ਦੋ ਨੌਜਵਾਨ ਹੈਰੋਇਨ, ਇਕ ਇਲੈਕਟ੍ਰੋਨਿਕ ਕੰਡਾ ਤੇ 27000 ਰੁਪਏ ਭਾਰਤੀ ਕਰੰਸੀ ਸਮੇਤ ਗ੍ਰਿਫ਼ਤਾਰ

Monday, Sep 30, 2024 - 05:16 PM (IST)

ਦੋ ਨੌਜਵਾਨ ਹੈਰੋਇਨ, ਇਕ ਇਲੈਕਟ੍ਰੋਨਿਕ ਕੰਡਾ ਤੇ 27000 ਰੁਪਏ ਭਾਰਤੀ ਕਰੰਸੀ ਸਮੇਤ ਗ੍ਰਿਫ਼ਤਾਰ

ਗੁਰਦਾਸਪੁਰ (ਵਿਨੋਦ)-ਥਾਣਾ ਸਦਰ ਪੁਲਸ ਗੁਰਦਾਸਪੁਰ ਨੇ ਦੋ ਨੌਜਵਾਨਾਂ ਨੂੰ 60 ਗ੍ਰਾਮ ਹੈਰੋਇਨ, ਇਕ ਇਲੈਕਟ੍ਰੋਨਿਕ ਕੰਡਾ, 27000 ਰੁਪਏ ਭਾਰਤੀ ਕਰੰਸੀ ਸਮੇਤ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ.ਐੱਸ.ਆਈ ਜੀਵਨ ਸਿੰਘ ਨੇ ਦੱਸਿਆ ਕਿ ਉਸ ਨੇ ਪੁਲਸ ਪਾਰਟੀ ਦੇ ਨਾਲ ਨਾਕਾਬੰਦੀ ਕੀਤੀ ਹੋਈ ਸੀ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁੱਲੀ ਮੰਗਲ ਹੁਸੈਣ ਤੋਂ ਦੋਸ਼ੀਆਂ ਸਾਜਨ ਮਸੀਹ ਪੁੱਤਰ ਪ੍ਰਵੀਨ ਮਸੀਹ ਵਾਸੀ ਭੋਪਰ ਸੈਦਾ, ਅਤੇ ਜਸਵੰਤ ਸਿੰਘ ਉਰਫ ਜੱਸਾ ਪੁੱਤਰ ਕੇਵਲ ਸਿੰਘ ਵਾਸੀ ਲੋਲੇਨੰਗਲ ਜੋ ਕਲਾਨੌਰ ਸਾਇਡ ਵਲੋਂ ਬਿਨਾਂ ਨੰਬਰ ਮੋਟਰਸਾਈਕਲ ਤੇ ਆ ਰਹੇ ਸਨ। ਜਿੰਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦ ਜਾਂਚ ਕੀਤੀ ਗਈ ਤਾਂ ਸਾਜਨ ਮਸੀਹ ਦੀ ਤਾਲਾਸ਼ੀ ਲੈਣ ਤੇ ਉਸ ਦੀ ਜੇਬ ਵਿਚੋਂ ਇਕ ਇਲੈਕਟ੍ਰੋਨਿਕ ਕੰਡਾ ਬਰਾਮਦ ਹੋਇਆ। ਜਦਕਿ ਦੋਸ਼ੀ ਜਸਵੰਤ ਸਿੰਘ ਦੇ ਪਜਾਮੇ ਵਿਚੋਂ ਮੋਮੀ ਲਿਫਾਫੇ ਵਿਚੋਂ 60 ਗ੍ਰਾਮ ਹੈਰੋਇਨ ਅਤੇ ਖੱਬੀ ਜੇਬ ਵਿਚੋਂ 27ਹਜ਼ਾਰ ਰੁਪਏ ਬਰਾਮਦ ਹੋਏ। ਜਿਸ ’ਤੇ ਦੋਵਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।

 ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਥਾਣੇਦਾਰ ਦੇ ਮੁੰਡੇ ਨੂੰ ਮਾਰੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News