ਨਾਬਾਲਿਗ ਨੂੰ ਭਜਾਉਣ ਤੇ ਚੋਰੀ ਦੇ ਮਾਮਲੇ ''ਚ ਦੋ ਨੌਜਵਾਨ ਕੀਤੇ ਕਾਬੂ, ਕੁੜੀ ਨੂੰ ਭੇਜਿਆ ਚਿਲਡਰਨ ਪ੍ਰੋਟੈਕਸ਼ਨ ਹੋਮ
Saturday, Jan 28, 2023 - 02:38 PM (IST)

ਖਾਲੜਾ (ਭਾਟੀਆ)- ਪਿਛਲੇ ਸਾਲ ਕਸਬਾ ਖਾਲੜਾ ਨੇੜਲੇ ਇਕ ਸਰਕਾਰੀ ਸਕੂਲ ਵਿਚ ਪੜ੍ਹਦੀ ਨਾਬਾਲਿਗ ਕੁੜੀ ਨੂੰ ਵਰਗਲਾ ਕੇ ਲੈਜਾਣ ਵਾਲੇ ਵਿਅਕਤੀ ਨੂੰ ਖਾਲੜਾ ਪੁਲਸ ਨੇ ਕਾਬੂ ਕਰਕੇ ਕੁੜੀ ਨੂੰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਐੱਸ.ਐੱਚ.ਓ ਚਰਨ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਨਾਬਾਲਿਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਖਾਲੜੇ ਦਾ ਨੌਜਵਾਨ ਸਾਹਿਲ ਪੁੱਤਰ ਪਰਗਟ ਸਿੰਘ ਉਸਦੇ ਸਕੂਲ ਵਿਚੋਂ ਭਜਾ ਕੇ ਲੈ ਗਿਆ ਸੀ। ਜਿਸ ਸਬੰਧੀ ਖਾਲੜਾ ਪੁਲਸ ਵਲੋਂ ਵੱਖ-ਵੱਖ ਧਰਾਵਾਂ ਤੋਂ ਇਲਾਵਾ ਪੋਕਸੋ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਤੇਜ਼ ਰਫ਼ਤਾਰ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਚਾਲਕ ਨੇ ਪਤੀ-ਪਤਨੀ ਨੂੰ ਦਰੜਿਆ
ਪੁਲਸ ਵਲੋਂ ਭਾਵੇਂ ਕਾਫ਼ੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਪਰ ਮੁਲਜ਼ਮ ਕੁੜੀ ਨੂੰ ਦੂਜੀਆਂ ਸਟੇਟਾਂ ਵਿਚ ਲੈ ਗਿਆ ਸੀ। ਹੁਣ ਖਾਲੜਾ ਪੁਲਸ ਨੇ ਨਾਕਾਬੰਦੀ ਦੌਰਾਨ ਕਾਬੂ ਕਰਕੇ ਕੁੜੀ ਨੂੰ ਬਰਾਮਦ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਕੁੜੀ ਨਾਬਾਲਿਗ ਹੋਣ ਕਾਰਨ ਉਸਨੂੰ ਚਿਲਡਰਨ ਪ੍ਰੋਟੈਕਸ਼ਨ ਹੋਮ ਜਲੰਧਰ ਭੇਜ ਦਿੱਤਾ ਗਿਆ ਹੈ, ਜਦਕਿ ਉਕਤ ਨੌਜਵਾਨ ਨੂੰ ਕਾਬੂ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪਤਨੀ ਕਰਦੀ ਸੀ ਰੋਜ਼ ਕਲੇਸ਼, ਪ੍ਰੇਸ਼ਾਨ ਪਤੀ ਨੇ ਚੁੱਕਿਆ ਖੌਫ਼ਨਾਕ ਕਦਮ
ਇਸ ਤੋਂ ਇਲਾਵਾ ਥਾਣਾ ਖਾਲੜਾ ਦੇ ਐੱਸ.ਐੱਚ.ਓ ਚਰਨ ਸਿੰਘ ਨੇ ਜਗਬਾਣੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਕ ਚੋਰੀ ਦੇ ਪੁਰਾਣੇ ਮਾਮਲੇ ਵਿਚ ਨਾਮਜ਼ਦ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਸੱਮਾ ਸਿੰਘ ਵਾਸੀ ਬਹਿੜਵਾਲ ਨੂੰ ਵੀ ਕਾਬੂ ਕੀਤਾ ਗਿਆ ਹੈ, ਜਿਸ ਨੂੰ ਅਦਾਲਤ ਪੇਸ਼ ਕਰਨ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਤਰਨਤਾਰਨ ਤੋਂ ਦੁਖਦਾਇਕ ਖ਼ਬਰ, ਨਸ਼ੇ ਦੀ ਓਵਰਡੋਜ਼ ਕਾਰਨ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।