ਦੋ ਨੌਜਵਾਨਾਂ ਨੇ ਬੈਂਕ ’ਚੋਂ ਪੈਸੇ ਕਢਵਾ ਕੇ ਆ ਰਹੀ ਬਜ਼ੁਰਗ ਔਰਤ ਦੀ ਕੀਤੀ ਲੁੱਟ
Tuesday, Oct 06, 2026 - 04:49 PM (IST)
ਗੁਰਦਾਸਪੁਰ (ਹਰਮਨ)- ਗੁਰਦਾਸਪੁਰ ਦੇ ਪੁਲਸ ਲਾਈਨ ਰੋਡ ’ਤੇ ਬੈਂਕ ਵਿੱਚੋਂ ਪੈਸੇ ਕਢਵਾ ਕੇ ਜਾ ਰਹੀ ਇੱਕ ਬਜ਼ੁਰਗ ਔਰਤ ਕੋਲੋਂ ਕਥਿਤ ਤੌਰ ’ਤੇ ਦੋ ਅਣਪਛਾਤੇ ਲੁਟੇਰੇ ਪੈਸਿਆਂ ਵਾਲਾ ਲਿਫ਼ਾਫਾ ਖੋਲ੍ਹ ਕੇ ਫਰਾਰ ਹੋ ਗਏ। ਵਾਰਦਾਤ ਤੋਂ ਬਾਅਦ ਮੌਕੇ ’ਤੇ ਮੌਜੂਦ ਕੁਝ ਮੋਟਰਸਾਈਕਲ ਸਵਾਰਾਂ ਵੱਲੋਂ ਲੁਟੇਰਿਆਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ, ਪਰ ਉਹ ਫਰਾਰ ਹੋਣ ਵਿੱਚ ਕਾਮਯਾਬ ਰਹੇ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਨਿਹੰਗਾਂ ਵੱਲੋਂ ਨੌਜਵਾਨ ਦੀ ਕੁੱਟਮਾਰ, ਡੰਡੇ ਮਾਰਦਿਆਂ ਦੀ ਵੀਡੀਓ ਹੋ ਰਹੀ ਵਾਇਰਲ
ਜਾਣਕਾਰੀ ਦਿੰਦਿਆਂ ਕਮਲਾ ਰਾਣੀ ਵਾਸੀ ਜੱਟਾਂਵਾਲੀ ਬੰਬੀ, ਗੁਰਦਾਸਪੁਰ ਨੇ ਦੱਸਿਆ ਕਿ ਉਹ ਆਪਣੀ ਦੋਹਤਰੀ ਦੇ ਨਾਲ ਬੈਂਕ ਵਿੱਚੋਂ ਕਰੀਬ 10 ਹਜ਼ਾਰ ਰੁਪਏ ਕਢਵਾ ਕੇ ਪੁਲਿਸ ਲਾਈਨ ਰੋਡ ਤੋਂ ਜਾ ਰਹੀ ਸੀ। ਇਸ ਦੌਰਾਨ ਪਿੱਛਿਓਂ ਕਾਲੇ ਰੰਗ ਦੇ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀ ਆਏ ਅਤੇ ਉਨ੍ਹਾਂ ਨੇ ਉਸ ਦੇ ਹੱਥ ਵਿੱਚ ਫੜਿਆ ਲਿਫ਼ਾਫਾ ਖੋਲ੍ਹ ਲਿਆ। ਕਮਲਾ ਰਾਣੀ ਅਨੁਸਾਰ ਲਿਫ਼ਾਫੇ ਵਿੱਚ ਕਰੀਬ 10 ਹਜ਼ਾਰ ਰੁਪਏ ਦੀ ਨਕਦੀ ਤੋਂ ਇਲਾਵਾ ਮੋਬਾਈਲ ਫੋਨ ਅਤੇ ਬੈਂਕ ਦੀ ਕਾਪੀ ਵੀ ਸੀ। ਲੁਟੇਰਿਆਂ ਵੱਲੋਂ ਲਿਫ਼ਾਫਾ ਖੋਲ੍ਹ ਕੇ ਸਾਮਾਨ ਕੱਢਣ ਤੋਂ ਬਾਅਦ ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ-ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ CBI ਜਾਂਚ ਦੀ ਮੰਗ, SGPC ਨੇ ਜਾਂਚ ਰਿਪੋਰਟ ਕੀਤੀ ਜਨਤਕ
ਪੀੜਤ ਔਰਤ ਨੇ ਦੱਸਿਆ ਕਿ ਉਸ ਨੇ ਲੁਟੇਰਿਆਂ ਨੂੰ ਫੜਨ ਲਈ ਉਨ੍ਹਾਂ ਦੇ ਪਿੱਛੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕੁਝ ਹੋਰ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਵੀ ਮਾਮਲਾ ਦੇਖਦਿਆਂ ਲੁਟੇਰਿਆਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਤੇਜ਼ੀ ਨਾਲ ਫਰਾਰ ਹੋਣ ਕਾਰਨ ਲੁਟੇਰੇ ਹੱਥ ਨਹੀਂ ਆ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
Related News
ਹਨੂੰਮਾਨ ਚੌਕ ’ਚ ਰੈਡੀਮੇਡ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ ਕਰੀਬ 78 ਹਜ਼ਾਰ ਰੁਪਏ ਨਕਦੀ ਤੇ ਪਰਸ ਲੈ ਕੇ ਚੋਰ ਫ਼ਰਾਰ
