ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, 15 ਦੇ ਕਰੀਬ ਚੋਰੀ ਦੇ ਮੋਬਾਇਲ ਫੋਨ ਸਣੇ ਦੋ ਨੌਜਵਾਨ ਕਾਬੂ

Tuesday, Mar 12, 2024 - 04:41 PM (IST)

ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, 15 ਦੇ ਕਰੀਬ ਚੋਰੀ ਦੇ ਮੋਬਾਇਲ ਫੋਨ ਸਣੇ ਦੋ ਨੌਜਵਾਨ ਕਾਬੂ

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਜੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਲੁੱਟਾਂ ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮਾੜੇ ਅੰਸਰਾਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਸਿਵਲ ਲਾਈਨ ਦੀ ਪੁਲਸ ਨੂੰ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਥਾਣਾ ਸਿਵਲ ਲਾਈਨ ਦੀ ਪੁਲਸ ਵੱਲੋਂ 15 ਦੇ ਕਰੀਬ ਚੋਰੀ ਦੇ ਮੋਬਾਇਲ ਫੋਨ ਸਣੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। 

ਇਹ ਵੀ ਪੜ੍ਹੋ : ਫਰਜ਼ੀ ਫੌਜੀ ਮੇਜਰ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਵੱਡੇ ਰੈਂਕ ਦੇ ਅਫਸਰਾਂ ਦੀਆਂ ਵਰਦੀਆਂ ਬਰਾਮਦ

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਥਾਣਾ ਸਿਵਲ ਲਾਈਨ ਦੇ ਪੁਲਸ ਅਧਿਕਾਰੀ ਜਸਵੀਰ ਸਿੰਘ ਨੇ ਦੱਸਿਆ ਕਿ ਮੁੱਖਬਰ ਦੀ ਸੂਚਨਾ ਦੇ ਅਧਾਰ 'ਤੇ ਨਾਕਾਬੰਦੀ ਦੌਰਾਨ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ ਪੁੱਛਗਿੱਛ ਦੌਰਾਨ 15 ਦੇ ਕਰੀਬ ਚੋਰੀ ਦੇ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਲੋਕ ਜੰਮੂ ਦੇ ਰਹਿਣ ਵਾਲੇ ਹਨ ਤੇ ਉਥੋਂ ਆ ਕੇ ਇੱਥੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਕੇ ਫਰਾਰ ਹੋ ਜਾਂਦੇ ਹਨ ਤੇ ਸੱਚਖੰਡ ਦਰਬਾਰ ਸਾਹਿਬ ਜੀ ਦੇ ਸ਼ਰਧਾਲੂਆਂ ਆਪਣਾ ਸ਼ਿਕਾਰ ਬਣਾਉਂਦੇ ਹਨ।  ਉਨ੍ਹਾਂ ਕਿਹਾ ਕਿ ਇਹ ਸਟੇਸ਼ਨ ਤੇ ਵੀ ਯਾਤਰੀਆਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਹਨ ਤੇ ਉਹਨਾਂ ਦੇ ਮੋਬਾਇਲ ਫੋਨ ਚੋਰੀ ਕਰਕੇ ਫ਼ਰਾਰ ਹੋ ਜਾਂਦੇ ਹਨ ।

ਇਹ ਵੀ ਪੜ੍ਹੋ : ਮਾਸੂਮ ਬੱਚਿਆਂ ਦਾ ਕਤਲ ਕਰਦਿਆਂ ਭੋਰਾ ਨਾ ਕੰਬਿਆ ਪਿਓ ਦਾ ਦਿਲ, ਹੁਣ ਆਪ ਵੀ ਚੁੱਕਿਆ ਖੌਫ਼ਨਾਕ ਕਦਮ

ਪੁਲਸ ਅਧਿਕਾਰੀ ਨੇ ਦੱਸਿਆ ਅੱਜ ਅਸੀਂ ਇਹਨਾਂ ਨੂੰ ਕਾਬੂ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਕੇ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਇਨ੍ਹਾਂ ਨੇ ਹੋਰ ਕਿੱਥੇ-ਕਿੱਥੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਦੇ ਖਿਲਾਫ ਪਹਿਲਾਂ ਵੀ ਕੋਈ ਮਾਮਲਾ ਦਰਜ ਹੈ ਜਾਂ ਨਹੀਂ।

ਇਹ ਵੀ ਪੜ੍ਹੋ : ਅਕਾਲੀ-ਭਾਜਪਾ ਗੱਠਜੋੜ ਹੋਣ 'ਚ ਕਿਸਾਨੀ ਅੰਦੋਲਨ ਵੱਡਾ ਅੜਿੱਕਾ, ਦੋਵੇਂ ਪਾਰਟੀਆਂ ਪੱਬਾਂ ਭਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News