ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨ ਕਾਬੂ, ਮਾਮਲਾ ਦਰਜ
Tuesday, Jan 27, 2026 - 04:49 PM (IST)
ਗੁਰਦਾਸਪੁਰ (ਵਿਨੋਦ): ਕਾਹਨੂੰਵਾਨ ਪੁਲਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧ ਵਿੱਚ ਏ.ਐੱਸ.ਆਈ ਨਿਰਮਲ ਸਿੰਘ ਨੇ ਦੱਸਿਆ ਕਿ ਉਸ ਨੇ ਪੁਲਸ ਪਾਰਟੀ ਨਾਲ ਮਿਲ ਕੇ ਦੋਸ਼ੀ ਸੰਦੀਪ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਜੱਸੜ ਅਤੇ ਗੁਰਅੰਮ੍ਰਿਤਪਾਲ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਪਿੰਡ ਸੁਧਾਰ, ਥਾਣਾ ਰਾਮਦਾਸ ਨੂੰ ਟੀ-ਪੁਆਇੰਟ ਪਿੰਡ ਕਾਲਾ-ਬਾਲਾ ਮੋੜ ਸ਼ਮਸ਼ਾਨਘਾਟ ਤੋਂ ਨਸ਼ੇ ਦਾ ਸੇਵਨ ਕਰਦੇ ਹੋਏ ਕਾਬੂ ਕੀਤਾ। ਜਿੰਨਾਂ ਤੋਂ ਸਿਲਵਰ ਦਾ ਕਾਗਜ਼, ਇੱਕ ਲਾਈਟਰ ਅਤੇ 10 ਰੁਪਏ ਦਾ ਇੱਕ ਨੋਟ ਬਰਾਮਦ ਕੀਤਾ।
ਇਹ ਵੀ ਪੜ੍ਹੋ- PUNJAB ਦੇ ਸਾਰੇ ਸਕੂਲਾਂ ‘ਚ ਭਲਕੇ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
