ਅਣ-ਅਧਿਕਾਰਤ ਪ੍ਰੈਕਟੀਸ਼ਨਰਜ਼ ਦੇ ਕਲੀਨਿਕਾਂ ਦੀ ਕੀਤੀ ਅਚਨਚੇਤ ਚੈਕਿੰਗ

12/17/2018 4:18:15 AM

ਪੱਟੀ,   (ਸੌਰਭ)-  ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਸਭਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਤਰਨਤਾਰਨ ਦੀ ਰਹਿਨੁਮਾਈ ਹੇਠ ਸਿਵਲ ਹਸਪਤਾਲ ਪੱਟੀ ਦੀ ਟੀਮ ਵਲੋਂ ਅਣ-ਅਧਿਕਾਰਤ ਪ੍ਰੈਕਟੀਸ਼ਨਰਜ਼ ਚਲਾ ਰਹੇ ਕਲੀਨਿਕਾਂ ਦੀ ਚੈਕਿੰਗ ਕੀਤੀ ਗਈ।
 ਇਸ ਮੌਕੇ ਡਾ. ਜਸਪ੍ਰੀਤ ਸਿੰਘ ਮੈਡੀਕਲ ਅਫਸਰ ਨੇ ਦੱਸਿਆ ਕਿ ਐੱਸ. ਐੱਸ. ਓ. ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਅੱਜ ਅਣ-ਅਧਿਕਾਰਤ ਕਲੀਨਿਕ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਦੁਕਾਨ ਅੰਦਰ ਪਈਆਂ ਦਵਾਈਆਂ ਦੀ ਚੰਗੀ ਤਰ੍ਹਾਂ ਛਾਣਬੀਨ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਚੈਕਿੰਗ ਕੀਤੀ ਗਈ ਅਤੇ ਜਿਨ੍ਹਾਂ ਕਲੀਨਿਕਾਂ ਵਿਚ ਖਾਮੀਆਂ ਪਾਈਆਂ ਗਈਆਂ ਹਨ। ਉਨ੍ਹਾਂ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਹਡ਼ੇ ਵੀ ਕਲੀਨਿਕਾਂ ਦੀ ਚੈਕਿੰਗ ਕੀਤੀ ਗਈ ਹੈ ਉਨ੍ਹਾਂ ਦੀਆਂ ਡਿਗਰੀਅਾਂ ਸਿਹਤ ਵਿਭਾਗ ਦੇ ਮਹਿਕਮੇ ਪਾਸ ਭੇਜੀਆਂ ਗਈਆਂ ਹਨ। ਇਸ ਮੌਕੇ ਡਾ. ਰਾਜਨ, ਤੀਰਥ ਰਾਮ, ਪ੍ਰਗਟ ਸਿੰਘ ਆਦਿ ਹਾਜ਼ਰ ਸਨ।