ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣਾ ਮੰਦਭਾਗੀ ਘਟਨਾ : ਐਡਵੋਕੇਟ ਧਾਮੀ

Sunday, Aug 25, 2024 - 03:31 PM (IST)

ਅੰਮ੍ਰਿਤਸਰ (ਦੀਪਕ, ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਸਰ ਦੇ ਕਸਬਾ ਅਟਾਰੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣਾ ਮੰਦਭਾਗੀ ਘਟਨਾ ਕਿਹਾ ਹੈ। ਗੁਰਦੁਆਰਾ ਸਾਹਿਬ ਪੰਚਾਇਤ ਘਰ ਅਟਾਰੀ ਵਿਖੇ ਵਾਪਰੀ ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਤਲਾਣੀ ਸਾਹਿਬ ਦੇ ਮੈਨੇਜਰ ਅਤੇ ਪ੍ਰਚਾਰਕ ਸਿੰਘਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ, ਜੋ ਮਾਮਲੇ ਦੀ ਵਿਸਥਾਰਤ ਰਿਪੋਰਟ ਦੇਣਗੇ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਅੰਦਰ ਅੱਗ ਲੱਗਣ ਦੀਆਂ ਘਟਨਾਵਾਂ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਵਾਪਰਦੀਆਂ ਹਨ। ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਸੇਵਾਦਾਰਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਤੇ ਬਿਨਾਂ ਲੋੜ ਤੋਂ ਬਿਜਲੀ ਉਪਕਰਣਾਂ ਨੂੰ ਚਾਲੂ ਨਾ ਰੱਖਿਆ ਜਾਵੇ।

ਇਹ ਵੀ ਪੜ੍ਹੋ- NRI ਨੌਜਵਾਨ ਨੂੰ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਵੱਡੀ ਅਪਡੇਟ, ਸੁਪਾਰੀ ਕਿਲਿੰਗ ਦਾ ਨਿਕਲਿਆ ਮਾਮਲਾ

ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪ੍ਰਬੰਧਕ ਕਮੇਟੀਆਂ ਇਸ ’ਤੇ ਧਿਆਨ ਨਹੀਂ ਦਿੰਦੀਆਂ, ਜਿਸ ਕਾਰਨ ਅਜਿਹੇ ਹਾਦਸੇ ਵਾਪਰਦੇ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸੰਜੀਦਾ ਹੋਣ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੀਆਂ ਤਾਰਾਂ ਅਤੇ ਉਪਕਰਣਾਂ ਦਾ ਸਮੇਂ-ਸਮੇ ਨਿਰੀਖਣ ਕਰਦੇ ਰਹਿਣ।

ਇਹ ਵੀ ਪੜ੍ਹੋ- NRI ਨੌਜਵਾਨ ਨੂੰ ਘਰ ਵੜ ਕੇ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਪੁਲਸ ਦਾ ਬਿਆਨ ਆਇਆ ਸਾਹਮਣੇ

ਇਸ ਦੇ ਨਾਲ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਇੱਕ ਸੇਵਾਦਾਰ ਦੀ ਹਾਜ਼ਰੀ ਜ਼ਰੂਰੀ ਹੋਵੇ, ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਮੇਂ-ਸਮੇਂ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਸੁਚੇਤ ਕਰਦੇ ਰਹਿਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News