ਸਵਿਫਟ ਕਾਰ ਸਵਾਰ ਦੋ ਵਿਅਕਤੀ 80 ਕਿਲੋ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ

Monday, May 11, 2026 - 05:32 PM (IST)

ਸਵਿਫਟ ਕਾਰ ਸਵਾਰ ਦੋ ਵਿਅਕਤੀ 80 ਕਿਲੋ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ

ਗੁਰੂਹਰਸਹਾਏ (ਸੁਨੀਲ ਵਿਕੀ): ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਸਵਿਫਟ ਕਾਰ ਸਵਾਰ ਦੋ ਵਿਅਕਤੀਆਂ ਨੂੰ ਚੂਰਾ ਪੋਸਤ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅਨੁਸਾਰ ਥਾਣਾ ਗੁਰੂਹਰਸਹਾਏ ਦੇ ਏ.ਐਸ.ਆਈ. ਮਹੇਸ਼ ਸਿੰਘ ਨੇ ਪੁਲਸ ਪਾਰਟੀ ਨਾਲ ਗਸ਼ਤ ਤੇ ਚੈਕਿੰਗ ਦੌਰਾਨ ਪੁਲ ਸੂਆ ਗੁਦੜ ਢੰਡੀ ਬਸਤੀ ਨਾਨਕਪੁਰਾ ਰੋਡ 'ਤੇ ਕੀਤੀ ਨਾਕਾਬੰਦੀ ਦੌਰਾਨ ਪਿੰਡ ਲਾਲਚੀਆਂ ਵੱਲੋਂ ਆ ਰਹੀ ਸਵਿਫਟ ਕਾਰ ਨੰਬਰ ਪੀ.ਬੀ.-47ਐਫ-3525 ''ਤੇ ਸਵਾਰ ਜੋਰਾ ਸਿੰਘ ਪੁੱਤਰ ਜੋਤਾ ਸਿੰਘ ਵਾਸੀ ਪਿੰਡ ਤਲਵੰਡੀ ਜੱਲੇਖਾਂ ਤੇ ਬੂਟਾ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਤਲਵੰਡੀ ਸੋਭਾ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਗ੍ਰਿਫ਼ਤਾਰ ਕਰਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਗੱਡੀ ਵਿੱਚੋਂ ਚਾਰ ਗੱਟੇ 80 ਕਿਲੋ ਚੂਰਾ ਪੋਸਤ ਬਰਾਮਦ ਬਰਾਮਦ ਹੋਇਆ। ਪੁਲਸ ਵੱਲੋਂ ਦੋਸ਼ੀਆਂ ਖਿਲਾ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ: ਸਰਪੰਚ ਤੋਂ ਮੰਗੀ 50 ਲੱਖ ਦੀ ਫਿਰੌਤੀ, ਨਾ ਦੇਣ 'ਤੇ ਘਰ 'ਚ ਸੁੱਟ'ਤਾ ਬੰਬ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News