15 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਵਿਅਕਤੀ ਕਾਬੂ, ਪਾਕਿ ਤਸਕਰਾਂ ਤੋਂ ਜੀਜਾ-ਸਾਲਾ ਮੰਗਵਾਉਂਦੇ ਸਨ ਹੈਰੋਇਨ

10/05/2023 6:19:09 PM

ਤਰਨਤਾਰਨ (ਰਮਨ)- ਥਾਣਾ ਖੇਮਕਰਨ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਕੁੱਲ 3 ਕਿਲੋ ਹੈਰੋਇਨ ਸਣੇ ਕਾਬੂ ਕੀਤਾ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ 15 ਕਰੋੜ ਰੁਪਏ ਕੀਮਤ ਦੱਸੀ ਜਾ ਰਹੀ ਹੈ । ਇਸ ਕਾਲੇ ਧੰਦੇ 'ਚ ਜੀਜਾ-ਸਾਲਾ ਦੋਵੇਂ ਕੰਮ ਕਰਦੇ ਸਨ, ਜਿਸ 'ਚ ਸਾਲੇ ਨੂੰ ਮੌਕੇ 'ਤੇ ਕਾਬੂ ਕਰ ਲਿਆ ਗਿਆ ਅਤੇ  ਜੀਜਾ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ। ਪੁਲਸ ਨੇ ਮੁਲਜ਼ਮ ਜੀਜੇ ਦੀ ਭਾਲ ਸਬੰਧੀ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਵੱਲੋਂ ਦੋਵਾਂ ਨੂੰ ਨਾਮਜ਼ਦ ਕਰਨ ਉਪਰੰਤ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਪੁੱਤ, ਲਾਸ਼ ਵੇਖ ਧਾਹਾਂ ਮਾਰ-ਮਾਰ ਰੋਇਆ ਪਿਓ

ਜ਼ਿਕਰਯੋਗ ਹੈ ਕਿ ਮੁਲਜ਼ਮ ਪਾਕਿਸਤਾਨੀ ਸਮਗਲਰਾਂ ਨਾਲ ਸੰਬੰਧ ਰੱਖਦੇ ਹੋਏ ਡਰੋਨ ਰਾਹੀਂ ਭਾਰਤ 'ਚ ਕਈ ਹੈਰੋਇਨ ਦੀਆਂ ਖੇਪਾਂ ਮੰਗਵਾ ਚੁੱਕੇ ਹਨ, ਜਿਸ ਸਬੰਧੀ ਪੁਲਸ ਨੇ ਬਰੀਕੀ ਨਾਲ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। ਪ੍ਰੈਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ. ਐੱਸ. ਪੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਪੁਲਸ ਵੱਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਐੱਸ.ਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਦੀ ਅਗਵਾਈ ਹੇਠ ਥਾਣਾ ਖੇਮਕਰਨ ਦੇ ਮੁਖੀ ਇੰਸਪੈਕਟਰ ਹਰਜੀਤ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਸ਼ੇਰਾ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਮਹਿੰਦੀਪੁਰ ਜ਼ਿਲ੍ਹਾ ਤਰਨਤਾਰਨ ਨੂੰ 1 ਕਿਲੋ ਹੈਰੋਇਨ ਸਮੇਤ ਪੁੱਲ ਡਰੇਨ ਮਹਿੰਦੀਪੁਰ ਤੋਂ ਬੀਤੇ ਬੁੱਧਵਾਰ ਕਾਬੂ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਸਰਹੱਦ ਪਾਰ: ਕਲਯੁਗੀ ਪਿਓ ਨੇ ਆਪਣੇ 4 ਮਾਸੂਮ ਬੱਚਿਆਂ ਨੂੰ ਦਿੱਤੀ ਰੂਹ ਕੰਬਾਊ ਮੌਤ

ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਨਿਸ਼ਾਨਦੇਹੀ 'ਤੇ ਉਸਦੇ ਜੀਜਾ ਨਰਿੰਦਰ ਸਿੰਘ ਪੁੱਤਰ ਲਾਭ ਸਿੰਘ ਵਾਸੀ ਬਸਤੀ ਨੇਕਾ ਵਾਲੀ ਪਿੰਡ ਬੁੱਕਣ ਖਾਹ ਵਾਲਾ ਜ਼ਿਲ੍ਹਾ ਫਿਰੋਜ਼ਪੁਰ ਦੇ ਘਰੋਂ ਦੋ ਕਿਲੋ ਹੈਰੋਇਨ ਹੋਰ ਬਰਾਮਦ ਕੀਤੀ ਗਈ, ਪਰ  ਮੁਲਜ਼ਮ ਨਰਿੰਦਰ ਸਿੰਘ ਪੁਲਸ ਗ੍ਰਿਰਫ਼ ਤੋਂ ਬਾਹਰ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪੁੱਛਗਿਛ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਦੇ ਸਬੰਧ ਪਾਕਿਸਤਾਨੀ ਤਸਕਰਾਂ ਨਾਲ ਹੋਣ ਦੇ ਚਲਦਿਆਂ ਉਨ੍ਹਾਂ ਵੱਲੋਂ ਡਰੋਨ ਦੀ ਮਦਦ ਨਾਲ ਭਾਰਤ 'ਚ ਹੈਰੋਇਨ ਦੀਆਂ ਖੇਪਾਂ ਮੰਗਵਾਈਆਂ ਜਾਂਦੀਆਂ ਸਨ, ਜਿਸ ਸਬੰਧੀ ਪੁਲਸ ਨੇ ਅਗਲੇਰੀ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸ. ਐੱਸ. ਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਪੁਲਸ ਵੱਲੋਂ ਕੁੱਲ 3 ਕਿਲੋ ਹੈਰੋਇਨ ਬਰਾਮਦ ਕਰਦੇ ਹੋਏ ਮੁਲਜ਼ਮ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਜਿਸ ਵਿੱਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ- ਮਾਨਸਾ ਜੇਲ੍ਹ ਦੇ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ 'ਤੇ ਵੱਡੀ ਕਾਰਵਾਈ, ਕੀਤਾ ਗਿਆ ਮੁਅੱਤਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan