ਦੋ ਵਿਅਕਤੀਆਂ ਨੂੰ ਪਿੰਡ ਵਾਸੀਆਂ ਨੇ ਕਾਬੂ ਕਰਕੇ ਕੀਤਾ ਪੁਲਸ ਹਵਾਲੇ, ਹੈਰੋਇਨ ਤੇ ਡਰੱਗ ਮਨੀ ਬਰਾਮਦ
Friday, Jul 26, 2024 - 06:28 PM (IST)
ਬਟਾਲਾ (ਸਾਹਿਲ)- ਪਿੰਡ ਬਸੰਤਕੋਟ ਦੇ ਵਿਅਕਤੀਆਂ ਵੱਲੋਂ ਦੋ ਜਣਿਆਂ ਨੂੰ ਕਾਬੂ ਕਰਕੇ ਥਾਣਾ ਕੋਟਲੀ ਸੂਰਤ ਮੱਲ੍ਹੀ ਦੀ ਪੁਲਸ ਦੇ ਹਵਾਲੇ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਮਨਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੁਲੱਖਣ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਬਸੰਤਕੋਟ ਨੇ ਬਿਆਨ ਦਰਜ ਕਰਵਾਇਆ ਕਿ ਉਸ ਸਮੇਤ ਰਜਿੰਦਰ ਸਿੰਘ ਪੁੱਤਰ ਦਲਜਰੀਤ ਸਿੰਘ, ਸਮਸ਼ੇਰ ਸਿੰਘ ਪੁੱਤਰ ਅਨੂਪ ਸਿੰਘ, ਮਲਕੀਤ ਸਿੰਘ ਨੰਬਰਦਾਰ ਪੁੱਤਰ ਸ਼ਰਮ ਸਿੰਘ ਵਾਸੀਆਨ ਪਿੰਡ ਬਸੰਤਕੋਟ ਪਿੰਡ ਦੇ ਬਾਹਰਵਾਰ ਪਾਣੀ ਵਾਲੀ ਟੈਂਕ ਕੋਲ ਖੜ੍ਹੇ ਹੋ ਕੇ ਗੱਲਬਾਤ ਕਰ ਰਹੇ ਸੀ ਕਿ ਪਿੰਡ ਦੇ ਰਹਿਣ ਵਾਲੇ ਵਿਅਕਤੀ ਸੁਖਦੇਵ ਸਿੰਘ ਪੁੱਤਰ ਸਵਰਨ ਸਿੰਘ ਸਮੇਤ ਸਤਿੰਦਰ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਧਿਆਨਪੁਰ ਨੂੰ ਸ਼ੱਕੀ ਹਾਲਾਤ ਵਿਚ ਆਸ-ਪਾਸ ਘੁੰਮਦੇ ਵੇਖਿਆ ਤਾਂ ਸ਼ੱਕ ਹੋਇਆ ਕਿ ਇਹ ਦੋਵੇਂ ਨਸ਼ਾ ਸਪਲਾਈ ਕਰਨ ਲਈ ਸਰਗਰਮ ਹਨ, ਜਿਸ ’ਤੇ ਅਸੀਂ ਸਾਰਿਆਂ ਨੇ ਇਨ੍ਹਾਂ ਦੋਵਾਂ ਮਿਲ ਕੇ ਘੇਰ ਲਿਆ ਅਤੇ ਸੁਖਦੇਵ ਸਿੰਘ ਕੋਲੋਂ ਹੈਰੋਇਨ ਬਰਾਮਦ ਹੋਈ, ਜੋ ਪੁੱਛਣ ’ਤੇ ਇਸ ਨੇ ਦੱਸਿਆ ਕਿ ਉਕਤ ਸਤਿੰਦਰ ਸਿੰਘ ਮੇਰੇ ਕੋਲੋਂ ਹੈਰੋਇਨ ਲੈਣ ਲਈ ਆਇਆ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਰੂਹ ਕੰਬਾਊ ਵਾਰਦਾਤ, ਨਕਾਬਪੋਸ਼ਾਂ ਨੇ ਕਿਰਪਾਨਾਂ ਨਾਲ ਵੱਢ ਦਿੱਤੇ 2 ਨੌਜਵਾਨ
ਸੁਲੱਖਣ ਸਿੰਘ ਮੁਤਾਬਕ ਇਸ ਦੇ ਬਾਅਦ ਉਨ੍ਹਾਂ ਨੇ ਥਾਣਾ ਕੋਟਲੀ ਸੂਰਤ ਮੱਲ੍ਹੀ ਵਿਖੇ ਇਸ ਬਾਰੇ ਸੂਚਨਾ ਦਿੱਤੀ ਤਾਂ ਰੈਪਿਡ ਰੂਰਲ ਦੇ ਏ. ਐੱਸ. ਆਈ. ਦਰਸ਼ਨ ਸਿੰਘ ਅਤੇ ਏ. ਐੱਸ. ਆਈ. ਕੇਵਲ ਮਸੀਹ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਦੇ ਹਵਾਲੇ ਉਕਤ ਦੋਵਾਂ ਵਿਅਕਤੀਆਂ ਨੂੰ ਕਰ ਦਿੱਤਾ ਗਿਆ। ਐੱਸ. ਐੱਚ. ਓ. ਮਨਬੀਰ ਸਿੰਘ ਨੇ ਅੱਗੇ ਦੱਸਿਆ ਕਿ ਇਸ ਦੇ ਬਾਅਦ ਉਨ੍ਹਾਂ ਨੂੰ ਜਾਣਕਾਰੀ ਪ੍ਰਾਪਤ ਹੋਈ ਤਾਂ ਉਹ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਚਾਰ ਨਗ ਹੈਰੋਇਨ, ਜੋ ਹਰੇ, ਪੀਲੇ, ਨੀਲ ਪੋਲੀਥੀਨ ਦੇ ਛੋਟੇ-ਛੋਟੇ ਪੀਸਾਂ ਵਿਚ ਲਪੇਟੀ ਹੋਈ ਸੀ, ਸਮੇਤ 2500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ, ਜੋ ਸੁਖਦੇਵ ਸਿੰਘ ਨੇ ਹੈਰੋਇਨ ਵੇਚ ਕੇ ਜਮ੍ਹਾ ਕੀਤੀ ਸੀ। ਥਾਣਾ ਮੁਖੀ ਨੇ ਦੱਸਿਆ ਕਿ ਹੈਰੋਇਨ ਦਾ ਭਾਰ ਕਰਨ ’ਤੇ ਉਹ 2 ਗ੍ਰਾਮ ਸੀ। ਐੱਸ. ਐੱਚ. ਓ. ਨੇ ਦੱਸਿਆ ਕਿ ਉਕਤ ਦੋਵਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਸੰਸਦ 'ਚ ਬੋਲੇ ਮੀਤ ਹੇਅਰ, ਕੇਂਦਰ ਸਰਕਾਰ ਦਾ ਬਜਟ ਸਿਰਫ਼ '2 ਦਾ ਵਿਕਾਸ ਬਾਕੀ ਸਾਰਿਆਂ ਦਾ ਸੱਤਿਆਨਾਸ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।