦੋ ਧੜਿਆਂ ਦਾ ਆਪਸ ਵਿੱਚ ਕਿਸੇ ਗੱਲ ਨੂੰ ਲੈ ਕੇ ਟਕਰਾਅ ਹੋ ਗਿਆ। ਫਿਲਹਾਲ ਪੁਲਸ ਵੱਲੋਂ ਪਹੁੰਚ ਕੇ ਸਾਰਾ ਮਾਮਲਾ ਸ਼ਾਂਤ ਕਰਵਾ ਦਿੱਤਾ ਗਿਆ ਹੈ ।      

ਇਹ ਵੀ ਪੜ੍ਹੋ- ਮੌਤ ਦੇ ਮੂੰਹ 'ਚੋਂ ਬਚ ਕੇ ਵਤਨ ਪਰਤਿਆ ਮਾਪਿਆਂ ਦਾ ਇਕਲੌਤਾ ਪੁੱਤ, 9 ਸਾਲ ਬਾਅਦ ਮਿਲ ਕੇ ਭਾਵੁਕ ਹੋਈ ਮਾਂ  

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News