ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਦੇਸ਼ ਲਗਾਤਾਰ ਉਚਾਈਆਂ ਨੂੰ ਛੂਹ ਰਿਹੈ : ਫਤਿਹਜੰਗ ਬਾਜਵਾ
Wednesday, Feb 11, 2026 - 05:23 PM (IST)
ਬਟਾਲਾ (ਬੇਰੀ) : ਭਾਰਤੀ ਜਨਤਾ ਪਾਰਟੀ ਹੀ ਇਕ ਮਾਤਰ ਅਜਿਹੀ ਪਾਰਟੀ ਹੈ, ਜਿਸਨੇ ਹਮੇਸ਼ਾ ਦੇਸ਼ ਅਤੇ ਦੇਸ਼ ਵਾਸੀਆਂ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਇਹ ਵੀ ਪੜ੍ਹੋ- ਮੂਸੇਵਾਲਾ ਦੇ ਪਰਿਵਾਰ ਦੇ ਹੱਕ 'ਚ ਨਿੱਤਰੇ ਰਾਜਾ ਵੜਿੰਗ, ਕਿਹਾ- 'ਤੰਗ ਕਰ ਰਹੀ ਪੰਜਾਬ ਪੁਲਸ'
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਲਗਾਤਾਰ ਉਚਾਈਆਂ ਨੂੰ ਛੂਹ ਰਿਹਾ ਹੈ ਅਤੇ ਅੱਜ ਭਾਰਤ ਨੇ ਪੂਰੀ ਦੁਨੀਆਂ ’ਚ ਆਪਣਾ ਲੋਹਾ ਮਨਵਾਇਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਲੋਂ ਦੇਸ਼ ਦੇ ਲੋਕਾਂ ਦੀ ਭਲਾਈ ਲਈ ਅਨੇਕਾਂ ਯੋਜਨਾਵਾਂ ਲਿਆਂਦੀਆਂ ਗਈਆਂ ਹਨ ਅਤੇ ਸਰਕਾਰ ਵਲੋਂ ਇਨ੍ਹਾਂ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਪਰ ਵਿਰੋਧੀ ਪਾਰਟੀਆਂ ਵਲੋਂ ਭਾਜਪਾ ਦੀਆਂ ਨੀਤੀਆਂ ਦੇ ਪ੍ਰਤੀ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਮੁਆਫ਼ੀ ਮੰਗਣ ਜਸਵੀਰ ਸਿੰਘ ਗੜ੍ਹੀ, ਨਹੀਂ ਤਾਂ ਕਰਾਂਗੇ ਕਾਨੂੰਨੀ ਕਾਰਵਾਈ: ਰਾਜਾ ਵੜਿੰਗ
ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਮੁੱਖ ਉਦੇਸ਼ ਦੇਸ਼ ਅਤੇ ਦੇਸ਼ ਵਾਸੀਆਂ ਦੀ ਸੇਵਾ ਕਰਨਾ ਹੈ ਅਤੇ ਇਹੀ ਕਾਰਨ ਹੈ ਕਿ ਅੱਜ ਦੇਸ਼ ਦੇ ਜ਼ਿਆਦਾਤਰ ਸੂਬਿਆਂ ’ਚ ਭਾਜਪਾ ਦੀਆਂ ਸਰਕਾਰਾਂ ਹਨ ਜੋ ਲੋਕਾਂ ਦੀ ਸੇਵਾ ਲਈ ਦਿਨ ਰਾਤ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਭਾਜਪਾ ਤੇਜ਼ੀ ਨਾਲ ਮਜ਼ਬੂਤ ਹੋ ਰਹੀ ਹੈ ਅਤੇ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਭਾਜਪਾ ਦੇ ਹੱਕ ’ਚ ਆਪਣਾ ਫੈਸਲਾ ਸੁਣਾਉਣਗੇ ਅਤੇ ਪੰਜਾਬ ’ਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਮੁੜ ਤੋਂ ਤਰੱਕੀ ਦੇ ਰਾਹ ’ਤੇ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ- ਰਾਜਾ ਵੜਿੰਗ ਨੇ ਪ੍ਰਵਾਸੀ ਮਜ਼ਦੂਰਾਂ ਦੀ ਸੁਰੱਖਿਆ ’ਤੇ ਉਠਾਏ ਸਵਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
