ਪਠਾਨਕੋਟ ਹਸਪਤਾਲ ਕੰਪਲੈਕਸ ’ਚ ਘੁੰਮ ਰਹੇ ਦੋ ਸ਼ੱਕੀ ਨਾਬਾਲਗ ਕਾਬੂ, ਤੀਜਾ ਸਾਥੀ ਫ਼ਰਾਰ
Saturday, Aug 08, 2026 - 12:45 PM (IST)
ਪਠਾਨਕੋਟ (ਸ਼ਾਰਦਾ)- ਸਥਾਨਕ ਸਿਵਲ ਹਸਪਤਾਲ ਵਿਚ ਸ਼ੁੱਕਰਵਾਰ ਨੂੰ ਉਸ ਸਮੇਂ ਭੜਥੂ ਪੈ ਗਿਆ, ਜਦੋਂ ਹਸਪਤਾਲ ਵਿਚ ਸ਼ੱਕੀ ਹਾਲਾਤ ਵਿਚ ਘੁੰਮ ਰਹੇ ਤਿੰਨ ਨੌਜਵਾਨਾਂ ਨੂੰ ਦੇਖ ਕੇ ਸਥਾਨਕ ਨੌਜਵਾਨਾਂ ਨੂੰ ਉਨ੍ਹਾਂ ਉੱਤੇ ਸ਼ੱਕ ਹੋਇਆ। ਉਨ੍ਹਾਂ ਨੇ ਤਿੰਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਜਿਸ ਦੌਰਾਨ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ। ਜਦੋਂ ਕਿ ਤੀਜਾ ਕਾਫ਼ੀ ਦੇਰ ਤੱਕ ਖਿੱਚੋਤਾਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ।
ਇਹ ਵੀ ਪੜ੍ਹੋ-ਸਿਵਲ ਹਸਪਤਾਲ ਬਣਿਆ ਪੁਲਸ ਛਾਉਣੀ, ਦੋ ਧਿਰਾਂ ਮੁੜ ਭਿੜੀਆਂ, ਵੱਡੀ ਗਿਣਤੀ 'ਚ ਪੁਲਸ ਮੁਲਾਜ਼ਮ ਤਾਇਨਾਤ
ਘਟਨਾ ਤੋਂ ਬਾਅਦ ਕਾਬੂ ਕੀਤੇ ਗਏ ਦੋਵੇਂ ਨੌਜਵਾਨਾਂ ਨੂੰ ਹਸਪਤਾਲ ਵਿਚ ਬਣੀ ਪੁਲਸ ਚੌਕੀ ਲਿਜਾਇਆ ਗਿਆ, ਜਿੱਥੇ ਉਨ੍ਹਾਂ ਤੋਂ ਮੁੱਢਲੀ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਦੋਵੇਂ ਨਾਬਾਲਗ ਹਨ। ਇਨ੍ਹਾਂ ਵਿਚੋਂ ਇੱਕ ਦੀ ਉਮਰ 14 ਸਾਲ ਅਤੇ ਦੂਜੇ ਦੀ 15 ਸਾਲ ਦੱਸੀ ਗਈ ਹੈ। ਨਾਬਾਲਗਾਂ ਨੇ ਪੁਲਸ ਨੂੰ ਦੱਸਿਆ ਕਿ ਉਹ ਖਾਨਪੁਰ ਇਲਾਕੇ ਵਿਚ ਇਕ ਕਬਾੜੀਏ ਕੋਲ ਤਾਂਬੇ ਦੀ ਤਾਰ ਵੇਚ ਕੇ ਵਾਪਸ ਆ ਰਹੇ ਸਨ ।
ਇਹ ਵੀ ਪੜ੍ਹੋ- ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
ਮੁੱਢਲੀ ਪੁੱਛਗਿੱਛ ਤੋਂ ਬਾਅਦ ਦੋਵੇਂ ਨਾਬਾਲਗਾਂ ਨੂੰ ਅਗਲੀ ਜਾਂਚ ਲਈ ਥਾਣਾ ਡਿਵੀਜ਼ਨ ਨੰਬਰ-1 ਦੀ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ। ਉੱਥੇ ਹੀ ਫ਼ਰਾਰ ਹੋਏ ਤੀਜੇ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਹਸਪਤਾਲ ਪੁਲਸ ਚੌਕੀ ਦੇ ਇੰਚਾਰਜ ਮੋਹਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
