ਆਪ੍ਰੇਸ਼ਨ ਕਾਸੋ ਤਹਿਤ ਪੁਲਸ ਨੇ ਬੱਸ ਸਟੈਂਡ ਦਾ ਚੱਪਾ-ਚੱਪਾ ਖੰਗਾਲਿਆ,‘ਵਾਕ-ਐਂਡ-ਟਾਕ’ਮੁਹਿੰਮ ਤਹਿਤ ਲਈ ਤਲਾਸ਼ੀ

06/16/2024 5:10:48 PM

ਅੰਮ੍ਰਿਤਸਰ (ਜਸ਼ਨ)-ਪੁਲਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਦੇ ਹੁਕਮਾਂ ’ਤੇ ਸ਼ਹਿਰ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਨਸ਼ਾ ਸਮੱਗਲਰਾਂ ‘ਤੇ ਸ਼ਿਕੰਜਾ ਕੱਸਣ ਲਈ ਏ. ਡੀ. ਸੀ. ਪੀ.-1 ਡਾ.ਦਰੁਪਣ ਆਹਲੂਵਾਲੀਆ, ਏ. ਡੀ. ਸੀ. ਪੀ.-2 ਪ੍ਰਭਜੋਤ ਸਿੰਘ ਵਿਰਕ ਅਤੇ ਏ. ਸੀ. ਪੀ ਉੱਤਰੀ ਵਰਿੰਦਰ ਸਿੰਘ ਖੋਸਾ ਦੀ ਅਗਵਾਈ ਹੇਠ ਸ਼ਹਿਰ ਦੇ ਪ੍ਰਮੁੱਖ ਜਨਤਕ ਸਥਾਨ ਬੱਸ ਸਟੈਂਡ ਤੋਂ ਇਲਾਵਾ ਸ਼ਹਿਰ ਦੇ ਤਿੰਨਾਂ ਜ਼ੋਨਾਂ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਵਿਸ਼ੇਸ਼ ਤੌਰ ’ਤੇ ਆਪ੍ਰੇਸ਼ਨ ਕੈਸੋ (ਕਾਰਡਨ ਐਂਡ ਸਰਚ ਆਪ੍ਰੇਸ਼ਨ) ਤਹਿਤ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਕਮਿਸ਼ਨਰੇਟ ਪੁਲਸ ਦੀਆਂ ਵੱਖ-ਵੱਖ ਟੀਮਾਂ ਨੇ ਸ਼ਨੀਵਾਰ ਤੜਕਸਾਰ ਅੰਮ੍ਰਿਤਸਰ ਦੇ ਬੱਸ ਸਟੈਂਡ ਤੋਂ ਇਲਾਵਾ ਇੰਦਰਾ ਕਲੋਨੀ, ਮੁਸਤਫਾਬਾਦ ਆਦਿ ਇਲਾਕਿਆਂ ਦਾ ਚੱਪਾ- ਚੱਪਾ ਖੰਗਾਲਿਆ। ਬੱਸ ਸਟੈਂਡ ਅਤੇ ਉਕਤ ਇਲਾਕਿਆਂ ਵਿੱਚ ਚਲਾਏ ਗਏ ਸਾਰੇ ਆਪ੍ਰੇਸ਼ਨ ਦੀ ਲੀਡ ਏ. ਸੀ. ਪੀ ਉੱਤਰੀ ਵਰਿੰਦਰ ਸਿੰਘ ਖੋਸਾ ਨੇ ਕੀਤੀ।

ਪੁਲਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਸ਼ਹਿਰ ਵਿੱਚ ਸੁਰੱਖਿਆ ਦੇ ਪ੍ਰਬੰਧ ਸਖ਼ਤ ਕੀਤੇ ਗਏ ਹਨ। ਇਸ ਚੈਕਿੰਗ ਮੁਹਿੰਮ ਦੌਰਾਨ ਬੱਸ ਵਿੱਚ ਸਵਾਰ ਹਰ ਯਾਤਰੀ ਅਤੇ ਉਸ ਦੇ ਸਮਾਨ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਪੁਲਸ ਮੁਲਾਜ਼ਮਾਂ ਦੀ ਟੀਮ ਨੇ ਸਵਾਰੀਆਂ ਦੇ ਸਾਮਾਨ ਦੀ ਚੈਕਿੰਗ ਕੀਤੀ, ਉਥੇ ਪੁਲਸ ਨੇ ਸੜਕ ’ਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ। ਮਹਿਲਾ ਪੁਲਸ ਟੀਮ ਨੇ ਮਹਿਲਾ ਰੇਲਵੇ ਯਾਤਰੀਆਂ ਦੇ ਸਮਾਨ ਦੀ ਵੀ ਚੈਕਿੰਗ ਕੀਤੀ ਅਤੇ ਉਨ੍ਹਾਂ ਤੋਂ ਪੁੱਛਗਿੱਛ ਵੀ ਕੀਤੀ।

ਇਹ ਵੀ ਪੜ੍ਹੋ- ਵਿਆਹ ਦੇ ਬੰਧਨ ‘ਚ ਬੱਝੇ ਮੰਤਰੀ ਅਨਮੋਲ ਗਗਨ ਮਾਨ, ਆਨੰਦ ਕਾਰਜ ਮਗਰੋਂ ਰੱਖੀ ਰਿਸੈਪਸ਼ਨ ਪਾਰਟੀ

ਪੁਲਸ ਅਧਿਕਾਰੀ ਨੇ ਦੱਸਿਆ ਕਿ ਬੱਸ ਸਟੈਂਡ ਦੇ ਹਰ ਬੱਸ ਅੱਡੇ ਤੋਂ ਇਲਾਵਾ ਸਟਾਲ ਮਾਲਕਾਂ ਤੋਂ ਵੀ ਪੁੱਛ-ਪੜਤਾਲ ਕੀਤੀ ਗਈ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਉਹ ਕੋਈ ਵੀ ਸ਼ੱਕੀ ਵਿਅਕਤੀ ਜਾਂ ਕੋਈ ਸ਼ੱਕੀ ਚੀਜ਼ ਦੇਖਦੇ ਹਨ ਤਾਂ ਤੁਰੰਤ ਪੁਲਸ ਨੂੰ ਸੂਚਿਤ ਕਰਨ। ਇਸ ਤੋਂ ਇਲਾਵਾ ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ ਸਿਸਟਮ (ਪੀ. ਏ. ਆਈ. ਐਸ.) ਰਾਹੀਂ ਫੋਟੋਆਂ ਖਿੱਚ ਕੇ ਬੱਸ ਸਟੈਂਡ ’ਤੇ ਘੁੰਮ ਰਹੇ ਸ਼ੱਕੀ ਵਿਅਕਤੀਆਂ ਦੀ ਪਛਾਣ ਵੀ ਕੀਤੀ ਗਈ।

ਇਸ ਤੋਂ ਬਾਅਦ ਟੀਮ ਨੇ ਬੱਸ ਸਟੈਂਡ ਦੇ ਕੰਪਲੈਕਸ ਅਤੇ ਮੁੱਖ ਪਾਰਕਿੰਗ ਵਾਲੀ ਥਾਂ ’ਤੇ ਜਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਅਤੇ ਉਥੇ ਖੜ੍ਹੇ ਵਾਹਨਾਂ ਦੇ ਰਜਿਸਟਰਡ ਨੰਬਰ ਵੀ ਲਏ ਅਤੇ ਈ-ਵਾਹਨ ਐਪ ਦੀ ਮਦਦ ਵਾਹਨਾਂ ਦੇ ਮਾਲਕਾਂ ਬਾਰੇ ਜਾਣਕਾਰੀ ਹਾਸਲ ਕੀਤੀ। ਪੁਲਸ ਨੇ ਕਿਹਾ ਕਿ ਚੈਕਿੰਗ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ। ਪੁਲਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਸ਼ਹਿਰ ਦੀ ਅਮਨ ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਨਾਲ ਤੇਜ਼ ਕਰ ਦਿੱਤੀ ਗਈ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ, ਐਂਟਰੀ ਪੁਆਇੰਟਾਂ ਅਤੇ ਐਗਜ਼ਿਟ ਪੁਆਇੰਟਾਂ ’ਤੇ ਵਿਸ਼ੇਸ਼ ਨਾਕੇਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ- ਮਾਨਸਾ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 7 ਮੈਂਬਰ ਕਰੰਟ ਦੀ ਲਪੇਟ ’ਚ ਆਏ

ਇੱਕ ਵਿਸ਼ੇਸ਼ ਯੋਜਨਾ ਤਹਿਤ ਸ਼ਹਿਰ ਦੇ ਅੰਦਰਲੇ ਇਲਾਕਿਆਂ ਖਾਸ ਕਰ ਕੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਕ ਵਿਸ਼ੇਸ਼ ਯੋਜਨਾ ਤਹਿਤ ਇਨ੍ਹਾਂ ਇਲਾਕਿਆਂ ਵਿਚ ਸਾਦੇ ਕੱਪੜਿਆਂ ਵਿਚ ਪੁਲਸ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਹਨ, ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਕਿਸਮ ਦੀ ਸ਼ਰਾਰਤ ਨਾ ਕਰ ਸਕੇ। ਇਸ ਦੇ ਨਾਲ ਹੀ ਪੁਲਸ ਅਪਰਾਧਿਕ ਅਨਸਰਾਂ ਅਤੇ ਜੇਲ੍ਹ ਤੋਂ ਬਾਹਰ ਆਏ ਲੋਕਾਂ ’ਤੇ ਵੀ ਬਾਜ ਅੱਖ ਦੀ ਨਜ਼ਰ ਰੱਖ ਰਹੀ ਹੈ। ਇਸ ਤੋਂ ਇਲਾਵਾ ਪੁਲਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸ਼ਹਿਰ ਵਿਚ ਸਥਿਤ ਕਈ ਧਰਮਸ਼ਾਲਾਵਾਂ ਅਤੇ ਹੋਟਲਾਂ ਵਿਚ ਵੀ ਜਾ ਕੇ ਸਮੇਂ-ਸਮੇਂ ’ਤੇ ਚੈਕਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਸਪੈਨਿਸ਼ ਜੋੜੇ ਦੀ ਕੁੱਟਮਾਰ ਦੇ ਮਾਮਲੇ 'ਚ ਪੰਜਾਬ ਪੁਲਸ ਕਰੇਗੀ ਕਾਰਵਾਈ, ਮੰਤਰੀ ਧਾਲੀਵਾਲ ਨੇ ਕਰ 'ਤਾ ਐਲਾਨ

ਸੀ. ਪੀ. ਢਿੱਲੋਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ’ਤੇ ਸ਼ਿਕੰਜਾ ਕੱਸਣ ਅਤੇ ਸ਼ਹਿਰ ਵਿਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੁਲਸ ਦਾ ਪੂਰਾ ਸਹਿਯੋਗ ਕਰਨ ਅਤੇ ਜੇਕਰ ਉਨ੍ਹਾਂ ਨੂੰ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਪੁਲਸ ਦੇ ਨਾਲ ਸਾਂਝੀ ਕਰਨ, ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਸੂਚਨਾ ਮਿਲਣ ’ਤੇ ਪੁਲਸ ਤੁਰੰਤ ਹਰਕਤ ਵਿਚ ਆ ਕੇ ਕਾਰਵਾਈ ਕਰੇਗੀ। ਇਸ ਮੁਹਿੰਮ ਤਹਿਤ ਪੁਲਸ ਨੇ ਕਈ ਨੰਬਰੀ ਵਾਹਨ ਜ਼ਬਤ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਧੀ ਦੇ ਵਿਆਹ ਦੀਆਂ ਤਿਆਰੀਆਂ ਦਰਮਿਆਨ ਆਸ਼ਿਆਨੇ ਨੂੰ ਲੱਗੀ ਅੱਗ, ਪਰਿਵਾਰ ਦੇ ਸੁਫ਼ਨੇ ਹੋਏ ਸੁਆਹ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News