ਪਠਾਨਕੋਟ-ਜੰਮੂ ਹਾਈਵੇਅ 'ਤੇ 2 ਟਰੱਕਾਂ ਨੂੰ ਲੱਗੀ ਭਿਆਨਕ ਅੱਗ

Friday, Jul 10, 2026 - 06:29 PM (IST)

ਪਠਾਨਕੋਟ-ਜੰਮੂ ਹਾਈਵੇਅ 'ਤੇ 2 ਟਰੱਕਾਂ ਨੂੰ ਲੱਗੀ ਭਿਆਨਕ ਅੱਗ

ਪਠਾਨਕੋਟ (ਧਰਮਿੰਦਰ)- ਪਠਾਨਕੋਟ-ਜੰਮੂ ਨੈਸ਼ਨਲ ਹਾਈਵੇਅ 'ਤੇ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਇੱਕ ਵੈਲਡਿੰਗ ਦੀ ਦੁਕਾਨ ਦੇ ਬਾਹਰ ਖੜ੍ਹੇ ਦੋ ਟਰੱਕਾਂ 'ਚ ਅਚਾਨਕ ਭਿਆਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ, ਜਿਸ ਕਾਰਨ ਮੌਕੇ 'ਤੇ ਭਾਜੜ ਮੱਚ ਗਈ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ

ਜਾਣਕਾਰੀ ਅਨੁਸਾਰ ਵੈਲਡਿੰਗ ਦੁਕਾਨ ਦੇ ਬਾਹਰ ਖੜ੍ਹੇ ਟਰੱਕਾਂ 'ਚੋਂ ਅਚਾਨਕ ਅੱਗ ਦੀਆਂ ਲਪਟਾਂ ਉੱਠਣ ਲੱਗੀਆਂ। ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਪਹਿਲੀ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਪਹੁੰਚੀ ਪਰ ਉਹ ਅੱਗ ਬੁਝਾਉਣ 'ਚ ਨਾਕਾਮ ਰਹੀ। ਸਥਾਨਕ ਲੋਕਾਂ ਨੇ ਫਾਇਰ ਬ੍ਰਿਗੇਡ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਪਹਿਲੀ ਗੱਡੀ ਕਿਸੇ ਤਕਨੀਕੀ ਖਰਾਬੀ ਕਾਰਨ ਕੰਮ ਨਹੀਂ ਕਰ ਸਕੀ। ਹਾਲਾਤ ਨੂੰ ਦੇਖਦੇ ਹੋਏ ਲੋਕਾਂ ਨੇ ਖੁਦ ਮੋਰਚਾ ਸੰਭਾਲਿਆ ਅਤੇ ਬਾਲਟੀਆਂ ਰਾਹੀਂ ਪਾਣੀ ਪਾ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ- ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ

ਮਸ਼ੱਕਤ ਤੋਂ ਬਾਅਦ ਦੂਜੀ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਪਹੁੰਚੀ, ਜਿਸ ਤੋਂ ਬਾਅਦ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾਇਆ ਗਿਆ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਵੀ ਮੰਨਿਆ ਕਿ ਗੱਡੀ 'ਚ ਤਕਨੀਕੀ ਖਰਾਬੀ ਆ ਗਈ ਸੀ, ਜਿਸ ਕਾਰਨ ਉਹ ਸਮੇਂ ਸਿਰ ਕੰਮ ਨਹੀਂ ਕਰ ਸਕੇ।ਪੁਲਸ ਅਧਿਕਾਰੀ ਮੁਤਾਬਕ ਏਅਰਪ੍ਰੈਸ਼ਰ ਟੈਂਕੀ ਫਟਣ ਕਾਰਨ ਇਹ ਅੱਗ ਲੱਗੀ ਹੈ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ 'ਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਦੋਵਾਂ ਟਰੱਕਾਂ ਨੂੰ ਕਾਫ਼ੀ ਨੁਕਸਾਨ ਹੋਇਆ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਐਮਰਜੈਂਸੀ ਸਮੇਂ ਫਾਇਰ ਬ੍ਰਿਗੇਡ ਦੀ ਵਿਵਸਥਾ ਨੂੰ ਹੋਰ ਬਿਹਤਰ ਕੀਤਾ ਜਾਵੇ ਤਾਂ ਜੋ ਸਮੇਂ ਰਹਿੰਦਿਆਂ ਵੱਡੇ ਹਾਦਸੇ ਨੂੰ ਟਾਲਿਆ ਜਾ ਸਕੇ।

ਇਹ ਵੀ ਪੜ੍ਹੋ- ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News