ਵੰਦੇ ਭਾਰਤ ਟ੍ਰੇਨ ਦੀ ਟੱਕਰ ਨਾਲ ਅਣਪਛਾਤੇ ਵਿਅਕਤੀ ਦੀ ਮੌਤ

Tuesday, Jun 02, 2026 - 10:48 AM (IST)

ਵੰਦੇ ਭਾਰਤ ਟ੍ਰੇਨ ਦੀ ਟੱਕਰ ਨਾਲ ਅਣਪਛਾਤੇ ਵਿਅਕਤੀ ਦੀ ਮੌਤ

ਪਠਾਨਕੋਟ(ਆਦਿੱਤਿਆ) : ਪਠਾਨਕੋਟ ਕੈਂਟ ਅਤੇ ਕੰਦਰੋੜੀ ਰੇਲਵੇ ਸਟੇਸ਼ਨਾਂ ਵਿਚਕਾਰ ਬੀਤੇ ਦਿਨ ਵੰਦੇ ਭਾਰਤ ਟ੍ਰੇਨ ਦੀ ਟੱਕਰ ਨਾਲ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਜੀ. ਆਰ. ਪੀ. ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲਿਆ। ਪਠਾਨਕੋਟ ਕੈਂਟ ਵਿਖੇ ਜੀ. ਆਰ. ਪੀ. ਚੌਕੀ ਦੇ ਇੰਚਾਰਜ ਪਲਵਿੰਦਰ ਸਿੰਘ ਨੇ ਦੱਸਿਆ ਕਿ ਰੇਲਵੇ ਕਿਲੋਮੀਟਰ ਨੰਬਰ 112/2-4 ’ਤੇ ਵੰਦੇ ਭਾਰਤ ਟ੍ਰੇਨ ਦੀ ਲਪੇਟ ’ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋਈ ਹੈ, ਜਿਸ ਦੀ ਪਛਾਣ ਅਜੇ ਨਹੀਂ ਹੋ ਸਕੀ। ਪੁਲਸ ਨੇ ਆਲੇ-ਦੁਆਲੇ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ। ਲਾਸ਼ ਨੂੰ ਸ਼ਨਾਖ਼ਤ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰੱਖਿਆ ਗਿਆ ਹੈ। ਏ. ਐੱਸ. ਆਈ. ਪਲਵਿੰਦਰ ਸਿੰਘ ਨੇ ਕਿਹਾ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਪਛਾਣ ਨਹੀਂ ਹੁੰਦੀ, ਤਾਂ ਨਿਯਮਾਂ ਅਨੁਸਾਰ ਸਰਕਾਰੀ ਪੱਧਰ ’ਤੇ ਅੰਤਮ ਸੰਸਕਾਰ ਕੀਤਾ ਜਾਵੇਗਾ।


author

Shivani Bassan

Content Editor

Related News