ਦਿੱਲੀ ਅੰਦੋਲਨ-2 ਤਹਿਤ ਕਿਸਾਨਾਂ ਮਜਦੂਰਾਂ ਨੇ ਜਾਮ ਕੀਤਾ ਰੇਲਾਂ ਦਾ ਚੱਕਾ, ਤਿੰਨ ਘੰਟੇ ਠੱਪ ਰੱਖੀ ਰੇਲ ਆਵਾਜਾਈ
Wednesday, Dec 18, 2024 - 05:17 PM (IST)
ਗੁਰਦਾਸਪੁਰ (ਹਰਮਨ)-ਪਿਛਲੇ 10 ਮਹੀਨਿਆਂ ਤੋਂ ਸ਼ੁਰੂ ਹੋਏ ਦਿੱਲੀ ਅੰਦੋਲਨ-2 ਦੇ ਬਾਵਜੂਦ ਕਿਸਾਨਾਂ ਦੇ ਮਸਲੇ ਹੱਲ ਨਾ ਹੋਣ ਦੇ ਰੋਸ ਵਜੋਂ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਦਿੱਤੇ 3 ਘੰਟੇ ਦੇ ਰੇਲ ਰੋਕੋ ਦੇ ਸੱਦੇ ਤੇ ਅੱਜ ਗੁਰਦਾਸਪੁਰ ਵਿਖੇ ਕਿਸਾਨਾਂ ਮਜ਼ਦੂਰਾਂ ਨੇ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ, ਜ਼ਿਲ੍ਹਾ ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ ਦੀ ਅਗਵਾਈ ਵਿੱਚ 12 ਤੋਂ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਰੱਖਿਆ।
ਇਹ ਵੀ ਪੜ੍ਹੋ- ਪੰਜਾਬ ਪੁਲਸ ਅੱਤਵਾਦੀ ਪਾਸ਼ੀਆ ਦੇ ਰਾਡਾਰ ’ਤੇ, ਹੁਣ ਪੁਲਸ ਨਾਕਿਆਂ ’ਤੇ ਵੀ ਧਮਾਕੇ ਦੀ ਦਿੱਤੀ ਚਿਤਾਵਨੀ
ਇਸ ਮੌਕੇ ਸੁਖਵਿੰਦਰ ਸਿੰਘ ਅੱਲੜ ਪਿੰਡੀ, ਰਣਬੀਰ ਸਿੰਘ ਡੁਗਰੀ, ਸਤਨਾਮ ਸਿੰਘ ਖਜਾਨਚੀ, ਕੁਲਜੀਤ ਸਿੰਘ ਹਯਾਤ ਨਗਰ, ਰਣਜੀਤ ਸਿੰਘ ਚੰਦਰਭਾਨ, ਗੁਰਪ੍ਰੀਤ ਸਿੰਘ ਗੋਪੀ ਆਗੂਆਂ ਕਿਹਾ ਕਿ ਅੱਜ ਦੇ ਰੇਲ ਰੋਕੋ ਵਿੱਚ ਜ਼ਿਲ੍ਹਾ ਗੁਰਦਾਸਪੁਰ ਕਿਸਾਨ, ਮਜ਼ਦੂਰ, ਬੀਬੀਆਂ, ਨੌਜਵਾਨ ਅਤੇ ਖੇਤੀ ਮੰਡੀ ਨਾਲ ਸੰਬੰਧਿਤ ਸਾਰੇ ਵਰਗ ਜਿਵੇਂ ਛੋਟੇ ਦੁਕਾਨਦਾਰ, ਛੋਟੇ ਵਪਾਰੀਆਂ ਵੱਲੋਂ ਭਰਪੂਰ ਸਹਿਯੋਗ ਮਿਲਿਆ ਹੈ। ਉਹਨਾਂ ਕਿਹਾ ਕਿ ਭਾਰਤ ਸਰਕਾਰ ਦੇਸ਼ ਦੀ ਖੇਤੀ ਸਮੇਤ ਸਭ ਜਨਤਕ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਦਾ ਤਹਈਆ ਕਰ ਚੁੱਕੀ ਹੈ ਪਰ ਅੱਜ ਦੇਸ਼ ਦਾ ਅੰਨਦਾਤਾ ਜਾਗ ਚੁੱਕਾ ਹੈ ਅਤੇ ਸਰਕਾਰ ਦੇ ਇਹ ਮਨਸ਼ੇ ਪੂਰੇ ਨਹੀਂ ਹੋਣ ਦਿੱਤੇ ਜਾਣਗੇ।
ਇਹ ਵੀ ਪੜ੍ਹੋ- ਵਿਦਿਆਰਥੀਆਂ ਲਈ ਅਹਿਮ ਖ਼ਬਰ, 20 ਤੇ 21 ਦਸੰਬਰ ਦੀਆਂ ਪ੍ਰੀਖਿਆਵਾਂ ਮੁਲਤਵੀ
ਉਹਨਾਂ ਕਿਹਾ ਕਿ ਮੋਦੀ ਸਰਕਾਰ ਦਿੱਲੀ ਅੰਦੋਲਨ 1 ਦੌਰਾਨ ਰੱਦ ਕੀਤੇ ਤਿੰਨੇ ਕਾਲੇ ਖੇਤੀ ਕਾਨੂੰਨ ਦੁਬਾਰਾ ਖੇਤੀ ਮਾਰਕੀਟਿੰਗ ਨੀਤੀ ਦੇ ਨਾਮ ਹੇਠ ਲਿਆ ਕੇ ਰਾਜਾਂ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਦੇਸ਼ ਭਰ ਦੀਆਂ ਕਿਸਾਨ ਮਜ਼ਦੂਰ ਜੱਥੇਬੰਦੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਆਪਸੀ ਏਕਤਾ ਬਣਾਕੇ ਸੰਘਰਸ਼ ਨੂੰ ਹੋਰ ਵਿਆਪਕ ਬਣਾਇਆ ਜਾਵੇ। ਉਹਨਾਂ ਕਿਹਾ ਕਿ ਜਿੰਨੀ ਦੇਰ ਅੰਦੋਲਨ ਦੀਆਂ ਸਾਰੀਆਂ ਮੰਗਾਂ ਤੇ ਸਰਕਾਰ ਵੱਲੋਂ ਠੋਸ ਕਦਮ ਨਹੀਂ ਚੁੱਕੇ ਜਾਂਦੇ ਓਨੀ ਦੇਰ ਅੰਦੋਲਨ ਜਾਰੀ ਰਹੇਗਾ ਅਤੇ ਜੇਕਰ ਜਗਜੀਤ ਸਿੰਘ ਡੱਲੇਵਾਲ ਦਾ ਜਾਨੀ ਨੁਕਸਾਨ ਹੁੰਦਾ ਹੈ ਤਾਂ ਸਰਕਾਰ ਨੂੰ ਇਸਦੇ ਵੱਡੇ ਖਾਮਿਆਜ਼ੇ ਭੁਗਤਣੇ ਪੈਣਗੇ। ਉਹਨਾਂ ਜਾਣਕਾਰੀ ਦਿੱਤੀ ਕਿ ਦੋਨਾਂ ਫੋਰਮਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਜਾ ਰਿਹਾ ਹੈ ਜਿਸ ਦੌਰਾਨ ਸਿਰਫ ਐਮਰਜੰਸੀ ਸੇਵਾਵਾਂ ਜਾਰੀ ਰਹਿਣਗੀਆਂ । ਇਸ ਮੌਕੇ ਹੋਰਨਾਂ ਤੋਂ ਇਲਾਵਾ ਵੱਸਣ ਸਿੰਘ ਪੀਰਾਂ ਬਾਗ਼, ਅਨੂਪ ਸਿੰਘ ਸਕੱਤਰ, ਸੁੱਚਾ ਸਿੰਘ ਬਲੱਗਣ, ਬੀਬੀ ਸੁਖਦੇਵ ਕੌਰ, ਬੀਬੀ ਅਮਰਜੀਤ ਕੌਰ ਆਦਿ ਹਾਜ਼ਰ ਸਨ ।
ਇਹ ਵੀ ਪੜ੍ਹੋ- ਅੱਜ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਖ਼ਬਰ, ਪੰਜਾਬ ਭਰ 'ਚ ਹੋ ਗਿਆ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8