ਅਣਪਛਾਤੇ ਮੁਲਜ਼ਮਾਂ ਦਾ ਕਾਰਨਾਮਾ, ਫਲ ਵਿਕ੍ਰੇਤਾ ਨੂੰ ਗੋਲੀ ਮਾਰ ਖੋਹਿਆ ਮੋਬਾਇਲ

09/21/2022 1:19:45 PM

ਤਰਨਤਾਰਨ (ਰਮਨ, ਜ.ਬ.)- ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ਨੰਬਰ 54 ’ਤੇ ਸਥਿਤ ਪਿੰਡ ਅਲਾਦੀਨਪੁਰ ਦੇ ਪੁਲ ਹੇਠਾਂ ਅਣਪਛਾਤੇ ਮੁਲਜ਼ਮਾਂ ਵਲੋਂ ਫਲ ਵਿਕ੍ਰੇਤਾ ਨੂੰ ਗੋਲੀ ਮਾਰ ਕੇ ਉਸ ਦਾ ਮੋਬਾਇਲ ਖੋਹ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਤਿੰਨ ਅਣਪਛਾਤੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। 

ਪੜ੍ਹੋ ਇਹ ਵੀ ਖ਼ਬਰ : ਵੱਡੀ ਵਾਰਦਾਤ : ਨਸ਼ੇੜੀ ਪੁੱਤ ਦਾ ਕਾਰਾ, ਸਿਰ ’ਚ ਬਾਲਾ ਮਾਰ ਕੀਤਾ ਪਿਓ ਦਾ ਕਤਲ

ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਮਲੂਕ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਚੁਤਾਲਾ ਨੇ ਦੱਸਿਆ ਕਿ ਉਸ ਦਾ ਮੁੰਡਾ ਅਮਰਪ੍ਰੀਤ ਸਿੰਘ ਹਾਈਵੇ ’ਤੇ ਪੁਲ ਦੇ ਹੇਠਾਂ ਫਰੂਟ ਦੀ ਰੇਹੜੀ ਲਗਾਉਂਦਾ ਹੈ। ਬੀਤੀ 18 ਸਤੰਬਰ ਦੀ ਰਾਤ 10.30 ਵਜੇ ਤਿੰਨ ਅਣਪਛਾਤੇ ਵਿਅਕਤੀ ਆਏ ਅਤੇ ਉਸ ਦੇ ਮੁੰਡੇ ਦਾ ਮੋਬਾਇਲ ਖੋਹ ਲਿਆ। ਜਦ ਉਸ ਦੇ ਮੁੰਡੇ ਨੇ ਇਸ ਦਾ ਵਿਰੋਧ ਕੀਤਾ ਤਾਂ ਉਕਤ ਵਿਅਕਤੀ ਮੁੰਡੇ ਨੂੰ ਗੋਲੀ ਮਾਰ ਕੇ ਭੱਜ ਗਏ। ਜ਼ਖ਼ਮੀ ਹਾਲਤ ਹੋਣ ਕਰਕੇ ਉਸ ਦਾ ਮੁੰਡਾ ਹਸਪਤਾਲ ਵਿਚ ਦਾਖਲ ਹੈ।

ਪੜ੍ਹੋ ਇਹ ਵੀ ਖ਼ਬਰ : ਸਰਹੱਦ ਪਾਰ: 6 ਮਹੀਨੇ ਦੀ ਗਰਭਵਤੀ ਦਾ ਪਤੀ ਨੇ ਕੀਤਾ ਕਤਲ, ਕਾਰਨ ਜਾਣ ਹੋ ਜਾਵੋਗੇ ਹੈਰਾਨ

ਇਸ ਸਬੰਧੀ ਏ.ਐੱਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨ ’ਤੇ ਤਿੰਨ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 183 ਧਾਰਾ 307/379ਬੀ (2) ਆਈ.ਪੀ.ਸੀ., 25/27/54/59 ਅਸਲਾ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।


rajwinder kaur

Content Editor

Related News