ਨਸ਼ੇ ਦੀਆਂ ਭਰੀਆਂ ਦੋ ਸਰਿੰਜ਼ਾਂ , ਇਲੈਕਟ੍ਰੋਨਿਕ ਕੰਡਾ ਤੇ 12ਹਜ਼ਾਰ ਡਰੱਗ ਮਨੀ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

Friday, Apr 19, 2024 - 01:02 PM (IST)

ਨਸ਼ੇ ਦੀਆਂ ਭਰੀਆਂ ਦੋ ਸਰਿੰਜ਼ਾਂ , ਇਲੈਕਟ੍ਰੋਨਿਕ ਕੰਡਾ ਤੇ 12ਹਜ਼ਾਰ ਡਰੱਗ ਮਨੀ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

ਗੁਰਦਾਸਪੁਰ (ਵਿਨੋਦ)-ਸਿਟੀ ਪੁਲਸ ਗੁਰਦਾਸਪੁਰ ਨੇ ਪੁਰਾਣੀ ਦਾਣਾ ਮੰਡੀ ਗੁਰਦਾਸਪੁਰ ਨੇੜਿਓਂ ਸਕੂਟਰੀ ਤੇ ਸਵਾਰ ਦੋ ਨੌਜਵਾਨਾਂ ਨੂੰ ਨਸ਼ੇ ਨਾਲ ਭਰੀਆਂ ਦੋ ਸਰਿੰਜ਼ਾ, ਇਕ ਇਲੈਕਟ੍ਰੋਨਿਕ ਕੰਡਾ ਅਤੇ 12ਹਜ਼ਾਰ ਭਾਰਤੀ ਕਰੰਸੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਐੱਨ.ਡੀ.ਪੀ.ਐੱਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਪਤੀ ਦੀ ਪ੍ਰੇਮੀਕਾ ਨੂੰ ਦੇਖ ਗੁੱਸੇ ਨਾਲ ਲਾਲ ਹੋਈ ਪਤਨੀ, ਫਿਰ ਚਲਾ ਦਿੱਤੀਆਂ ਇੱਟਾਂ,ਵੀਡੀਓ

ਇਸ ਸਬੰਧੀ ਸਬ ਇੰਸਪੈਕਟਰ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਨਾਲ ਭੈੜੇ ਅਨਸਰਾਂ ਦੇ ਸਬੰਧ ’ਚ ਗਸ਼ਤ ਕਰ ਰਹੇ ਸੀ। ਇਸ ਦੌਰਾਨ ਪੁਰਾਣੀ ਦਾਣਾ ਮੰਡੀ ਗੁਰਦਾਸਪੁਰ ਤੋਂ ਦੋ ਨੌਜਵਾਨਾਂ ਰਾਹੁਲ ਮਸੀਹ ਪੁੱਤਰ ਯੋਧਾ ਮਸੀਹ ਵਾਸੀ ਗੋਤ ਪੋਕਰ , ਸੁਖਕਰਨ ਉਰਫ ਅਮਨ ਪੁੱਤਰ ਸੁਸ਼ੀਲ ਕੁਮਾਰ ਵਾਸੀ ਜੱਟੂਵਾਲ ਨੂੰ ਸਕੂਟਰੀ ਟੀ.ਵੀ.ਐੱਸ ਜੂਪੀਟਰ ਨੰਬਰ ਪੀਬੀ06 ਏ.ਯੂ 2238 ਸਮੇਤ ਕਾਬੂ ਕਰਕੇ ਜਦ ਰਾਹੁਲ ਮਸੀਹ ਦੀ ਜਾਂਚ ਕੀਤੀ ਗਈ ਤਾਂ ਉਸ ਤੋਂ ਇਕ ਮੋਮੀ ਲਿਫ਼ਾਫ਼ਾ ਬਰਾਮਦ ਹੋਇਆ। ਜਿਸ ਨੂੰ ਚੈਕ ਕਰਨ 'ਤੇ ਉਸ ਵਿਚੋਂ 2 ਸਰਿੰਜ਼ਾਂ ਜੋ ਨਸ਼ੇ ਨਾਲ ਭਰੀਆਂ ਹੋਈਆਂ ਸਨ, ਬਰਾਮਦ ਹੋਈਆਂ। ਇਕ ਇਲੈਕਟ੍ਰੋਨਿਕ ਕੰਡਾ ਅਤੇ 12ਹਜ਼ਾਰ ਰੁਪਏ ਭਾਰਤੀ ਕਰੰਸੀ ਡਰੱਗ ਮਨੀ ਬਰਾਮਦ ਹੋਈ। ਜਿਸ ’ਤੇ ਦੋਵਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ- ਸਕੂਲ ਜਾ ਰਹੇ ਇਕਲੌਤੇ ਪੁੱਤ ਦੀ ਹਾਦਸੇ 'ਚ ਮੌਤ, ਮਰੇ ਪੁੱਤ ਦਾ ਕਦੇ ਪੈਰ ਤੇ ਕਦੇ ਹੱਥ ਚੁੰਮਦਾ ਰਿਹਾ ਪਿਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News