ਕਹਿਰ ਓ ਰੱਬਾ: ਕੈਨੇਡਾ 'ਚ ਦੋ ਭਰਾਵਾਂ ਦੀ ਮੌਤ, ਪਰਿਵਾਰ 'ਚ ਪਸਰਿਆ ਸੋਗ

Thursday, Mar 05, 2026 - 01:55 PM (IST)

ਕਹਿਰ ਓ ਰੱਬਾ: ਕੈਨੇਡਾ 'ਚ ਦੋ ਭਰਾਵਾਂ ਦੀ ਮੌਤ, ਪਰਿਵਾਰ 'ਚ ਪਸਰਿਆ ਸੋਗ

ਤਰਨਤਾਰਨ (ਰਮਨ)- ਰੋਜ਼ੀ-ਰੋਟੀ ਕਮਾਉਣ ਅਤੇ ਪਰਿਵਾਰ ਦੇ ਚੰਗੇ ਭਵਿੱਖ ਲਈ ਕੈਨੇਡਾ ਗਏ ਤਰਨਤਾਰਨ ਜ਼ਿਲ੍ਹੇ ਦੇ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਦੋਵੇਂ ਪਰਿਵਾਰਾਂ ਅਤੇ ਪਿੰਡਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਤਲਵਿੰਦਰ ਸਿੰਘ ਅਤੇ ਜਜ਼ਬੀਰ ਸਿੰਘ, ਜੋ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਮਾੜੀ ਗੌੜ ਸਿੰਘ ਅਤੇ ਐਲੋਵਾਲ ਦੇ ਰਹਿਣ ਵਾਲੇ ਸਨ, ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਰਹਿ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਉੱਥੇ ਟਰੱਕ ਨਾਲ ਹੋਏ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਦੋਵੇਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ: ਦਿਨ ਦਿਹਾੜੇ ਸਰਾਫ ਦੇ ਘਰ ਡਾਕਾ, ਨਿਹੰਗ ਬਾਣੇ 'ਚ ਆਏ ਲੁਟੇਰੇ ਪਰਿਵਾਰ ਨੂੰ ਬੰਨ੍ਹ ਕੇ ਲੈ ਗਏ ਕੈਸ਼ ਅਤੇ ਗਹਿਣੇ

ਪਿੰਡ ਮਾੜੀ ਗੌੜ ਸਿੰਘ ਦੇ ਵਸਨੀਕ ਤਲਵਿੰਦਰ ਸਿੰਘ ਗਿੱਲ ਦੇ ਪਿਤਾ ਨਰਿੰਦਰਜੀਤ ਸਿੰਘ ਨੇ ਦੱਸਿਆ ਕਿ ਤਲਵਿੰਦਰ ਸਿੰਘ ਲਗਭਗ ਸਾਢੇ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ। ਉਹ ਆਪਣੀ ਪਤਨੀ ਅਤੇ ਇੱਕ ਛੋਟੇ ਪੁੱਤਰ ਨਾਲ ਉੱਥੇ ਹੀ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਮਾਰਿਆ ਗਿਆ ਦੂਜਾ ਨੌਜਵਾਨ ਜਜ਼ਬੀਰ ਸਿੰਘ, ਤਲਵਿੰਦਰ ਸਿੰਘ ਦੀ ਮਾਸੀ ਦਾ ਮੁੰਡਾ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਤਲਵਿੰਦਰ ਸਿੰਘ ਦੇ ਪਿੱਛੇ ਉਸ ਦੀ ਪਤਨੀ ਅਤੇ ਲਗਭਗ ਦੋ ਸਾਲ ਦਾ ਇੱਕ ਪੁੱਤਰ ਰਹਿ ਗਿਆ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਪਰਿਵਾਰ ਗਹਿਰੇ ਸਦਮੇ ਵਿੱਚ ਹੈ।

ਇਹ ਵੀ ਪੜ੍ਹੋ- ਪੰਜਾਬ: ਨਕਲੀ CIA ਸਟਾਫ ਵਾਲਿਆਂ ਨੇ ਕਰ ਲਿਆ ਬੰਦਾ ਅਗਵਾ, ਮਹਿਲਾ ਵੀ ਸ਼ਾਮਲ

ਮ੍ਰਿਤਕ ਨੌਜਵਾਨਾਂ ਦੇ ਪਰਿਵਾਰਾਂ ਨੇ ਸਰਕਾਰ ਕੋਲ ਮੰਗ ਕੀਤੀ ਹੈ ਕਿ  ਮ੍ਰਿਤਕ ਦੇਹਾਂ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਪਿੰਡ ਵਿੱਚ ਅੰਤਿਮ ਸੰਸਕਾਰ ਕਰ ਸਕਣ। ਇਸ ਦੌਰਾਨ ਪਿੰਡ ਦੇ ਲੋਕਾਂ ਅਤੇ ਸਾਕ-ਸਬੰਧੀਆਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ: ਬਦਮਾਸ਼ਾਂ ਨੇ ਪੁਲਸ ਪਾਰਟੀ 'ਤੇ ਕਰ'ਤੀ ਤਾਬੜਤੋੜ ਫਾਇਰਿੰਗ, ਇਕ ਮੁਲਾਜ਼ਮ ਦੇ ਲੱਗੀ ਗੋਲੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News