ਥਾਣਾ ਸਦਰ ਪੱਟੀ ਪੁਲਸ ਵੱਲੋਂ ਨਸ਼ੀਲੀਆਂ ਗੋਲੀਆਂ ਸਣੇ 2 ਮੁਲਜ਼ਮ ਕਾਬੂ
Tuesday, Oct 20, 2026 - 02:19 PM (IST)
ਪੱਟੀ (ਸੋਢੀ)- ਥਾਣਾ ਸਦਰ ਪੱਟੀ ਦੀ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਭਓਵਾਲ ਬੰਨ੍ਹ ਦਰਿਆ ਨੇੜੇ ਨਾਕਾਬੰਦੀ ਦੌਰਾਨ 60 ਨਸ਼ੀਲੀਆਂ ਗੋਲੀਆਂ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਸਭਰਾ ਦੇ ਇੰਚਾਰਜ ਗੁਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਨਾਕਾਬੰਦੀ ਦੌਰਾਨ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸੇ ਦੌਰਾਨ ਪੁਲਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 60 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
ਇਹ ਵੀ ਪੜ੍ਹੋ- ਗੁਰਦਾਸਪੁਰ ਪੁੱਜੇ ਅਮਿਤ ਸ਼ਾਹ, ਮਾੜੀ ਪੰਨੂਆ ਵਿਖੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਹਿਚਾਣ ਲਖਵਿੰਦਰ ਸਿੰਘ ਲੱਖਾ ਵਾਸੀ ਕਿਲਚੇ ਵਾਲਾ ਜ਼ਿਲਾ ਫਿਰੋਜ਼ਪੁਰ ਤੇ ਗੁਰਭਿੰਦਰ ਸਿੰਘ ਜੱਸ ਵਾਸੀ ਹਜ਼ਾਰਾ ਸਿੰਘ ਜ਼ਿਲਾ ਫਿਰੋਜ਼ਪੁਰ ਵਿਚ ਖ਼ਿਲਾਫ਼ ਮਾਮਲਾ ਨੰਬਰ 261 ਧਾਰਾ 22/61/85 ਤਹਿਤ ਦਰਜ ਕਰ ਲਿਆ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਕਹਿਰ ਓ ਰੱਬਾ ! ਵੱਡੀ ਭੈਣ ਦੇ ਵਿਆਹ ਦੇ ਕਾਰਡ ਵੰਡਣ ਗਏ ਇਕਲੌਤੇ ਭਰਾ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
