ਨਸ਼ਾ ਕਰਦੇ ਦੋ ਨੌਜਵਾਨ ਕਾਬੂ, ਮਾਮਲਾ ਦਰਜ

Friday, Sep 18, 2026 - 06:33 PM (IST)

ਨਸ਼ਾ ਕਰਦੇ ਦੋ ਨੌਜਵਾਨ ਕਾਬੂ, ਮਾਮਲਾ ਦਰਜ

ਗੁਰਦਾਸਪੁਰ (ਹਰਮਨ): ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਿਆਂ ਖਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਨਵੇਂ ਬੱਸ ਸਟੈਂਡ ਦੇ ਪਿਛਲੇ ਪਾਸੇ ਪਾਰਕ 'ਚ ਬੈਠ ਕੇ ਨਸ਼ਾ ਕਰ ਰਹੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੁਲਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੌਰਾਨ ਜਦੋਂ ਉਹ ਬੈਕ ਸਾਈਡ ਨਵਾਂ ਬੱਸ ਸਟੈਂਡ ਗੁਰਦਾਸਪੁਰ ਲਾਗੇ ਮੌਜੂਦ ਸਨ, ਤਾਂ ਪਾਰਕ ਵਿੱਚ ਦੋ ਨੌਜਵਾਨ ਸ਼ੱਕੀ ਹਾਲਤ ਵਿੱਚ ਬੈਠੇ ਨਸ਼ੇ ਦਾ ਸੇਵਨ ਕਰ ਰਹੇ ਸਨ। ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਦੋਵਾਂ ਨੌਜਵਾਨਾਂ ਨੂੰ ਮੌਕੇ ''ਤੇ ਹੀ ਕਾਬੂ ਕਰ ਲਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ; ਡਿਲੀਵਰੀ ਬੁਆਏ ਦਾ ਪੁਲਸ ਥਾਣੇ ਕੋਲ ਗੋਲੀਆਂ ਮਾਰ ਕੇ ਕਤਲ

ਫੜੇ ਗਏ ਮੁਲਜ਼ਮਾਂ ਦੀ ਪਛਾਣ ਰਮਨਦੀਪ ਅਤੇ ਅਰੁਣ ਕੁਮਾਰ ਵਾਸੀ ਗੁਰਦਾਸਪੁਰ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਨਸ਼ਾ ਕਰਨ ਲਈ ਵਰਤਿਆ ਗਿਆ ਇੱਕ ਸਿਲਵਰ ਪੇਪਰ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਪੁਲਸ ਵੱਲੋਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News