73 ਸਾਲਾ ਬਜ਼ੁਰਗ ਦੇ ਕਤਲ ਮਾਮਲੇ ''ਚ ਦੋ ਲੁਟੇਰੇ ਗ੍ਰਿਫ਼ਤਾਰ

Sunday, Sep 14, 2025 - 01:13 PM (IST)

73 ਸਾਲਾ ਬਜ਼ੁਰਗ ਦੇ ਕਤਲ ਮਾਮਲੇ ''ਚ ਦੋ ਲੁਟੇਰੇ ਗ੍ਰਿਫ਼ਤਾਰ

ਗੁਰਦਾਸਪੁਰ (ਗੁਰਪ੍ਰੀਤ)- ਬੀਤੇ ਦਿਨੀਂ ਕਸਬਾ ਘੁਮਾਣ ਦੇ 73 ਸਾਲਾਂ ਬਜ਼ੁਰਗ ਨਾਲ ਲੁੱਟ-ਖੋਹ ਦੀ ਨੀਅਤ ਨਾਲ ‌ਕਤਲ ਕਰਨ ਵਾਲੇ ਦੋ ਲੁਟੇਰੇ ਕਰੀਬ ਹਫਤੇ ਭਰ ਦੇ ਮੁਸ਼ੱਕਤ ਤੋਂ ਬਾਅਦ ਪੁਲਸ ਵੱਲੋਂ ਗ੍ਰਿਫ਼ਤਾਰ ਕਰ ਲਏ ਗਏ ਹਨ। 6 ਸਤੰਬਰ ਨੂੰ ‌ਸਾਈਕਲ 'ਤੇ ਜਾ ਰਹੇ ਬਜ਼ੁਰਗ ਸ਼ਾਮ ਸਿੰਘ ਕੋਲੋਂ ਮੋਟਰਸਾਈਕਲ 'ਤੇ ਸਵਾਰ ਦੋ ਲੁਟੇਰਿਆਂ ਵੱਲੋਂ 28,000 ਖੋਹ ਲਏ ਗਏ ਸਨ ਅਤੇ ਉਸ ਨੂੰ ਧੱਕਾ ਮਾਰ ਕੇ ਸੁੱਟ ਦਿੱਤਾ ਗਿਆ ਸੀ। ਜਿਸ ਕਾਰਨ ਸਿਰ 'ਤੇ ਸੱਟ ਲੱਗਣ ਕਾਰਨ ਬਜ਼ੁਰਗ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ,ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਮੀਡੀਆ ਨੂੰ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸ੍ਰੀ ਹਰਗੋਬਿੰਦਪੁਰ ਸਾਹਿਬ ਹਰੀਸ਼ ਬਹਿਲ ਨੇ ਦੱਸਿਆ ਕਿ ਥਾਣਾ ਘੁਮਾਣ ਵਿਖੇ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਐੱਸ. ਐੱਚ. ਓ. ਗਗਨਦੀਪ ਸਿੰਘ ਢੀਂਡਸਾ ਦੀ ਅਗਵਾਈ ਹੇਠ ਪੁਲਸ ਵੱਲੋਂ ਮਾਮਲੇ ਦੀ ਕਾਰਵਾਈ ਅਤੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਸੀ। ਵੱਖ-ਵੱਖ ਪਹਿਲੂਆਂ ਤੋਂ ਪੜਤਾਲ ਤੋਂ ਬਾਅਦ ‌ਬਜ਼ੁਰਗ ਦੀ ਲੁੱਟ-ਖੋਹ ਕਰਕੇ ਕਤਲ ਕਰਨ ਵਾਲੇ ਦੋ ਵਿਅਕਤੀਆਂ ਨੂੰ ਟਰੇਸ ਕਰਦਿਆਂ ਵਾਰਦਾਤ ਵਿਚ ਵਰਤੇ ਮੋਟਰਸਾਈਕਲ ਅਤੇ ਲੁੱਟੀ ਗਈ ਰਾਸ਼ੀ 'ਚੋਂ ਅੱਠ ਹਜ਼ਾਰ ਰੁਪਏ ਦੀ ਰਾਸ਼ੀ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ- ਸੰਭਲ ਜਾਓ ਪੰਜਾਬੀਓ, ਬਰਸਾਤਾਂ ਤੋਂ ਬਾਅਦ ਹੁਣ ਫੈਲਣ ਲੱਗੀਆਂ ਖ਼ਤਰਨਾਕ ਬੀਮਾਰੀਆਂ

ਮੁਲਜ਼ਮਾਂ ਦੀ ਪਛਾਣ ਸਤਨਾਮ ਸਿੰਘ ਉਰਫ ਸੋਨੂੰ ਵਾਸੀ ਮਾੜੀ ਪੰਨਵਾਂ ਅਤੇ ਮਲਕੀਤ ਸਿੰਘ ਉਰਫ ਕੀਤੂ ਵਾਸੀ ਧੀਰੋਵਾਲ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਲੁਟੇਰੇ ਪਿਛਲੇ ਲੰਮੇ ਸਮੇਂ ਤੋਂ ਨਸ਼ਾ ਕਰਨ ਦੇ ਆਦੀ ਹਨ ਅਤੇ ਉਨ੍ਹਾਂ 'ਚੋਂ ਇੱਕ ਪਹਿਲਾਂ ਹੀ 12 ਸਾਲ ਦੀ ਜੇਲ੍ਹ ਕੱਟ ਕੇ ਆਇਆ ਹੈ ਤੇ ਦੂਸਰੇ ਵਿਰੁੱਧ ਵੀ ਪਹਿਲਾਂ ਵੀ ਲੁੱਟਾ-ਖੋਹਾਂ ਕਰਨ ਅਤੇ ਨਸ਼ਾ ਵਿਰੋਧੀ ਐਕਟ ਦੇ ਤਹਿਤ ਚਾਰ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਵਾਰਦਾਤ: ਭਰਾ ਨਾਲ ਪੇਕੇ ਘਰ ਆ ਰਹੀ ਭੈਣ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News