ਰੇਲ ਗੱਡੀ ਹੇਠਾਂ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
Sunday, Jun 28, 2026 - 06:15 PM (IST)
ਬਟਾਲਾ (ਸਾਹਿਲ, ਯੋਗੀ) : ਪਠਾਨਕੋਟ ਤੋਂ ਅੰਮ੍ਰਿਤਸਰ ਜਾਣ ਵਾਲੀ ਰੇਲ ਗੱਡੀ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਅਤਿ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਦੇ ਏ. ਐੱਸ. ਆਈ. ਕੁਲਜੀਤ, ਸਫੀ ਮਸੀਹ ਤੇ ਹਰਦੀਪ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਪਠਾਨਕੋਟ ਤੋਂ ਦਿੱਲੀ ਜਾਣ ਵਾਲੀ ਰੇਲ ਗੱਡੀ ਜਦੋਂ ਸਵੇਰੇ 8 ਵਜੇ ਦੇ ਕਰੀਬ ਘਸੀਟਪੁਰ ਨੇੜੇ ਪਹੁੰਚੀ ਤਾਂ ਇਕ ਵਿਅਕਤੀ ਇਸ ਰੇਲ ਗੱਡੀ ਦੇ ਹੇਠਾਂ ਆ ਗਿਆ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ: 15 ਦੇ ਕਰੀਬ ਲੁਟੇਰਿਆਂ ਨੇ ਸਰਕਾਰੀ ਗੁਦਾਮ 'ਚ ਮਾਰਿਆ ਡਾਕਾ, ਚੌਂਕੀਦਾਰਾਂ ਨੂੰ ਬੰਧਕ ਬਣਾ ਕੀਤੀ ਵੱਡੀ ਲੁੱਟ
ਉਕਤ ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਮ੍ਰਿਤਕ ਦੀ ਸ਼ਨਾਖਤ ਕਰਨ ਹਿੱਤ ਆਸ-ਪਾਸ ਦੇ ਪਿੰਡਾਂ ’ਚ ਪੁੱਛਗਿੱਛ ਕੀਤੀ ਗਈ ਪਰ ਕੋਈ ਪਤਾ ਨਹੀਂ ਲੱਗ ਸਕਿਆ। ਸ਼ਨਾਖਤ ਨਾ ਹੋਣ ’ਤੇ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈਣ ਉਪਰੰਤ ਸਿਵਲ ਹਸਪਤਾਲ ਬਟਾਲਾ ਦੇ ਡੈੱਡ ਹਾਊਸ ’ਚ 72 ਘੰਟੇ ਲਈ ਰਖਵਾ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ ਛੱਡਣ ਕਾਰਣ ਅੱਧੀ ਦਰਜਨ ਪਿੰਡਾਂ 'ਤੇ ਆਈ ਵੱਡੀ ਆਫਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
