ਕੇਂਦਰੀ ਜੇਲ੍ਹ ’ਚ ਹਵਾਲਾਤੀ ਆਪਸ ’ਚ ਭਿੜੇ
Saturday, Nov 21, 2026 - 12:31 PM (IST)
ਅੰਮ੍ਰਿਤਸਰ (ਸੰਜੀਵ)–ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਆਪਸ ’ਚ ਭਿੜ ਗਏ। ਇਸ ਦੌਰਾਨ ਦੋਵਾਂ ਧੜਿਆਂ ’ਚ ਸ਼ਾਮਲ ਹਵਾਲਾਤੀਆਂ ਵੱਲੋਂ ਇਕ-ਦੂਜੇ ’ਤੇ ਹਮਲਾ ਕੀਤਾ ਗਿਆ। ਫ਼ਿਲਹਾਲ ਵਧੀਕ ਜੇਲ੍ਹ ਸੁਪਰਡੈਂਟ ਸਾਹਿਬ ਸਿੰਘ ਦੀ ਸ਼ਿਕਾਇਤ ’ਤੇ ਇਕ ਧੜੇ ਦੇ ਹਵਾਲਾਤੀ ਲਵਪ੍ਰੀਤ ਸਿੰਘ ਤੇ ਬਿਕਰਮਜੀਤ ਸਿੰਘ ਅਤੇ ਦੂਜੇ ਧੜੇ ਦੇ ਹਵਾਲਾਤੀ ਅੰਮ੍ਰਿਤਪਾਲ ਸਿੰਘ, ਸੁਖਮਨ ਸਿੰਘ, ਅਰਸ਼ਦੀਪ ਸਿੰਘ, ਸਿਮਰਬੀਰ ਸਿੰਘ ਤੇ ਹਰਮਨਦੀਪ ਸਿੰਘ ਖ਼ਿਲਾਫ਼ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਪੁਲਸ ਨੇ ਸਾਰੇ ਹਵਾਲਾਤੀਆਂ ਨੂੰ ਜਾਂਚ ਲਈ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਦੀਆਂ ਤਿਆਰੀ ਮੁਕੰਮਲ, ਕੁਝ ਹੀ ਦੇਰ 'ਚ ਹੋਵੇਗਾ ਸਸਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
