ਕਾਰ ਸਵਾਰ ਦੋ ਵਿਅਕਤੀ 1,80000 ਮਿ.ਲੀ ਨਾਜਾਇਜ਼ ਸ਼ਰਾਬ ਸਮੇਤ ਕਾਬੂ

Tuesday, Aug 06, 2024 - 02:10 PM (IST)

ਕਾਰ ਸਵਾਰ ਦੋ ਵਿਅਕਤੀ 1,80000 ਮਿ.ਲੀ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਗੁਰਦਾਸਪੁਰ (ਵਿਨੋਦ)-ਭੈਣੀ ਮੀਆਂ ਖਾਂ ਪੁਲਸ ਨੇ ਕਾਰ ’ਚ ਸਵਾਰ ਦੋ ਵਿਅਕਤੀਆਂ ਨੂੰ 1ਲੱਖ 80ਹਜ਼ਾਰ ਮਿ.ਲੀ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਸਬ ਇੰਸਪੈਕਟਰ ਸੁਰਜਨ ਸਿੰਘ ਨੇ ਦੱਸਿਆ ਕਿ ਉਸ ਨੇ ਪੁਲਸ ਪਾਰਟੀ ਦੇ ਨਾਲ ਟੀ-ਪੁਆਇੰਟ ਡੇਰਾ ਰਾਧਾ ਸੁਆਮੀ ਪਿੰਡ ਭੈਣੀ ਮੀਆਂ ਖਾਂ ਤੋਂ ਦੋਸ਼ੀਆਂ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਸੁੱਚਾ ਸਿੰਘ ਵਾਸੀ ਦਬੂੜੀ ਥਾਣਾ ਦੋਰਾਂਗਲਾ ਨੂੰ ਕਾਰ ਨੰਬਰ ਪੀਬੀ 06 ਕੇ. 0266 ਸਮੇਤ ਕਾਬੂ ਕਰਕੇ ਕਾਰ ਦੀ ਜਾਂਚ ਕੀਤੀ ਤਾਂ ਕਾਰ ਵਿਚੋਂ 6 ਕੈਨ ਪਲਾਸਟਿਕ ਵਿਚੋਂ 1,80000 ਮਿ.ਲੀ ਨਾਜਾਇਜ਼ ਸ਼ਰਾਬ ਬਰਾਮਦ ਹੋਈ।

ਇਹ ਵੀ ਪੜ੍ਹੋ- ਚੋਰਾਂ ਦੇ ਹੌਂਸਲੇ ਬੁਲੰਦ, ਥਾਣੇ ਅੰਦਰ ਦਾਖ਼ਲ ਹੋ ਕੇ ਕਰ ਗਏ ਵੱਡਾ ਕਾਂਡ

ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਲਵਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਬਲਦੇਵ ਸਿੰਘ ਉਰਫ ਦੇਵ ਪੁੱਤਰ ਕੁਲਵੰਤ ਸਿੰਘ ਵਾਸੀ ਸਿੰਘੋਵਾਲ ਖਿਲਾਫ ਵੀ ਮਾਮਲਾ ਦਰਜ ਕਰਕੇ ਦੋਵਾਂ ਨੂੰ ਕਾਬੂ ਕਰ ਲਿਆ ਗਿਆ।

ਇਹ ਵੀ ਪੜ੍ਹੋ- SGPC ਦਫ਼ਤਰ 'ਚ ਹੋਏ ਕਤਲ ਦੇ ਮਾਮਲੇ 'ਚ ਪੁਲਸ ਨੇ ਲਿਆ ਵੱਡਾ ਐਕਸ਼ਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News