ਗੁਰਦਾਸਪੁਰ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਦੋ ਨੌਜਵਾਨ ਨੂੰ ਹੈਰੋਇਨ ਤੇ ਪਿਸਤੌਲ ਸਮੇਤ ਕੀਤਾ ਗ੍ਰਿਫ਼ਤਾਰ

Friday, Jan 05, 2024 - 03:29 PM (IST)

ਗੁਰਦਾਸਪੁਰ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਦੋ ਨੌਜਵਾਨ ਨੂੰ ਹੈਰੋਇਨ ਤੇ ਪਿਸਤੌਲ ਸਮੇਤ ਕੀਤਾ ਗ੍ਰਿਫ਼ਤਾਰ

ਗੁਰਦਾਸਪੁਰ (ਵਿਨੋਦ, ਹਰਮਨ)- ਜ਼ਿਲ੍ਹਾ ਪੁਲਸ ਗੁਰਦਾਸਪੁਰ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦ ਸਿਟੀ ਪੁਲਸ ਗੁਰਦਾਸਪੁਰ ਨੇ ਸੀ.ਆਈ.ਏ ਸਟਾਫ਼ ਨਾਲ ਮਿਲ ਕੇ ਦੋ ਨੌਜਵਾਨਾਂ ਨੂੰ 10 ਗ੍ਰਾਮ ਹੈਰੋਇਨ, ਇਕ ਪਿਸਤੌਲ 32 ਬੋਰ,ਮੈਗਜ਼ੀਨ, 8 ਰੋਂਦ, ਇਕ ਕੰਪਿਊਟਰ ਕੰਡਾ, 3 ਹਜ਼ਾਰ ਰੁਪਏ ਡਰੱਗ ਮਨੀ, ਇਕ ਸਿੰਗਲ ਬੈਰਲ ਰਾਇਫ਼ਲ ਐੱਸ.ਬੀ.ਬੀ.ਐੱਲ 12 ਬੋਰ ਅਤੇ ਇਕ ਕਾਰਤੂਸ 12 ਬੋਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਐੱਨ.ਡੀ.ਪੀ.ਐੱਸ ਐਕਟ ਅਤੇ ਆਰਜ਼ਮ ਐਕਟ ਦੀ ਧਾਰਾ 25/27-54-59 ਦੇ ਤਹਿਤ ਇਨ੍ਹਾਂ ਮੁਲਜ਼ਮਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੀ. ਐੱਚ. ਡੀ. ਪਾਸ ਸਬਜ਼ੀ ਵੇਚ ਕਰ ਰਿਹੈ ਘਰ ਦਾ ਗੁਜ਼ਾਰਾ, ਜਾਣੋ ਪ੍ਰੋਫੈਸਰ ਦੀ ਪੂਰੀ ਕਹਾਣੀ

ਇਸ ਸਬੰਧੀ ਐੱਸ.ਐੱਸ.ਪੀ ਗੁਰਦਾਸਪੁਰ ਦਾਯਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਸਿਟੀ ਪੁਲਸ ਸਟੇਸ਼ਨ ’ਚ ਤਾਇਨਾਤ ਸਬ ਇੰਸਪੈਕਟਰ ਸਵਿੰਦਰਜੀਤ ਸਿੰਘ ਪੁਲਸ ਪਾਰਟੀ ਨਾਲ ਜਹਾਜ਼ ਚੌਂਕ ਮੌਜੂਦ ਸੀ । ਇਸ ਦੌਰਾਨ ਸੀ.ਆਈ.ਏ ਸਟਾਫ਼ ਗੁਰਦਾਸਪੁਰ ’ਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਸਤਪਾਲ ਸਿੰਘ ਨੇ ਸਾਂਝੇ ਤੌਰ ’ਤੇ ਗੁਰਦਾਸਪੁਰ ਦੀ ਸੈਣੀ ਗੈਸਟ ਹਾਊਸ ਵਾਲੀ ਗਲੀ ਤੋਂ ਇਕ ਮੁਖਬਰ ਦੀ ਇਤਲਾਹ ’ਤੇ ਦੋਸ਼ੀਆਂ ਰਾਹੁਲ ਕੁਮਾਰ ਉਰਫ ਕੱਟਾ ਪੁੱਤਰ ਅਸ਼ਵਨੀ ਕੁਮਾਰ ਵਾਸੀ ਬਾਬਾ ਬਾਲਕ ਨਾਥ ਕਲੋਨੀ ਗੁਰਦਾਸਪੁਰ, ਸੋਨੂੰ ਕੁਮਾਰ ਪੁੱਤਰ ਰਾਜ ਕੁਮਾਰ ਚੌਧਰੀ ਵਾਸੀ ਜੋਜੂਵਾਲ ਥਾਣਾ ਕੱਟੜਾ ਮੁਜੱਫਰਪੁਰ ਹਾਲ ਨਾਥ ਚਾਟ ਵਾਲੀ ਗਲੀ ਗੁਰਦਾਸਪੁਰ ਨੂੰ ਮੋਟਰਸਾਈਕਲ  ਪਲਸਰ ਸਮੇਤ ਕਾਬੂ ਕੀਤਾ।

ਇਹ ਵੀ ਪੜ੍ਹੋ : ਲੁਧਿਆਣਾ 'ਚ ਫਿਰ ਇਕ ਹੋਰ ਬਲਾਸਟ, ਦੂਰ ਤੱਕ ਫੈਲੀਆਂ ਅੱਗ ਦੀਆਂ ਲਪਟਾਂ

ਉਨ੍ਹਾਂ ਦੱਸਿਆ ਕਿ ਜਦ ਪੁਲਸ ਅਧਿਕਾਰੀਆਂ ਨੇ ਸ਼ੱਕ ਦੇ ਆਧਾਰ ’ਤੇ ਕਾਬੂ ਕੀਤੇ ਇਨ੍ਹਾਂ ਦੋਵਾਂ ਮੁਲਜ਼ਮਾਂ ਦੀ ਤਾਲਾਸ਼ੀ ਲਈ ਤਾਂ ਮੁਲਜ਼ਮ ਸੋਨੂੰ ਕੁਮਾਰ ਦੀ ਪੈਟ ਦੀ ਸੱਜੀ ਜੇਬ ਵਿਚੋਂ ਮੋਮੀ ਲਿਫ਼ਾਫ਼ੇ ਵਿਚ ਲਪੇਟੀ ਹੋਈ 10 ਗ੍ਰਾਮ ਹੈਰੋਇਨ, ਸੱਜੀ ਡੱਬ ਵਿਚੋਂ ਇਕ ਪਿਸਤੌਲ 32 ਬੋਰ ਸਮੇਤ ਮੈਗਜ਼ੀਨ ਅਤੇ 8 ਰੋਂਦ ਬਰਾਮਦ ਹੋਈ। ਇਸ ਦੌਰਾਨ ਮੁਲਜ਼ਮ ਰਾਹੁਲ ਕੁਮਾਰ ਉਰਫ ਕੱਟਾ ਪਾਸੋਂ ਇਕ ਕੰਪਿਊਟਰ ਕੰਡਾ, 3ਹਜ਼ਾਰ ਰੁਪਏ ਡਰੱਗ ਮਨੀ ਅਤੇ ਸੱਜੇ ਹੱਥ ਵਿਚ ਫੜੀ ਸਿੰਗਲ ਬੈਰਲ ਰਾਈਫਲ ਐੱਸ.ਬੀ.ਬੀ.ਐੱਲ 12 ਬੋਰ ਅਤੇ ਇਕ ਕਾਰਤੂਸ 12 ਬੋਰ ਬਰਾਮਦ ਹੋਇਆ। ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਦੋਵਾਂ ਮੁਲਜ਼ਮਾਂ ਤੋਂ ਅਜੇ ਪੁੱਛਗਿਛ ਜਾਰੀ ਹੈ ਅਤੇ ਕਈ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ : ਪੰਜਾਬ 'ਚ ਧੁੰਦ ਤੇ ਠੰਡ ਦਾ ਲਗਾਤਾਰ ਪ੍ਰਕੋਪ, ਮੌਸਮ ਵਿਭਾਗ ਨੇ ਐਤਵਾਰ ਤੱਕ ਜਾਰੀ ਕੀਤਾ ਅਲਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News