ਰਾਵੀ ਦਰਿਆ ’ਚ ਨਾਜਾਇਜ਼ ਮਾਈਨਿੰਗ ਕਰਦੇ ਦੋ ਵਿਅਕਤੀ ਪੁਲਸ ਨੂੰ ਦੇਖ ਕੇ ਫਰਾਰ, ਟਿੱਪਰ ਕਬਜ਼ੇ ’ਚ ਲਏ

Friday, Aug 28, 2026 - 03:03 PM (IST)

ਰਾਵੀ ਦਰਿਆ ’ਚ ਨਾਜਾਇਜ਼ ਮਾਈਨਿੰਗ ਕਰਦੇ ਦੋ ਵਿਅਕਤੀ ਪੁਲਸ ਨੂੰ ਦੇਖ ਕੇ ਫਰਾਰ, ਟਿੱਪਰ ਕਬਜ਼ੇ ’ਚ ਲਏ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)- ਥਾਣਾ ਬਹਿਰਾਮਪੁਰ ਪੁਲਸ ਨੇ ਰਾਵੀ ਦਰਿਆ ਦੇ ਪਿੰਡ ਚੱਕ ਰਾਮ ਸਹਾਏ ਨੇੜੇ ਕਥਿਤ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਇੱਕ ਰੇਤ ਨਾਲ ਭਰਿਆ ਟਿੱਪਰ ਅਤੇ ਮਾਈਨਿੰਗ ਲਈ ਵਰਤੀ ਜਾ ਰਹੀ ਮਸ਼ੀਨਰੀ ਕਬਜ਼ੇ ਵਿੱਚ ਲਈ ਹੈ। ਹਾਲਾਂਕਿ ਮੌਕੇ ’ਤੇ ਮੌਜੂਦ ਦੋ ਨਾਮਲੂਮ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਫਰਾਰ ਹੋ ਗਏ।

ਇਹ ਵੀ ਪੜ੍ਹੋ- ਪੰਜਾਬ: 8 ਆਧੁਨਿਕ ਪਿਸਤੌਲ ਤੇ ਹੈਰੋਇਨ ਦੀ ਵੱਡੀ ਖੇਪ ਸਣੇ 6 ਮੁਲਜ਼ਮ ਗ੍ਰਿਫਤਾਰ, ਡਰੋਨ ਰਾਹੀਂ ਕਰਦੇ ਸੀ ਸਮੱਗਲਿੰਗ

ਪੁਲਸ ਦੇ ਜਾਂਚ ਅਧਿਕਾਰੀ ਜਗੀਰ ਚੰਦ ਮੁਤਾਬਕ ਪੁਲਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸ ਦੌਰਾਨ ਜਦੋਂ ਉਹ ਰਾਵੀ ਦਰਿਆ ਨੇੜੇ ਪਿੰਡ ਚੱਕ ਰਾਮ ਸਹਾਏ ਵਿਖੇ ਪਹੁੰਚੇ ਤਾਂ ਉਨ੍ਹਾਂ ਨੇ ਦੇਖਿਆ ਕਿ ਕੁਝ ਵਿਅਕਤੀ ਕਥਿਤ ਤੌਰ ’ਤੇ ਨਾਜਾਇਜ਼ ਮਾਈਨਿੰਗ ਕਰ ਰਹੇ ਸਨ। ਪੁਲਸ ਪਾਰਟੀ ਨੂੰ ਦੇਖਦੇ ਹੀ ਦੋਵੇਂ ਨਾਮਲੂਮ ਵਿਅਕਤੀ ਮੌਕੇ ਤੋਂ ਭੱਜ ਗਏ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸੁਖਬੀਰ ਤੇ ਹਰਸਿਮਰਤ ਬਾਦਲ, ਕਿਹਾ- 'ਗੁਰੂ ਸਾਹਿਬ ਨੇ ਆਪ ਕੀਤੀ ਰੱਖਿਆ'

ਇਸ ਤੋਂ ਬਾਅਦ ਤਫਤੀਸ਼ੀ ਅਫਸਰ ਵੱਲੋਂ ਮਾਮਲੇ ਦੀ ਜਾਣਕਾਰੀ ਮਾਈਨਿੰਗ ਵਿਭਾਗ ਨੂੰ ਦਿੱਤੀ ਗਈ। ਸੂਚਨਾ ਮਿਲਣ ’ਤੇ ਸੰਦੀਪ ਸਿੰਘ, ਮਾਈਨਿੰਗ ਇੰਸਪੈਕਟਰ, ਡਰੇਨੇਜ ਕਮ ਮਾਈਨਿੰਗ ਉਪ ਮੰਡਲ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਅਤੇ ਥਾਂ ਦਾ ਮੁਆਇਨਾ ਕੀਤਾ। ਮੌਕੇ ਤੋਂ ਪੁਲਸ ਨੇ ਇੱਕ ਟਿੱਪਰ ਨੰਬਰ PB-07-AD-7179, ਜਿਸ ਵਿੱਚ ਕਰੀਬ 500 ਕਿਊਬਿਕ ਰੇਤ ਲੋਡ ਹੋਣ ਦੀ ਗੱਲ ਸਾਹਮਣੇ ਆਈ, ਅਤੇ ਮਾਈਨਿੰਗ ਲਈ ਵਰਤੀ ਜਾ ਰਹੀ ਮਸ਼ੀਨਰੀ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਸ ਨੇ ਇਸ ਸਬੰਧੀ ਮਾਈਨਜ਼ ਐਂਡ ਮਿਨਰਲਜ਼ (ਰੈਗੂਲੇਸ਼ਨ ਐਂਡ ਡਿਵੈਲਪਮੈਂਟ) ਐਕਟ, 1957 ਦੀ ਧਾਰਾ 21(1) ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਫਰਾਰ ਹੋਏ ਦੋਵੇਂ ਨਾਮਲੂਮ ਵਿਅਕਤੀਆਂ ਦੀ ਪਛਾਣ ਅਤੇ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਸਰਹੱਦ 'ਤੇ BSF ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ, ਭੈਣਾਂ ਨੇ ਬੰਨ੍ਹੀਆਂ ਰੱਖੜੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News