ਕਰਾਫਟ ਮੇਲੇ ’ਚ ਪਾਰਕਿੰਗ ਦੀ ਪਰਚੀ ਨੂੰ ਲੈ ਕੇ ਦੋ ਧਿਰਾਂ ’ਚ ਝਗੜਾ, ਚੱਲੇ ਇੱਟਾਂ-ਰੋੜੇ
Tuesday, Jul 18, 2023 - 06:07 PM (IST)

ਬਟਾਲਾ (ਸਾਹਿਲ)- ਪੁਲਸ ਜ਼ਿਲ੍ਹਾ ਬਟਾਲਾ ਵਿਚ ਕਾਨੂੰਨ ਵਿਵਸਥਾ ਵਿਗੜ ਨਾਲ ਜਿਥੇ ਆਏ ਦਿਨ ਗੋਲੀਆਂ ਚੱਲਣ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ, ਉਥੇ ਨਾਲ ਹੀ ਬੀਤੀ ਰਾਤ ਉਸ ਵੇਲੇ ਹੱਦ ਹੋ ਗਈ, ਜਦੋਂ ਕਰਾਫਟ ਮੇਲੇ ’ਚ ਪਾਰਕਿੰਗ ਦੀ ਪਰਚੀ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਚੱਲੇ ਇੱਟਾਂ ਰੋੜੇ ’ਚ ਰਾਹ ਜਾਂਦੀਆਂ ਗੱਡੀਆਂ ਦੇ ਸ਼ੀਸ਼ੇ ਟੁੱਟਣ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਐੱਸ. ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗੋਖੂਵਾਲ ਬਾਈਪਾਸ ਪੁਲ ਹੇਠ ਨਾਕੇ ਦੌਰਾਨ ਮੌਜੂਦ ਸੀ, ਜਿਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਦਾਣਾ ਮੰਡੀ ਵਿਚ ਲੱਗੇ ਕਰਾਫਟ ਮੇਲੇ ਦੌਰਾਨ ਦੋ ਧਿਰਾਂ ਵਿਚ ਪਾਰਕਿੰਗ ਦੀ ਫੀਸ ਨੂੰ ਲੈ ਕੇ ਹੋਈ ਤਿੱਖੀ ਬਹਿਸਬਾਜ਼ੀ ਤੋਂ ਬਾਅਦ ਝਗੜਾ ਹੋਇਆ ਹੈ, ਜਿਸ ’ਤੇ ਉਹ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤਾਂ ਦੇਖਿਆ ਕਿ ਹੋਈ ਇਸ ਦੌਰਾਨ ਲੜਾਈ ਦੌਰਾਨ ਦੋਵਾਂ ਧਿਰਾਂ ਨੇ ਇਕ ਦੂਜੇ ’ਤੇ ਜਾਨਲੇਵਾ ਹਮਲਾ ਕਰਦਿਆਂ ਖੁੱਲ੍ਹ ਕੇ ਇੱਟਾਂ ਰੋੜੇ ਚਲਾਏ ਹਨ, ਜਿਸ ਨਾਲ ਰਾਹਗੀਰਾਂ ਦੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਹਨ।
ਇਹ ਵੀ ਪੜ੍ਹੋ- ਦੁਖਦ ਖ਼ਬਰ: ਰੋਜ਼ੀ ਰੋਟੀ ਲਈ ਵਿਦੇਸ਼ ਗਏ ਅੰਮ੍ਰਿਤਸਰ ਦੇ ਵਿਅਕਤੀ ਨਾਲ ਵਾਪਰੀ ਅਣਹੋਣੀ, ਮੌਤ
ਐੱਸ. ਆਈ. ਨੇ ਦੱਸਿਆ ਕਿ ਇਸ ਦੌਰਾਨ ਕੋਈ ਗੰਭੀਰ ਜ਼ਖ਼ਮੀ ਵੀ ਹੋ ਗਿਆ ਸੀ, ਜਿਸ ਸਬੰਧੀ ਪੁਲਸ ਥਾਣਾ ਸਿਵਲ ਲਾਈਨ ਵਿਖੇ ਮੁਕੱਦਮਾ ਵੱਖ-ਵੱਖ ਧਾਰਾਵਾਂ ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਹੈ। ਓਧਰ, ਜਦੋਂ ਥਾਣਾ ਸਿਵਲ ਲਾਈਨ ਦੇ ਐੱਸ. ਐੱਚ. ਓ. ਕੁਲਵੰਤ ਸਿੰਘ ਮਾਨ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਸਬੰਧੀ ਕੇਸ ਦਰਜ ਕਰਨ ਉਪਰੰਤ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੁੱਤ ਹੋਇਆ ਕਪੁੱਤ, ਡੰਡਿਆਂ ਨਾਲ ਕੁੱਟ-ਕੁੱਟ ਮਾਂ ਨੂੰ ਦਿੱਤੀ ਦਰਦਨਾਕ ਮੌਤ
ਜ਼ਿਕਰ ਕਰਨਾ ਬਣਦਾ ਹੈ ਕਿ ਪੁਲਸ ਵੱਲੋਂ ਜਿਹੜਾ ਮੁਕੱਦਮਾ ਦਰਜ ਕੀਤਾ ਗਿਆ ਹੈ, ਉਸ ਵਿਚ ਪਾਰਕਿੰਗ ਵਾਲਿਆਂ ਨੂੰ ਨਾਮਜ਼ਦ ਕਰਨ ਦੀ ਬਜਾਏ ਅਣਪਛਾਤਿਆਂ ’ਤੇ ਦਰਜ ਕੀਤਾ ਗਿਆ ਕਿਉਂਕਿ ਮੁਕੱਦਮੇ ਵਿਚ ਦੋਵਾਂ ਧਿਰਾਂ ਵਿਚਕਾਰ ਹੋਏ ਝਗੜੇ ਵਿਚ ਇਕ ਧਿਰ ਉਹ ਸੀ, ਜਿਸ ਨੇ ਪਾਰਕਿੰਗ ਦਾ ਠੇਕਾ ਲਿਆ ਹੋਇਆ ਸੀ।
ਇਹ ਵੀ ਪੜ੍ਹੋ- ਚਾਂਦਪੁਰ ਬੰਨ੍ਹ ਨੇ ਉਜਾੜੇ ਮਾਨਸਾ ਦੇ ਕਈ ਪਿੰਡ, ਮਚ ਗਈ ਹਾਹਾਕਾਰ, ਵੀਡੀਓ 'ਚ ਵੇਖੋ ਦਰਦ ਬਿਆਨ ਕਰ ਰਹੇ ਲੋਕ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8