ਰੇਲ ਗੱਡੀ ਹੇਠ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ
Monday, Jul 21, 2025 - 12:24 PM (IST)

ਮਜੀਠਾ (ਪ੍ਰਿਥੀਪਾਲ)-ਅੰਮ੍ਰਿਤਸਰ-ਡੇਰਾ ਬਾਬਾ ਨਾਨਕ ਨੂੰ ਜਾਣ ਵਾਲੀ ਰੇਲ ਗੱਡੀ ਹੇਠ ਆ ਕੇ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਹੈ। ਇਸ ਸਬੰਧੀ ਵੇਰਕਾ ਰੇਲਵੇ ਚੌਕੀ ਇੰਚਾਰਜ ਏ. ਐੱਸ. ਆਈ. ਪ੍ਰਿਥੀਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਡੇਰਾ ਬਾਬਾ ਨਾਨਕ ਤੋਂ ਅੰਮ੍ਰਿਤਸਰ ਨੂੰ ਜਾਣ ਵਾਲੀ ਰੇਲ ਗੱਡੀ ਜਦੋਂ ਪਿੰਡ ਨਾਗ ਕਲਾਂ ਨੇੜੇ ਪੁੱਜੀ ਤਾਂ ਅਚਾਨਕ ਇਕ ਵਿਅਕਤੀ ਉਸ ਦੇ ਹੇਠਾਂ ਆ ਗਿਆ। ਇਤਲਾਹ ਮਿਲਣ ’ਤੇ ਉਹ ਸਾਥੀ ਕਰਮਚਾਰੀਆਂ ਨਾਲ ਮੌਕੇ ’ਤੇ ਪੁੱਜੇ ਤਾਂ ਉਕਤ ਵਿਅਕਤੀ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਦੋ ਹੋਟਲਾਂ 'ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਤ 'ਚ 18 ਔਰਤਾਂ ਤੇ 9 ਵਿਅਕਤੀ ਫੜੇ
ਲਾਗਲੇ ਪਿੰਡਾਂ ਤੋਂ ਮ੍ਰਿਤਕ ਦੀ ਪਛਾਣ ਕਰਵਾਈ ਗਈ ਪਰ ਉਸ ਦੀ ਸ਼ਨਾਖਤ ਨਹੀਂ ਹੋ ਸਕੀ, ਜਿਸ ਕਰਕੇ ਲਾਸ਼ ਨੂੰ ਰੇਲਵੇ ਸਟੇਸ਼ਨ ਅੰਮ੍ਰਿਤਸਰ ਦੇ ਮੁਰਦਾਘਰ ’ਚ ਸ਼ਨਾਖਤ ਲਈ ਰੱਖਿਆ ਗਿਆ ਹੈ। ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ ਅਤੇ ਰੇਲ ਗੱਡੀ ਹੇਠਾਂ ਆਉਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਲਈ ਵੱਡਾ ਤੋਹਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8