ਦੋ ਸਾਲਾਂ ਬੱਚੇ ਦੀ ਇਲਾਜ ਦੌਰਾਨ ਮੌਤ, ਪਰਿਵਾਰ ਵਲੋਂ ਡਾਕਟਰ ਤੇ ਸਟਾਫ਼ ''ਤੇ ਲਾਪ੍ਰਵਾਹੀ ਦੇ ਇਲਜ਼ਾਮ
Monday, Jan 30, 2023 - 05:59 PM (IST)

ਗੁਰਦਾਸਪੁਰ (ਗੁਰਪ੍ਰੀਤ ਸਿੰਘ)- ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਬੱਚੇ ਦੀ ਇਲਾਜ ਦੌਰਾਨ ਹੋਈ ਮੌਤ। ਉਥੇ ਹੀ ਬੱਚੇ ਦੀ ਮੌਤ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਵਲੋਂ ਡਾਕਟਰਾਂ ਤੇ ਹਸਪਤਾਲ ਸਟਾਫ਼ 'ਤੇ ਲਾਪ੍ਰਵਾਹੀ ਦੇ ਇਲਜ਼ਾਮ ਲਗਾਏ ਗਏ। ਇਸ ਮਾਮਲੇ ਨੂੰ ਲੈ ਕੇ ਹਸਪਤਾਲ 'ਚ ਮਾਹੌਲ ਤਨਵਪੂਰਨ ਬਣ ਗਿਆ। ਪੁਲਸ ਪ੍ਰਸ਼ਾਸ਼ਨ ਨੇ ਮੌਕੇ 'ਤੇ ਪਹੁੰਚ ਕੇ ਮਾਹੌਲ ਸ਼ਾਂਤ ਕੀਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਬੱਚੇ ਦੀ ਹਾਲਤ ਪਹਿਲਾ ਹੀ ਨਾਜ਼ੁਕ ਸੀ ਅਤੇ ਅਚਾਨਕ ਹਰਟ ਫੇਲ ਹੋਣ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਭੂਆ-ਫੁੱਫੜ ਦੀ ਦਰਿੰਦਗੀ, ਮਾਸੂਮ ਭਤੀਜੇ ਦੇ ਕੁੱਟ-ਕੱਟ ਪਾਈਆਂ ਲਾਸਾਂ, ਔਖੇ ਵੇਲੇ ਚੌਂਕੀਦਾਰ ਨੇ 'ਫੜੀ ਬਾਂਹ'
ਦੂਜੇ ਪਾਸੇ ਪਰਿਵਾਰ ਵਲੋਂ ਦੱਸਿਆ ਗਿਆ ਕਿ ਬੱਚਾ ਪਿਛਲੇ 6 ਦਿਨਾਂ ਤੋਂ ਇਸ ਹਸਪਤਾਲ 'ਚ ਦਾਖ਼ਲ ਸੀ ਅਤੇ ਹੁਣ ਉਨ੍ਹਾਂ ਦੇ ਬੱਚੇ ਦੀ ਹਾਲਤ 'ਚ ਕਾਫ਼ੀ ਸੁਧਾਰ ਸੀ ਪਰ ਅੱਜ ਹਸਪਤਾਲ ਦੇ ਸਟਾਫ਼ ਵਲੋਂ ਬੱਚੇ ਨੂੰ ਇਕ ਟੀਕਾ ਲਗਾਇਆ ਗਿਆ ਸੀ, ਜਿਸ ਤੋਂ ਬਾਅਦ ਉਸਦੀ ਹਾਲਾਤ ਕਾਫ਼ੀ ਨਾਜ਼ੁਕ ਹੋ ਗਈ ਅਤੇ ਮੌਕੇ 'ਤੇ ਮੌਤ ਹੋ ਗਈ ।
ਪੁਲਸ ਥਾਣਾ ਸਿਟੀ ਗੁਰਦਾਸਪੁਰ ਦੇ ਇੰਚਾਰਜ ਗੁਰਮੀਤ ਸਿੰਘ ਮੌਕੇ 'ਤੇ ਆਪਣੀ ਪੁਲਸ ਪਾਰਟੀ ਨਾਲ ਹਸਪਤਾਲ ਪਹੁੰਚੇ। ਉਨ੍ਹਾਂ ਕਿਹਾ ਕਿ ਬੱਚੇ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਮੌਤ ਦੇ ਕਾਰਨ ਸਾਹਮਣੇ ਆਉਣ ਅਤੇ ਮ੍ਰਿਤਕ ਬੱਚੇ ਦੇ ਪਰਿਵਾਰ ਦੇ ਬਿਆਨਾਂ ਦੇ ਅਧਾਰ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਏਅਰ ਇੰਡੀਆ ਦੀ ਛੱਤ ਤੋਂ ਟਪਕਿਆ ਪਾਣੀ, ਸਹੂਲਤਾਂ ਤੋਂ ਸੱਖਣੀ ਯਾਤਰੀਆਂ ਦੀ ਪ੍ਰੇਸ਼ਾਨੀ ਦਾ ਸਬੱਬ ਬਣੀ ਏਅਰਲਾਈਨਜ਼
ਨਿੱਜੀ ਹਸਪਤਾਲ ਦੇ ਡਾਕਟਰ ਅਮਿਤ ਅਗਰਵਾਲ ਨੇ ਪਰਿਵਾਰ ਵਲੋਂ ਲਗਾਏ ਲਾਪ੍ਰਵਾਹੀ ਦੇ ਇਲਜ਼ਾਮਾਂ ਨੂੰ ਨਕਾਰਦੇ ਹੋਏ ਕਿਹਾ ਕਿ ਬੱਚਾ ਜਦ 5 ਦਿਨ ਪਹਿਲਾਂ ਆਇਆ ਸੀ ਤਾਂ ਉਸ ਦੀ ਹਾਲਤ ਬੇਹੱਦ ਨਾਜ਼ੁਕ ਸੀ ਅਤੇ ਇਸ ਬਾਰੇ ਪਰਿਵਾਰ ਨੂੰ ਵੀ ਦੱਸਿਆ ਗਿਆ ਸੀ। ਹੁਣ ਚਾਹੇ ਕੁਝ ਸੁਧਾਰ ਸੀ ਪਰ ਅੱਜ ਅਚਾਨਕ ਬੱਚੇ ਦਾ ਹਰਟ ਫੇਲ ਹੋ ਗਿਆ। ਉਨ੍ਹਾਂ ਵੱਲੋਂ ਬੱਚੇ ਨੂੰ ਬਚਾਉਣ ਲਈ ਪੂਰੀ ਕੋਸ਼ਿਸ਼ ਕੀਤੀ ਸੀ ਪਰ ਉਹ ਸਫ਼ਲ ਨਹੀਂ ਹੋ ਪਾਏ। ਉਨ੍ਹਾਂ ਕਿਹਾ ਕਿ ਸਾਡੇ ਅਤੇ ਸਟਾਫ ਵੱਲੋਂ ਕੋਈ ਲਾਪ੍ਰਵਾਹੀ ਨਹੀਂ ਹੋਈ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।