ਬੇਕਾਬੂ ਹੋ ਕੇ ਟਰੈਕਟਰ ਘਰ ’ਚ ਵੜਿਆ, 3 ਬੱਚੇ ਜ਼ਖ਼ਮੀ, 2 ਮੋਟਰਸਾਈਕਲ ਚਕਨਾਚੂਰ

Sunday, Oct 29, 2023 - 06:55 PM (IST)

ਬੇਕਾਬੂ ਹੋ ਕੇ ਟਰੈਕਟਰ ਘਰ ’ਚ ਵੜਿਆ, 3 ਬੱਚੇ ਜ਼ਖ਼ਮੀ, 2 ਮੋਟਰਸਾਈਕਲ ਚਕਨਾਚੂਰ

ਬਟਾਲਾ (ਸਾਹਿਲ) : ਪਿੰਡ ਕਾਹਲਵਾਂ ਵਿਖੇ ਬੇਕਾਬੂ ਹੋ ਕੇ ਟਰੈਕਟਰ ਇਕ ਘਰ ਅੰਦਰ ਦਾਖ਼ਲ ਹੋ ਗਿਆ, ਜਿਸ ਨਾਲ 3 ਬੱਚੇ ਗੰਭੀਰ ਜ਼ਖ਼ਮੀ ਹੋਣ ਦੇ ਨਾਲ 2 ਮੋਟਰਸਾਈਕਲ ਚਕਨਾਚੂਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪਿੰਡ ਦੇ ਸਰਪੰਚ ਸੁਲੱਖਣ ਮਸੀਹ ਨੇ ਦੱਸਿਆ ਕਿ ਟਰੈਕਟਰ ਚਾਲਕ ਅੰਮ੍ਰਿਤ ਪਾਲ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਪਿੰਡ ਕਾਹਲਵਾਂ ਜਦੋਂ ਆਪਣੇ ਟਰੈਕਟਰ ’ਤੇ ਸਵਾਰ ਹੋ ਕੇ ਪਿੰਡ ਕਾਹਲਵਾਂ ਮੋੜ ਨੂੰ ਮੁੜਨ ਲੱਗਾ ਤਾਂ ਅਚਾਨਕ ਉਸਦਾ ਟਰੈਕਟਰ ਬੇਕਾਬੂ ਹੋ ਗਿਆ ਅਤੇ ਇਕ ਘਰ ਅੰਦਰ ਦਾਖ਼ਲ ਹੋ ਗਿਆ, ਜਿੱਥੇ ਟਰੈਕਟਰ ਨੇ ਤਿੰਨ ਬੱਚਿਆਂ ਨੂੰ ਆਪਣੀ ਲਪੇਟ ’ਚ ਲੈ ਲਿਆ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਸ਼ਰੇਆਮ ਰਸਤੇ 'ਚ ਨੌਜਵਾਨ ਨੂੰ ਵੱਢਿਆ

ਉਨ੍ਹਾਂ ਦੱਸਿਆ ਕਿ ਜ਼ਖ਼ਮੀ ਬੱਚਿਆਂ ਵਿਚ ਲਕਸ਼ ਪੁੱਤਰ ਸੁਖਬੀਰ ਮਸੀਹ, ਅਭੀ ਪੁੱਤਰ ਜੋਨਸਨ ਮਸੀਹ ਅਤੇ ਉਨ੍ਹਾਂ ਦੇ ਨਾਲ ਇਕ ਹੋਰ ਬੱਚਾ ਜੋਬਨ ਮਸੀਹ ਵੀ ਗੰਭੀਰ ਜ਼ਖ਼ਮੀ ਹੋ ਗਿਆ, ਜਿਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਨੇ ਤੁਰੰਤ ਬਟਾਲਾ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ। ਇਸ ਹਾਦਸੇ ਦੌਰਾਨ 2 ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨੇ ਗਏ।

ਇਹ ਵੀ ਪੜ੍ਹੋ- ਫੌਜ ਦੀਆਂ ਤਸਵੀਰਾਂ ਤੇ ਜਾਣਕਾਰੀ ਪਾਕਿ ਭੇਜਣ ਵਾਲਾ ‘ਆਰਮੀ ਟੇਲਰ’ ਕਾਬੂ, ਕੰਮ ਕਰਨ 'ਤੇ ਮਿਲਦੀ ਸੀ ਮੋਟੀ ਰਕਮ

ਮੌਕੇ ’ਤੇ ਪਹੁੰਚੇ ਪੁਲਸ ਥਾਣਾ ਕਾਦੀਆਂ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਅਤੇ ਏ. ਐੱਸ. ਆਈ. ਦਰਸ਼ਨ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਟਰੈਕਟਰ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਜਾਣਕਾਰੀ ਹਾਸਲ ਕਰਨ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਇਸ ਹਾਦਸੇ ਤੋਂ ਬਾਅਦ ਪੂਰਾ ਪਿੰਡ ਇਕੱਠਾ ਹੋ ਗਿਆ।

ਇਹ ਵੀ ਪੜ੍ਹੋ- ਵਿਧਵਾ ਮਾਂ ਨੇ ਬੈਂਕ 'ਚੋਂ ਕਰਜ਼ਾ ਚੁੱਕ 8 ਦਿਨ ਪਹਿਲਾਂ ਵਿਦੇਸ਼ ਭੇਜਿਆ ਸੀ ਪੁੱਤ, ਬ੍ਰੇਨ ਅਟੈਕ ਕਾਰਨ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News