ਬੇਕਾਬੂ ਕਾਰ ਦਰੱਖਤ ਨਾਲ ਟਕਰਾਈ, ਚਾਲਕ ਦੀ ਮੌਤ

03/07/2020 7:15:07 PM

ਬਟਾਲਾ, (ਜ. ਬ.)- ਬੀਤੀ ਰਾਤ ਡੇਰਾ ਬਾਬਾ ਨਾਨਕ ਤੋਂ ਮੇਲਾ ਵੇਖ ਕੇ ਆ ਰਹੇ ਇਕ ਕਾਰ ਚਾਲਕ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਕਿਲਾ ਲਾਲ ਸਿੰਘ ਦੇ ਏ. ਐੱਸ. ਆਈ. ਇਕਬਾਲ ਸਿੰਘ ਨੇ ਦੱਸਿਆ ਕਿ ਰਣਬੀਰ ਸਿੰਘ ਪੁੱਤਰ ਫੌਜਾ ਸਿੰਘ ਵਾਸੀ ਮਾਨ ਨਗਰ ਬਟਾਲਾ ਜੋ ਦੁਬਈ ਵਿਖੇ ਕੰਮ ਕਰਦਾ ਹੈ ਅਤੇ 2 ਮਹੀਨੇ ਪਹਿਲਾਂ ਹੀ ਇੰਡੀਆ ਛੁੱਟੀ ਆਇਆ ਸੀ ਅਤੇ ਬੀਤੇ ਕੱਲ ਆਪਣੀ ਟਾਟਾ ਇੰਡੀਕਾ ਕਾਰ ’ਤੇ ਸਵਾਰ ਹੋ ਕੇ ਡੇਰਾ ਬਾਬਾ ਨਾਨਕ ਵਿਖੇ ਮੇਲਾ ਵੇਖਣ ਗਿਆ ਸੀ, ਜਦੋਂ ਉਹ ਉਥੋਂ ਵਾਪਸ ਪਰਤ ਰਿਹਾ ਸੀ ਤਾਂ ਬਿਜਲੀਵਾਲ ਮੋਡ਼ ਦੇ ਨਜ਼ਦੀਕ ਇਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ, ਜਿਸ ਨਾਲ ਉਸ ਦੀ ਗੱਡੀ ਬੇਕਾਬੂ ਹੁੰਦੀ ਹੋਈ ਦਰੱਖਤ ਨਾਲ ਜਾ ਟਕਰਾਈ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ 108 ਐਂਬੂਲੈਂਸ ਦੇ ਕਰਮਚਾਰੀਆਂ ਨੇ ਬਟਾਲਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਏ. ਐੱਸ. ਆਈ. ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਮੁਖਤਾਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਦਿੱਤਾ ਹੈ।


Bharat Thapa

Content Editor

Related News