ਪੰਚਾਇਤੀ ਜ਼ਮੀਨ ਨੂੰ ਲੈ ਕੇ ਦੋ ਧਿਰਾਂ ਆਪਸ ''ਚ ਭਿੜੀਆਂ, ਚੱਲੀਆਂ ਗੋਲੀਆਂ

07/08/2023 6:20:09 PM

ਗੁਰਦਾਸਪੁਰ (ਗੁਰਪ੍ਰੀਤ)- ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਛੋਟਾ ਔਲਖ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦ ਪੰਚਾਇਤੀ ਜ਼ਮੀਨ ਨੂੰ ਲੈ ਕੇ ਦੋ ਧਿਰਾਂ ਆਪਸ ਵਿੱਚ ਭਿੜ ਗਈਆਂ। ਜਾਣਕਾਰੀ ਦਿੰਦਿਆਂ ਪੀੜਤ ਸਰਬਜੀਤ ਸਿੰਘ ਸੱਬੂ ਉਸਦੀ ਪਤਨੀ ਅਤੇ ਮਾਤਾ ਨਰਿੰਦਰ ਕੌਰ ਨੇ ਦੱਸਿਆ ਕਿ ਅਸੀਂ ਜਿਹੜੀ ਪੰਚਾਇਤੀ ਜ਼ਮੀਨ 'ਤੇ ਪੱਠੇ ਬੀਜ਼ੇ ਹੋਏ ਸਨ। ਜਦੋਂ ਅਸੀਂ ਆਪਣੀ ਨੂੰਹ ਦੀ ਦਵਾਈ ਲੈਣ ਜਾ ਰਹੇ ਸੀ ਤਾਂ ਅਸੀਂ ਆਪਣੀ ਜ਼ਮੀਨ ਕੋਲ ਰੁਕ ਗਏ। ਇਸ ਦੌਰਾਨ ਦੂਜੀ ਧਿਰ ਦੇ ਬੰਦਿਆਂ ਵੱਲੋਂ ਉਨ੍ਹਾਂ 'ਤੇ ਤੇਜ਼ਤਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਜਿਸ ਨਾਲ ਅਸੀਂ ਭੱਜ ਕੇ ਸਾਹਮਣੇ ਅਜੀਤ ਸਿੰਘ ਦੇ ਘਰ ਵੜ ਕੇ ਆਪਣੀ ਜਾਨ ਬਚਾਈ।

ਇਹ ਵੀ ਪੜ੍ਹੋ- 3 ਦਿਨਾਂ ਤੋਂ ਲਾਪਤਾ 14 ਸਾਲਾ ਬੱਚੇ ਦੀ ਛੱਪੜ 'ਚੋਂ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

ਉਨ੍ਹਾਂ ਦੱਸਿਆਂ ਕਿ ਮੁਲਜ਼ਮਾਂ ਵੱਲੋਂ ਉਨ੍ਹਾਂ ਦੇ ਘਰ ਉੱਤੇ ਵੀ ਹਮਲਾ ਕਰਕੇ ਭੰਨ-ਤੋੜ ਕੀਤੀ ਉਨ੍ਹਾਂ 'ਤੇ ਦੋ ਫ਼ਾਇਰ ਵੀ ਕੀਤੇ ਗਏ। ਉਨ੍ਹਾਂ ਕਿਹਾ ਕਿ ਸਾਡੀ ਪ੍ਰਸ਼ਾਸਨ ਤੋਂ ਮੰਗ ਹੈ ਕਿ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸਾਨੂੰ ਇਨਸਾਫ਼ ਦਿੱਤਾ ਜਾਵੇ। ਇਸ ਲੜਾਈ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਹੀ ਹੈ। ਉੱਥੇ ਹੀ ਮੌਕੇ 'ਤੇ ਮੌਜੂਦ ਪਿੰਡ ਵਾਸੀ ਜਗਦੀਸ਼ ਸਿੰਘ ਅਤੇ ਅਜੀਤ ਸਿੰਘ ਨੇ ਵੀ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਅਜਿਹੀ ਗੁੰਡਾਗਰਦੀ ਨੂੰ ਰੋਕਿਆ ਜਾਵੇ ਅਤੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। 

ਇਹ ਵੀ ਪੜ੍ਹੋ- ਸ਼੍ਰੋਮਣੀ ਕਮੇਟੀ ਵੱਲੋਂ ਯੂਨੀਫਾਰਮ ਸਿਵਲ ਕੋਡ ਦਾ ਤਿੱਖਾ ਵਿਰੋਧ; ਅੰਤ੍ਰਿੰਗ ਕਮੇਟੀ 'ਚ ਲਏ ਅਹਿਮ ਫੈਸਲੇ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan