ਔਰਤ ਦੀਆਂ ਸਾਢੇ 8 ਗ੍ਰਾਮ ਸੋਨੇ ਦੀਆਂ ਵਾਲੀਆਂ ਝਪਟ ਕੇ ਦੋ ਨੌਜਵਾਨ ਹੋਏ ਫ਼ਰਾਰ, ਮਾਮਲਾ ਦਰਜ

Friday, Aug 16, 2024 - 12:01 PM (IST)

ਗੁਰਦਾਸਪੁਰ (ਵਿਨੋਦ)- ਦੁਕਾਨ ਤੋਂ ਸਾਮਾਨ ਲੈ ਕੇ ਵਾਪਸ ਆ ਰਹੀ ਇਕ ਔਰਤ ਦੇ ਕੰਨਾਂ ਤੋਂ ਸਾਢੇ 8 ਗ੍ਰਾਮ ਸੋਨੇ ਦੀਆਂ ਵਾਲੀਆਂ ਝਪਟ ਮਾਰ ਕੇ ਦੋ ਨੌਜਵਾਨ ਫਰਾਰ ਹੋ ਗਏ। ਸਿਟੀ ਪੁਲਸ ਨੇ ਦੋ ਅਣਪਛਾਤੇ ਨੌਜਵਾਨਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਪਰੋਲ 'ਤੇ SGPC ਨੇ ਚੁੱਕੇ ਸਵਾਲ

ਇਸ ਸਬੰਧੀ ਬਨਾਰਸੀ ਦਾਸ ਨੇ ਦੱਸਿਆ ਕਿ ਮਲਕੀਤ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਪ੍ਰੇਮ ਨਗਰ ਗੁਰਦਾਸਪੁਰ ਨੇ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਹ ਆਪਣੇ ਘਰ ਦੇ ਬਾਹਰ ਖੜਾ ਸੀ ਅਤੇ ਉਸ ਦੀ ਪਤਨੀ ਸੜਕ ਦੇ ਦੂਜੇ ਪਾਸੇ ਦੁਕਾਨ ਤੋਂ ਸਾਮਾਨ ਲੈ ਕੇ ਵਾਪਸ ਆ ਰਹੀ ਸੀ । ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਪਲਸਰ ਮੋਟਰਸਾਈਕਲ ਬਿਨਾਂ ਨੰਬਰੀ 'ਤੇ ਆਏ ਅਤੇ ਉਸ ਦੀ ਘਰਵਾਲੀ ਦੇ ਕੰਨ 'ਚੋਂ ਸੋਨੇ ਦੀਆਂ ਵਾਲੀਆਂ ਵਜਨੀ 8.5ਗ੍ਰਾਮ (ਸਾਢੇ 8 ਗ੍ਰਾਮ) ਝਪਟਾ ਮਾਰ ਕੇ ਖੋਹ ਕੇ ਲੈ ਗਏ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮਲਕੀਤ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਨੌਜਵਾਨਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਪਰੋਲ 'ਤੇ SGPC ਨੇ ਚੁੱਕੇ ਸਵਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News