ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਔਰਤ ਦੀਆਂ ਵਾਲੀਆਂ ਝਪਟੀਆਂ

Friday, Feb 27, 2026 - 03:14 PM (IST)

ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਔਰਤ ਦੀਆਂ ਵਾਲੀਆਂ ਝਪਟੀਆਂ

ਸ੍ਰੀ ਹਰਗੋਬਿੰਦਪੁਰ ਸਾਹਿਬ (ਬਾਬਾ)- ਕਸਬਾ ਘੁਮਾਣ ਦੇ ਨਜ਼ਦੀਕੀ ਪਿੰਡ ਚੀਮਾ ਖੁੱਡੀ ਵਿਖੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਔਰਤ ਦੇ ਕੰਨਾਂ ’ਚੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਹਰਭਜਨ ਕੌਰ ਪਤਨੀ ਕਰਮ ਸਿੰਘ ਵਾਸੀ ਪਿੰਡ ਚੀਮਾ ਖੁੱਡੀ ਨੇ ਦੱਸਿਆ ਕਿ ਉਹ ਦੁਪਹਿਰ 3 ਵਜੇ ਦੇ ਕਰੀਬ ਘੁਮਾਣ ਤੋਂ ਵਾਪਸ ਆਪਣੇ ਪਿੰਡ ਆ ਰਹੀ ਸੀ। ਜਦੋਂ ਉਹ ਸਰਕਾਰੀ ਹਾਈ ਸਕੂਲ ਨੇੜੇ ਬੱਸ ਤੋਂ ਉਤਰੀ, ਤਾਂ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਉੱਥੇ ਆਏ। ਉਨ੍ਹਾਂ ਨੇ ਪਹਿਲਾਂ ਉਸ ਨੂੰ ਰਸਤੇ ਬਾਰੇ ਪੁੱਛਿਆ ਅਤੇ ਫਿਰ ਅਚਾਨਕ ਝਪਟਾ ਮਾਰ ਕੇ ਉਸ ਦੇ ਕੰਨਾਂ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਤੇਜ਼ੀ ਨਾਲ ਫ਼ਰਾਰ ਹੋ ਗਏ। ਪੀੜਤ ਔਰਤ ਨੇ ਇਸ ਘਟਨਾ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News