ਬੇਕਾਬੂ ਥਾਰ ਰੇਹੜੀ ਤੇ ਬਿਜਲੀ ਦੇ ਖੰਭੇ ’ਚ ਵੱਜੀ; 2 ਗਊਆਂ ਦੀ ਮੌਤ
Sunday, Aug 09, 2026 - 05:43 PM (IST)
ਕਾਦੀਆਂ (ਜ਼ੀਸ਼ਾਨ)- ਬਟਾਲਾ-ਕਾਦੀਆਂ ਰੋਡ ’ਤੇ ਆਈ.ਟੀ.ਆਈ. ਕਾਦੀਆਂ ਨੇੜੇ ਰਾਤ ਕਰੀਬ 11 ਵਜੇ ਇਕ ਤੇਜ਼ ਰਫ਼ਤਾਰ ਥਾਰ ਗੱਡੀ ਬੇਕਾਬੂ ਹੋ ਕੇ ਅਵਾਰਾ ਪਸ਼ੂਆਂ, ਇਕ ਕੁਲਚਿਆਂ ਦੀ ਰੇਹੜੀ ਅਤੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਹਾਦਸੇ ਵਿਚ ਗੱਡੀ ਦਾ ਚਾਲਕ ਵਾਲ-ਵਾਲ ਬਚ ਗਿਆ, ਜਦਕਿ ਦੋ ਅਵਾਰਾ ਗਊਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਬਿਜਲੀ ਵਿਭਾਗ ਅਤੇ ਰੇਹੜੀ ਮਾਲਕ ਦਾ ਵੀ ਭਾਰੀ ਨੁਕਸਾਨ ਹੋਇਆ।
ਪ੍ਰਾਪਤ ਜਾਣਕਾਰੀ ਅਨੁਸਾਰ ਥਾਰ ਗੱਡੀ ਅਚਾਨਕ ਬੇਕਾਬੂ ਹੋ ਗਈ ਅਤੇ ਸਭ ਤੋਂ ਪਹਿਲਾਂ ਸੜਕ ’ਤੇ ਘੁੰਮ ਰਹੀਆਂ ਅਵਾਰਾ ਗਊਆਂ ਨਾਲ ਟਕਰਾਈ। ਇਸ ਦੌਰਾਨ 2 ਗਊਆਂ ਦੀ ਮੌਕੇ 'ਤੇ ਮੌਤ ਹੋ ਗਈ। ਫਿਰ ਇਹ ਗੱਡੀ ਇਕ ਕੁਲਚਿਆਂ ਦੀ ਰੇਹੜੀ ਨਾਲ ਜਾ ਵੱਜੀ ਅਤੇ ਆਖ਼ਰਕਾਰ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਖੰਭਾ ਟੁੱਟਣ ਕਾਰਨ ਇਲਾਕੇ ਦੀ ਬਿਜਲੀ ਸਪਲਾਈ ਰਾਤ ਭਰ ਪ੍ਰਭਾਵਿਤ ਰਹੀ।
ਇਹ ਵੀ ਪੜ੍ਹੋ-ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ ਨੇ ਕੀਤਾ ਖ਼ਤਰਨਾਕ ਸਟੰਟ ! ਹੁਣ ਭਾਲ 'ਚ ਜੁਟੀ ਪੁਲਸ
ਘਟਨਾ ਸਬੰਧੀ ਜਦੋਂ ਪੁਲਸ ਥਾਣਾ ਕਾਦੀਆਂ ਨਾਲ ਸੰਪਰਕ ਕੀਤਾ ਗਿਆ ਤਾਂ ਮੁੱਖ ਮੁਨਸ਼ੀ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਅਜੇ ਤੱਕ ਕੋਈ ਲਿਖਤੀ ਸ਼ਿਕਾਇਤ ਪ੍ਰਾਪਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਇਸ ਹਾਦਸੇ ਵਿਚ ਨੁਕਸਾਨ ਹੋਇਆ ਹੈ ਤਾਂ ਉਹ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਏ, ਜਿਸ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
