ਦੀਨਾਨਗਰ ''ਚ ਦੋ ਦੁਕਾਨਾਂ ਤੇ ਹੋਈ ਚੋਰੀ, ਹਜ਼ਾਰਾਂ ਰੁਪਏ ਦਾ ਸਮਾਨ ਤੇ ਨਕਦੀ ਲੈ ਕੇ ਫਰਾਰ ਹੋਏ ਚੋਰ
Thursday, Sep 26, 2024 - 04:34 PM (IST)
ਦੀਨਾਨਗਰ,(ਹਰਜਿੰਦਰ ਸਿੰਘ ਗੋਰਾਇਆ)-ਪੁਲਸ ਸਟੇਸ਼ਨ ਦੀਨਾਨਗਰ ਅਧੀਨ ਆਉਂਦੇ ਇਲਾਕੇ ਅੰਦਰ ਨਿਤ ਦਿਨ ਚੋਰੀ ਦੀਆਂ ਘਟਨਾ 'ਚ ਵਾਧਾ ਹੋਣ ਕਾਰਨ ਲੋਕਾਂ ਵਿੱਚ ਚੋਰਾਂ ਦੀ ਦਹਿਸ਼ਤ ਵਾਲਾ ਮਾਹੌਲ ਵੇਖਿਆ ਜਾ ਰਿਹਾ ਹੈ, ਜਿਸ ਦੀ ਮਿਸਾਲ ਬੀਤੀ ਰਾਤ ਅੱਡਾ ਰਣਜੀਤ ਬਾਗ ਵਿਖੇ ਚੋਰਾਂ ਵੱਲੋਂ ਦੋ ਦੁਕਾਨਾਂ ਨੂੰ ਆਪਣਾ ਨਿਸ਼ਾਨਾ ਬਣਾਉਣ ਤੋਂ ਮਿਲਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰੂ ਨਾਨਕ ਟੀ. ਵੀ. ਸੈਂਟਰ ਅਤੇ ਚੀਮਾ ਕਲੀਨਿਕ ਦੇ ਚੋਰਾਂ ਵੱਲੋਂ ਤਾਲੇ ਤੋੜ ਕੇ ਅੰਦਰੋਂ ਨਕਦੀ ਸਮੇਤ ਹੋਰ ਸਾਮਾਨ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਤਰਲੋਚਨ ਸਿੰਘ ਨੇ ਦੱਸਿਆ ਕਿ ਚੋਰਾਂ ਵੱਲੋਂ ਮੇਰੀ ਦੁਕਾਨ ਦੇ ਦੋਵੇਂ ਤਾਲੇ ਤੋੜ ਕੇ ਅੰਦਰ 2 ਐੱਲ. ਸੀ. ਡੀ. ਸਮੇਤ ਤਿੰਨ ਵੱਡੇ ਇਨਵਰਟਰ ਬੈਟਰੀਆਂ ਚੋਰੀ ਕਰਕੇ ਲੈ ਗਏ ਹਨ ਜਿਸ ਕਾਰਨ ਮੇਰਾ ਕਰੀਬ 80 ਤੋਂ 85 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਹੀ ਦੂਸਰੀ ਦੁਕਾਨ ਚੀਮਾ ਕਲੀਨਿਕ ਦੇ ਮਾਲਕ ਲਖਵਿੰਦਰ ਸਿੰਘ ਨੇ ਦੱਸਿਆ ਕਿ ਚੋਰਾਂ ਵੱਲੋਂ ਤਾਲੇ ਤੋੜ ਕੇ ਅੰਦਰ ਪਿਆ 5 ਤੋਂ 6 ਹਜ਼ਾਰ ਰੁਪਏ ਦਾ ਕੈਸ਼ ਚੋਰੀ ਕਰਕੇ ਲੈ ਗਏ ਹਨ, ਇਹਨਾਂ ਦੁਕਾਨਦਾਰਾਂ ਵੱਲੋਂ ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਲਾਕਾ ਵਾਸੀਆਂ ਨੇ ਮੰਗ ਕੀਤੀ ਹੈ ਕਿ ਇਲਾਕਿਆਂ ਅੰਦਰ ਪੁਲਸ ਦੀ ਗਸਤ ਵਧਾਈ ਜਾਵੇ ਤਾਂ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਤਰ੍ਹਾਂ ਦੀਆਂ ਘਟਨਾ ਨਾ ਵਾਪਰ ਸਕਣ।
ਇਹ ਵੀ ਪੜ੍ਹੋ- ਚਾਰ ਸਾਲ ਪਹਿਲਾਂ ਮਰਨ ਵਾਲੇ ਵਿਅਕਤੀ ਦੇ ਖ਼ਿਲਾਫ਼ FIR ਦਰਜ, ਜਾਣੋ ਕੀ ਰਹੀ ਵਜ੍ਹਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8