ਬਟਾਲਾ : ਖੇਤਾਂ ''ਚੋਂ ਮਿਲੀ ਲਾਸ਼, ਨਹੀਂ ਹੋ ਸਕੀ ਪਛਾਣ

07/01/2022 9:52:20 PM

ਬਟਾਲਾ (ਗੁਰਪ੍ਰੀਤ ਸਿੰਘ) : ਬਟਾਲਾ ਦੇ ਗੌਂਸਪੁਰਾ ਇਲਾਕੇ 'ਚ ਅੱਜ ਖੇਤਾਂ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ, ਉਥੇ ਹੀ ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਬਟਾਲਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਥਾਨਕ ਵਾਸੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਕਿਸੇ ਬੱਚੇ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਕਿ ਉਨ੍ਹਾਂ ਦੇ ਖੇਤਾਂ ਨੇੜੇ ਇਕ ਬੇਸੁੱਧ ਵਿਅਕਤੀ ਪਿਆ ਹੈ, ਜਦ ਉਹ ਮੌਕੇ 'ਤੇ ਪਹੁੰਚੇ ਤਾਂ ਦੇਖਿਆ ਕਿ ਵਿਅਕਤੀ ਦੀ ਲਾਸ਼ ਪਈ ਸੀ ਤੇ ਉਨ੍ਹਾਂ ਤੁਰੰਤ ਪੁਲਸ ਨੂੰ ਇਸ ਬਾਰੇ ਸੂਚਨਾ ਦਿੱਤੀ।

ਸਿਵਲ ਲਾਈਨ ਪੁਲਸ ਥਾਣਾ ਦੇ ਜਾਂਚ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕੇਸ ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਲਾਸ਼ ਦੀ ਪਛਾਣ ਵੀ ਨਹੀਂ ਹੋ ਸਕੀ ਅਤੇ ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਬਟਾਲਾ ਦੇ ਮੁਰਦਾ ਘਰ ਭੇਜ ਦਿੱਤਾ ਹੈ।

ਖ਼ਬਰ ਇਹ ਵੀ : 300 ਯੂਨਿਟ ਫ੍ਰੀ ਮਿਲੇਗੀ ਬਿਜਲੀ, ਉਥੇ ਸਾਬਕਾ CM ਚੰਨੀ ਦੇ ਭਾਣਜੇ ਨੂੰ ਮਿਲੀ ਰਾਹਤ, ਪੜ੍ਹੋ TOP 10

 


Mukesh

Content Editor

Related News