ਪਾਕਿ ਤੋਂ ਹੈਰੋਇਨ ਅਤੇ ਹਥਿਆਰ ਮੰਗਵਾਉਣ ਵਾਲੇ ਮਾਮੇ-ਭਾਣਜੇ ਨੂੰ ਮੁੜ 3 ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜਿਆ

Monday, Jan 02, 2023 - 04:39 PM (IST)

ਪਾਕਿ ਤੋਂ ਹੈਰੋਇਨ ਅਤੇ ਹਥਿਆਰ ਮੰਗਵਾਉਣ ਵਾਲੇ ਮਾਮੇ-ਭਾਣਜੇ ਨੂੰ ਮੁੜ 3 ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜਿਆ

ਗੁਰਦਾਸਪੁਰ (ਵਿਨੋਦ)- ਕਾਊਂਟਰ ਇੰਟੈਲੀਜੈਂਸ ਟੀਮ ਪਠਾਨਕੋਟ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮਾਮਾ-ਭਾਣਜਾ ਦਾ ਅੱਜ ਰਿਮਾਂਡ ਖ਼ਤਮ ਹੋਣ ’ਤੇ ਪੁਲਸ ਅਧਿਕਾਰੀਆਂ ਵੱਲੋਂ ਫਿਰ ਅਦਾਲਤ ਗੁਰਦਾਸਪਸ ’ਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਮੁਲਜ਼ਮਾਂ ਦਾ ਫਿਰ 3 ਦਿਨ ਦਾ ਰਿਮਾਂਡ ਦਿੱਤਾ ਹੈ।

ਇਹ ਵੀ ਪੜ੍ਹੋ- ਆਪ' ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦੇ ਪੁੱਤ ਨੇ ਨਵੇਂ ਸਾਲ ਦੀ ਪਾਰਟੀ 'ਚ ਚਲਾਈ ਗੋਲ਼ੀ, ਮਚੀ ਹਫ਼ੜਾ-ਦਫ਼ੜੀ

ਦੱਸਣਯੋਗ ਹੈ ਕਿ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਮਾਮੇ-ਭਾਣਜੇ ਨੂੰ 10 ਪੈਕਟ ਹੈਰੋਇਨ, 02 ਪਿਸਤੌਲ, 4 ਮੈਗਜ਼ੀਨ, 180 ਜ਼ਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਸੀ, ਜਿਨ੍ਹਾਂ ’ਚੋਂ ਮਾਮਾ ਸਰਵਣ ਸਿੰਘ ਪਿੰਡ ਸਹੂਰ ਕਲਾਂ ਅਤੇ ਭਾਣਜਾ ਜਸ਼ਨਪ੍ਰੀਤ ਸਿੰਘ ਪਿੰਡ ਥੰਮਣ ਦਾ ਰਹਿਣ ਵਾਲਾ ਹੈ। ਪਹਿਲਾ ਮੁਲਜ਼ਮਾਂ ਨੂੰ ਕਾਊਂਟਰ ਇੰਟੈਲੀਜੈਂਸ ਵਿੰਗ ਨੇ 29 ਦਸੰਬਰ ਨੂੰ ਗੁਰਦਾਸਪੁਰ ਅਦਾਲਤ ’ਚ ਪੇਸ਼ ਕਰ ਕੇ 3 ਦਿਨਾਂ ਦਾ ਪੁਲਸ ਰਿਮਾਂਡ ਲਿਆ ਸੀ ਪਰ ਅੱਜ ਰਿਮਾਂਡ ਖ਼ਤਮ ਹੋਣ ’ਤੇ ਫਿਰ ਦੋਵਾਂ ਨੂੰ ਅਦਾਲਤ ’ਚ ਪੇਸ਼ ਕਰਨ ਉਪਰੰਤ ਸਰਕਾਰੀ ਵਕੀਲ ਰਾਹੀਂ ਅਦਾਲਤ ਨੂੰ ਅਪੀਲ ਕੀਤੀ ਕਿ ਉਨ੍ਹਾਂ ਤੋਂ ਅਜੇ ਹੋਰ ਪੁੱਛਗਿੱਛ ਕੀਤੀ ਜਾਣੀ ਹੈ ਅਤੇ ਮਾਮਲਾ ਦੇਸ਼ ਦੀ ਸੁਰੱਖਿਆ ਨਾਲ ਜੁੜਿਆ ਹੋਣ ਕਾਰਨ ਉਨ੍ਹਾਂ ਕੋਲੋਂ ਹੋਰ ਜਾਣਕਾਰੀ ਮਿਲਣ ਅਤੇ ਕਈ ਖ਼ੁਲਾਸੇ ਹੋਣ ਦੀ ਉਮੀਦ ਹੈ। ਕਾਊਂਟਰ ਇੰਟੈਲੀਜੈਂਸ ਦੀ ਅਪੀਲ ਨੂੰ ਪ੍ਰਵਾਨ ਕਰਦਿਆਂ ਅਦਾਲਤ ਨੇ ਦੋਵਾਂ ਦਾ ਰਿਮਾਂਡ 3 ਦਿਨ ਹੋਰ ਵਧਾ ਦਿੱਤਾ ਹੈ।

ਇਹ ਵੀ ਪੜ੍ਹੋ- ਨਵੇਂ ਸਾਲ ਦੀ ਆਮਦ ਮੌਕੇ ਭਾਰਤੀ ਸਰਹੱਦ 'ਤੇ ਮੋੜ ਡਰੋਨ ਨੇ ਦਿੱਤੀ ਦਸਤਕ, BSF ਨੇ ਕੀਤੀ ਤਾਬੜਤੋੜ ਫ਼ਾਇਰਿੰਗ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News