ਉਦੇਵੀਰ ਰੰਧਾਵਾ ਨੇ ਕਾਰਗਿਲ ਸ਼ਹੀਦ ਰਾਜਿੰਦਰ ਸਿੰਘ ਦੀ ਸਾਲਾਨਾ ਬਰਸੀ ''ਤੇ ਕੀਤੇ ਸ਼ਰਧਾ ਦੇ ਫੁੱਲ ਭੇਟ: ਕਿਸ਼ਨ ਚੰਦਰ

Saturday, Jul 27, 2024 - 02:40 PM (IST)

ਉਦੇਵੀਰ ਰੰਧਾਵਾ ਨੇ ਕਾਰਗਿਲ ਸ਼ਹੀਦ ਰਾਜਿੰਦਰ ਸਿੰਘ ਦੀ ਸਾਲਾਨਾ ਬਰਸੀ ''ਤੇ ਕੀਤੇ ਸ਼ਰਧਾ ਦੇ ਫੁੱਲ ਭੇਟ: ਕਿਸ਼ਨ ਚੰਦਰ

ਪਠਾਨਕੋਟ (ਆਦਿਤਿਆ)- ਅੱਜ ਸਰਦਾਰ ਉਦੇਵੀਰ ਸਿੰਘ ਰੰਧਾਵਾ ਨੌਜਵਾਨ ਕਾਂਗਰਸੀ ਆਗੂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਸਪੁੱਤਰ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਪੱਬਾਰਾਲੀ ਵਿਖੇ ਪਹੁੰਚ ਕੇ ਕਾਰਗਿਲ ਜੰਗ ਵਿੱਚ ਭਾਰਤ ਮਾਤਾ ਦੀ ਰੱਖਿਆ ਕਰਦੇ ਹੋਏ ਸ਼ਹੀਦ ਰਾਜਿੰਦਰ ਸਿੰਘ ਦੀ ਸਲਾਨਾ ਬਰਸੀ 'ਤੇ ਪਹੁੰਚ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਨੇ ਪ੍ਰੇਮਿਕਾ ਨਾਲ ਮਿਲ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

ਇਸ ਮੌਕੇ 'ਤੇ ਸਰਦਾਰ ਉਦੇਵੀਰ ਸਿੰਘ ਰੰਧਾਵਾ ਨੇ ਕਿਹਾ ਕਿ ਸ਼ਹੀਦ ਦੇਸ਼ ਅਤੇ ਕੌਮ ਦੇ ਸਰਮਾਇਆ ਹੁੰਦੇ ਹਨ ਜੋ ਆਪਣੀ ਜਾਨ ਤਲੀ ਤੇ ਰੱਖ ਕਿ ਭਾਰਤ ਮਾਤਾ ਦੀ ਦਿਨ ਰਾਤ ਰੱਖਿਆ ਕਰਦੇ ਹਨ। ਇਸ ਮੌਕੇ ਉਨ੍ਹਾਂ ਸ਼ਹੀਦ ਰਾਜਿੰਦਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਵਾਹਿਗੁਰੂ ਅੱਗੇ ਦੇਸ਼ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ।ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸ਼ਹੀਦਾਂ ਦੇ ਪਰਿਵਾਰਾਂ ਨਾਲ ਖੜੀ ਹੈ ਤੇ ਦੇਸ਼ ਖਾਤਰ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਨਮਨ ਕਰਦੀ ਹੈ। ਮੀਡੀਆ ਨਾਲ ਇਹ ਜਾਣਕਾਰੀ  ਰੰਧਾਵਾ ਪਰਿਵਾਰ ਦੇ ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।

ਇਹ ਵੀ ਪੜ੍ਹੋ- ਮੋਟਰਸਾਈਕਲ 'ਤੇ ਸਵਾਰ ਪਿਓ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ, ਪੁੱਤ ਦੀ ਮੌਕੇ 'ਤੇ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News