ਅੰਮ੍ਰਿਤਸਰ ਵਿਖੇ ਹਸਪਤਾਲ ਦੀ ਲਿਫ਼ਟ 'ਚ ਭਿੜੇ ਦੋ ਨੌਜਵਾਨ, ਦੂਜੀ ਮੰਜ਼ਿਲ ਤੋਂ ਹੇਠਾਂ ਡਿੱਗਣ ਕਾਰਨ ਇਕ ਦੀ ਮੌਤ
Tuesday, Mar 07, 2023 - 11:57 AM (IST)
ਅੰਮ੍ਰਿਤਸਰ (ਅਰੁਣ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਉਸ ਵੇਲੇ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਆਪਸ ਵਿਚ ਕਿਸੇ ਗੱਲ ਨੂੰ ਲੈ ਕੇ ਭਿੜੇ ਦੋ ਨੌਜਵਾਨ ਲਿਫ਼ਟ ਵਿਚ ਗਏ ਅਤੇ ਦੂਸਰੀ ਮੰਜ਼ਿਲ ਤੋਂ ਪਹਿਲੀ ਮੰਜ਼ਿਲ ’ਤੇ ਡਿੱਗਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਜਦਕਿ ਦੂਸਰਾ ਗੰਭੀਰ ਜ਼ਖਮੀ ਹੋਣ ਮਗਰੋਂ ਇਲਾਜ ਅਧੀਨ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਏ. ਸੀ. ਪੀ. ਨਾਰਥ ਵਰਿੰਦਰ ਸਿੰਘ ਖੋਸਾ ਭਾਰੀ ਪੁਲਸ ਫ਼ੋਰਸ ਸਮੇਤ ਮੌਕੇ ’ਤੇ ਪੁੱਜੇ ਅਤੇ ਸਥਿਤੀ ਦਾ ਜ਼ਾਇਜ਼ਾ ਲਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਖ਼ਾਲਿਸਤਾਨ ਦੇ ਹੱਕ 'ਚ ਨਾਅਰੇਬਾਜ਼ੀ, ਅੱਤਵਾਦੀ ਪੰਨੂ ਨੇ ਮੁੜ ਦਿੱਤੀ ਗਿੱਦੜ-ਭਬਕੀ
ਏ. ਸੀ. ਪੀ. ਖੋਸਾ ਨੇ ਦੱਸਿਆ ਕਿ ਕਰੀਬ ਡੇਢ ਵਜੇ ਇਸ ਹਸਪਤਾਲ ਵਿਚ ਪੁੱਜੇ ਨੌਜਵਾਨ ਰਾਜਬੀਰ ਸਿੰਘ ਵਾਸੀ ਛੱਜਲਵੱਡੀ, ਜੋ ਪੁਲਸ ਮੁਲਾਜ਼ਮ ਦਾ ਭਰਾ ਦੱਸਿਆ ਜਾ ਰਿਹਾ ਸੀ ਤੇ ਸਤਿੰਦਰ ਸਿੰਘ ਵਾਸੀ ਇੰਦਰਾ ਕਾਲੋਨੀ ਮੁਸਤਫਾਬਾਦ ਵਿਚਾਲੇ ਲੜਾਈ ਹੋ ਗਈ। ਦੋਵੇਂ ਝਗੜਾ ਕਰਦੇ ਹੋਏ ਲਿਫਟ ਵਿਚ ਜਾ ਵੜੇ ਅਤੇ ਦੂਜੀ ਮੰਜ਼ਿਲ ਤੋਂ ਪਹਿਲੀ ਮੰਜ਼ਿਲ ’ਤੇ ਡਿੱਗਣ ਨਾਲ ਰਾਜਬੀਰ ਸਿੰਘ ਦੀ ਮੌਤ ਹੋ ਗਈ ਅਤੇ ਸਤਿੰਦਰ ਸਿੰਘ ਨੂੰ ਗੰਭੀਰ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਏ. ਸੀ . ਪੀ. ਖੋਸਾ ਨੇ ਦੱਸਿਆ ਕਿ ਪੁਲਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ’ਤੇ 29 ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਜ਼ਬਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।