''ਮਿਸ਼ਨ ਨਿਸ਼ਚੇ'' ਤਹਿਤ ਗੁਰਦਾਸਪੁਰ ਪੁਲਸ ਨੇ ਖੇਡ ਟੂਰਨਾਮੈਂਟ ਕਰਾ ਨੌਜਵਾਨਾਂ ਨੂੰ ਰੰਗਲਾ ਪੰਜਾਬ ਸਿਰਜਣ ਦਾ ਦਿੱਤਾ ਸੁਨੇ

Saturday, Feb 24, 2024 - 06:33 PM (IST)

''ਮਿਸ਼ਨ ਨਿਸ਼ਚੇ'' ਤਹਿਤ ਗੁਰਦਾਸਪੁਰ ਪੁਲਸ ਨੇ ਖੇਡ ਟੂਰਨਾਮੈਂਟ ਕਰਾ ਨੌਜਵਾਨਾਂ ਨੂੰ ਰੰਗਲਾ ਪੰਜਾਬ ਸਿਰਜਣ ਦਾ ਦਿੱਤਾ ਸੁਨੇ

ਗੁਰਦਾਸਪੁਰ(ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਅਤੇ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਐੱਸ.ਟੀ.ਐੱਫ., ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਅਤੇ ਨਸ਼ਿਆਂ ਦੇ ਖ਼ਿਲਾਫ਼ ਆਮ ਜਨਤਾ ਅਤੇ ਨੌਜਵਾਨਾਂ ਨੂੰ ਜਾਗਰੂਕ ਕਰਨ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਬਾਹਰ ਕੱਢਣ ਲਈ ਜਾਰੀ 'ਨਿਸ਼ਚੇ ਅਭਿਆਨ' ਤਹਿਤ ਜ਼ਿਲ੍ਹਾ ਪੁਲਸ ਗੁਰਦਾਸਪੁਰ ਵੱਲੋਂ ਸੀਨੀਅਰ ਪੁਲਸ ਕਪਤਾਨ ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਦੀ ਚੇਅਰਮੈਨਸ਼ਿਪ ਵਿੱਚ ਇੱਕ ਟੂਰਨਾਮੈਂਟ ਪ੍ਰੋਗਰਾਮ ਦਾ ਆਯੋਜਨ ਸਰਕਾਰੀ ਕਾਲਜ, ਗੁਰਦਾਸਪੁਰ ਦੀ ਹਾਕੀ ਗਰਾਊਂਡ ਵਿੱਚ ਕਰਵਾਇਆ ਗਿਆ। 

ਇਸ ਪ੍ਰੋਗਰਾਮ ਵਿੱਚ ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਤੋਂ ਇਲਾਵਾ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੰਜਾਬ  ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਸ੍ਰੀ ਸ਼ਮਸ਼ੇਰ ਸਿੰਘ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੋਂ ਪਬਲਿਕ ਨੁਮਾਇੰਦਿਆਂ, ਨੌਜਵਾਨਾਂ, ਵੱਖ-ਵੱਖ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ।

ਇਹ ਵੀ ਪੜ੍ਹੋ : ਮੁਕੇਰੀਆਂ 'ਚ ਪਹਿਲੀ 'ਸਰਕਾਰ-ਵਪਾਰ ਮਿਲਣੀ' ਦੌਰਾਨ CM ਮਾਨ ਨੇ ਆਖੀਆਂ ਵੱਡੀਆਂ ਗੱਲਾਂ

ਮਿਸ਼ਨ ਨਿਸ਼ਚੇ ਪ੍ਰੋਗਰਾਮ ਵਿੱਚ ਕਬੱਡੀ, ਜਮਨਾਸਟਿਕ, ਫੁੱਟਬਾਲ ਮੈਚ, ਜੂਡੋ, ਰੱਸਾ-ਕੱਸੀ, ਗਿੱਧਾ, ਭੰਗੜਾ, ਕਲਚਰ ਅਤੇ ਫਨ ਐਕਟੀਵਿਟੀ ਆਦਿ ਪ੍ਰੋਗਰਾਮ ਕਰਵਾਏ ਗਏ। ਇਸ ਮੌਕੇ ਤੇ ਲੋਕ ਗਾਇਕ ਸ੍ਰੀ ਅਨਮੋਲ ਕਲਿਆਣ ਨੇ ਸਰੋਤਿਆਂ ਦਾ ਮਨੋਰੰਜਨ ਕੀਤਾ। ਇਸ ਮੌਕੇ ਤੇ ਕੁਝ ਨੌਜਵਾਨਾਂ ਵੱਲੋਂ ਜੋ ਆਪਣੀ ਸਵੈ-ਇੱਛਾ ਨਾਲ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ਿਆਂ ਦਾ ਤਿਆਗ ਕਰ ਚੁੱਕੇ ਹਨ ਵੱਲੋਂ ਆਪਣੀ ਆਪ ਬੀਤੀ ਸੁਣਾਈ ਅਤੇ ਜਾਤੀ ਹਾਲਤਾਂ ਅਤੇ ਤਜਰਬਿਆਂ ਬਾਰੇ ਬਿਆਨ ਕਰਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ : ਦੋਸਤ ਦੀ ਪਤਨੀ ਨੂੰ ਬਲੈਕਮੇਲ ਕਰਦੇ ਹੋਏ ਬਣਾਏ ਨਾਜਾਇਜ਼ ਸਬੰਧ, ਵੀਡੀਓ ਕੀਤੀ ਵਾਇਰਲ

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਲੋਕਾਂ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਵਿਭਾਗ ਵੱਲੋਂ ਵੀ ਇਨ੍ਹਾਂ  ਯਤਨਾਂ ਤਹਿਤ ਇਹ ਪ੍ਰੋਗਰਾਮ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਅਤੇ ਸਮਾਜ ਦੇ ਹਰ ਵਰਗ ਦਾ ਸਹਿਯੋਗ ਲੈ ਕੇ ਇਸ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਿਆਂ ਦੀ ਬੁਰਾਈ ਤੋਂ ਦੂਰ ਰਹਿ ਕੇ 'ਰੰਗਲਾ ਪੰਜਾਬ' ਬਣਾਉਣ ਦੀ ਮੁਹਿੰਮ ਵਿੱਚ ਆਪਣਾ ਸਾਥ ਦੇਣ। 

ਇਹ ਵੀ ਪੜ੍ਹੋ :  ਫ਼ਾਜ਼ਿਲਕਾ 'ਚ 4 ਦੋਸਤਾਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ, ਸ਼ਰਾਬ ਪੀ ਕੇ ਆਪਣੇ ਹੀ ਦੋਸਤ ਦਾ ਕੀਤਾ ਸੀ ਕਤਲ

ਇਸ ਮੌਕੇ ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨਸ਼ਿਆਂ ਦੇ ਖ਼ਾਤਮੇ ਲਈ ਵਿਸ਼ੇਸ਼ ਮੁਹਿੰਮ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਜਾਗਰੂਕਤਾ ਸਮਾਗਮ ਨਿਸ਼ਚਤ ਤੌਰ 'ਤੇ ਚੰਗੇ ਨਤੀਜੇ ਲਿਆਉਣਗੇ।  ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ ਅਤੇ ਕਿਹਾ ਕਿ ਨੌਜਵਾਨਾਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੀ ਸਹਾਇਤਾ  ਕੀਤੀ ਜਾਵੇਗੀ।ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਪੁਲਿਸ ਵਿਭਾਗ ਨਸ਼ਿਆਂ ਨੂੰ ਖਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਮਿਸ਼ਨ ਨਿਸ਼ਚੇ ਤਹਿਤ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ  ਹੈ ਓਥੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਵਿਅਕਤੀਆਂ ਦੀ ਜਾਇਦਾਦਾਂ ਜੋ ਉਨ੍ਹਾਂ ਨੇ ਨਸ਼ੇ ਦੇ ਕਾਰੋਬਾਰ ਤੋਂ ਬਣਾਈਆਂ ਸਨ ਨੂੰ ਸੰਬੰਧਿਤ ਵਿਭਾਗਾਂ ਤੋਂ ਪ੍ਰਵਾਨਗੀ ਲੈ ਕੇ ਜ਼ਬਤ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਦੇ ਅਧਿਕਾਰੀ ਅਤੇ ਕਰਮਚਾਰੀ ਸਮੇਤ ਸਮਾਜ ਸੇਵਕ ਹਾਜ਼ਰ ਸਨ। 

ਇਹ ਵੀ ਪੜ੍ਹੋ : ਗੁਰਦਾਸਪੁਰ ਤੋਂ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੂੰ ਲੋਕ ਸਭਾ ਚੋਣਾਂ 'ਚ ਉਤਾਰਨ ਦੀ ਤਿਆਰੀ ’ਚ ਭਾਜਪਾ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News