ਟਰਾਂਸਪੋਰਟ ਵਿਭਾਗ ਤੇ ਪੁਲਸ ਵੱਲੋਂ ਸਕੂਲ ਬੱਸਾਂ ਦੀ ਅਚਨਚੇਤ ਜਾਂਚ, 33 ਵਾਹਨਾਂ ਦੇ ਕੱਟੇ ਚਲਾਨ

04/19/2024 4:45:59 PM

ਅੰਮ੍ਰਿਤਸਰ (ਨੀਰਜ)-ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਵੱਲੋਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਸੈਕਟਰੀ ਆਰ. ਟੀ. ਏ., ਪੁਲਸ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਜ਼ਿਲ੍ਹੇ ਭਰ ਵਿਚ ਸਕੂਲ ਬੱਸਾਂ ਦੀ ਅਚਨਚੇਤੀ ਜਾਂਚ ਕਈ ਥਾਵਾਂ ’ਤੇ ਨਾਕੇ ਲਗਾ ਕੇ ਕੀਤੀ ਗਈ। ਸਕੂਲ ਵਾਹਨਾਂ ਦੀ ਸੁਰੱਖਿਆ ਨੂੰ ਲੈ ਕੇ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਪਹਿਲੇ ਦਿਨ ਹੀ ਇਨ੍ਹਾਂ ਟੀਮਾਂ ਨੇ 33 ਸਕੂਲ ਵਾਹਨਾਂ ਦੇ ਚਲਾਨ ਕੱਟੇ।

ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਪਤੀ ਦੀ ਪ੍ਰੇਮੀਕਾ ਨੂੰ ਦੇਖ ਗੁੱਸੇ ਨਾਲ ਲਾਲ ਹੋਈ ਪਤਨੀ, ਫਿਰ ਚਲਾ ਦਿੱਤੀਆਂ ਇੱਟਾਂ,ਵੀਡੀਓ

ਇਸ ਮੌਕੇ ਸੈਕਟਰੀ ਆਰ. ਟੀ. ਏ. ਅਰਸ਼ਦੀਪ ਸਿੰਘ ਨੇ ਦੱਸਿਆ ਕਿ ਐੱਸ. ਡੀ. ਐਮਜ਼, ਸਕੂਲ ਸਿੱਖਿਆ ਅਤੇ ਪੁਲਸ ਵਿਭਾਗ ਦੇ ਸਹਿਯੋਗ ਨਾਲ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਲਾਗੂ ਕਰਨ ਹਿੱਤ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜੋ ਕਿ ਭਵਿੱਖ ਵਿਚ ਵੀ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਇਸੇ ਮੁਹਿੰਮ ਤਹਿਤ ਸਕੂਲੀ ਬੱਸਾਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਡਰਾਈਵਰਾਂ, ਜ਼ਰੂਰੀ ਉਪਕਰਣ, ਦਸਤਾਵੇਜ਼ ਅਤੇ ਹੋਰ ਸਹੂਲਤਾਂ ਦੀ ਜਾਂਚ ਕੀਤੀ ਗਈ ਅਤੇ ਜਿੱਥੇ ਕਿਧਰੇ ਵੀ ਕੁਤਾਹੀ ਮਿਲੀ, ਉਥੇ ਚਲਾਨ ਕੱਟਿਆ ਗਿਆ। ਉਨ੍ਹਾਂ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 33 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਆਰ. ਟੀ. ਓ. ਦਫਤਰ ਵਲੋਂ 17 ਚਾਲਾਨ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ 16 ਚਾਲਾਨ ਕੀਤੇ ਗਏ ਹਨ।

ਇਹ ਵੀ ਪੜ੍ਹੋ- ਸਕੂਲ ਜਾ ਰਹੇ ਇਕਲੌਤੇ ਪੁੱਤ ਦੀ ਹਾਦਸੇ 'ਚ ਮੌਤ, ਮਰੇ ਪੁੱਤ ਦਾ ਕਦੇ ਪੈਰ ਤੇ ਕਦੇ ਹੱਥ ਚੁੰਮਦਾ ਰਿਹਾ ਪਿਓ

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਐੱਸ. ਡੀ. ਐੱਜ਼, ਡੀ. ਈ. ਓ. ਸਾਹਿਬਾਨ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਟ੍ਰੈਫਿਕ ਪੁਲਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ, ਜਿਸ ਵਿਚ ਸਪੱਸ਼ਟ ਕੀਤਾ ਕਿ ਸਿੱਖਿਆ ਵਿਭਾਗ ਹਰੇਕ ਸਕੂਲ ਮੁਖੀ ਕੋਲੋਂ ਇਹ ਲਿਖਤੀ ਤੌਰ ’ਤੇ ਲਵੇ ਕਿ ਉਨ੍ਹਾਂ ਦੀਆਂ ਸਕੂਲ ਬੱਸਾਂ ਜਾਂ ਵਾਹਨ ਸਹੀ ਹਨ ਤੇ ਸੁਰੱਖਿਆ ਦਾ ਹਰ ਮਾਪਦੰਡ ਪੂਰਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਸੇਫ ਸਕੂਲ ਵਾਹਨ ਨੀਤੀ ਤਹਿਤ ਇਹ ਜ਼ਰੂਰੀ ਹੈ ਕਿ ਸਕੂਲ ਮੁਖੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ਵਿਚ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸਾਰੀਆਂ ਸ਼ਰਤਾਂ ਤੇ ਨਿਯਮਾਂ ਨੂੰ ਲਾਜ਼ਮੀ ਤੌਰ ’ਤੇ ਲਾਗੂ ਕਰਨ।

ਇਹ ਵੀ ਪੜ੍ਹੋ- ਵਿਦੇਸ਼ੋਂ ਆਈ ਮੰਦਭਾਗੀ ਖ਼ਬਰ ਨੇ ਉਜਾੜਿਆ ਪਰਿਵਾਰ, ਨੌਜਵਾਨ ਦੀ ਦਰਦਨਾਕ ਮੌਤ

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦਾ ਹਾਦਸਾ ਹੁੰਦਾ ਹੈ ਤਾਂ ਇਸ ਲਈ ਸਕੂਲ ਮੁਖੀ ਉਤੇ ਪੁਲਸ ਕੇਸ ਦਰਜ ਹੋਵੇਗਾ। ਹਾਲ ਹੀ ਵਿਚ ਮਹਿੰਦਰਗੜ੍ਹ ਵਿਖੇ ਹੋਈ ਸੜਕ ਦੁਰਘਟਨਾ, ਜਿਸ ਵਿਚ 8 ਸਕੂਲੀ ਬੱਚਿਆਂ ਦੀ ਮੌਤ ਹੋਈ ਸੀ, ਸਬੰਧੀ ਸਕੂਲ ਪ੍ਰਿੰਸੀਪਲ, ਸਕੂਲ ਦੇ ਟ੍ਰੈਫਿਕ ਇੰਚਾਰਜ ਅਤੇ ਡਰਾਈਵਰ ’ਤੇ ਪੁਲਸ ਕੇਸ ਦਰਜ ਹੋਇਆ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਬੰਧੀ ਕਿਸੇ ਪ੍ਰਕਾਰ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News