ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ''ਤੇ ਕੀਤੀ ਫਾਇਰਿੰਗ
Tuesday, Nov 19, 2019 - 08:12 PM (IST)

ਮਜੀਠਾ, (ਸਰਬਜੀਤ)— ਇਥੋਂ ਥੋੜ੍ਹੀ ਦੂਰ ਪਿੰਡ ਜਿਜੇਆਣੀ ਦੇ ਵਸਨੀਕ ਤ੍ਰਿਪਤਪਾਲ ਸਿੰਘ (18) ਪੁੱਤਰ ਪ੍ਰੀਤਮ ਸਿੰਘ 'ਤੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਫਾਇਰਿੰਗ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਤ੍ਰਿਪਤਪਾਲ ਸਿੰਘ ਜੋ ਕਿ ਬੀਤੀ ਰਾਤ 9 ਵਜੇ ਦੇ ਕਰੀਬ ਪਿੰਡ ਦੇ ਬਾਹਰ ਸੜਕ 'ਤੇ ਜਾ ਰਿਹਾ ਸੀ ਤਾਂ ਉਥੇ ਪਹਿਲਾਂ ਤੋਂ 3 ਅਣਪਛਾਤੇ ਮੋਟਰਸਾਈਕਲ ਸਵਾਰਾਂ ਖੜ੍ਹੇ ਸਨ, ਜਿਨ੍ਹਾਂ ਨੇ ਆਪਣੇ ਮੂੰਹ ਕੱਪੜੇ ਨਾਲ ਬੰਨ੍ਹੇ ਹੋਏ ਸਨ ਅਤੇ ਉਨਾਂ ਨੇ ਤ੍ਰਿਪਤਪਾਲ ਸਿੰਘ 'ਤੇ ਪਿਸਤੌਲ ਨਾਲ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਜਿਸ ਦੌਰਾਨ ਹਮਲਾਵਰਾਂ ਨੇ ਉਸ 'ਤੇ 6 ਫਾਇਰ ਕੀਤੇ ਜਿਨ੍ਹਾਂ 'ਚੋਂ 4 ਗੋਲੀਆਂ ਉਸ ਦੀਆਂ ਲੱਤਾਂ ਅਤੇ 1 ਗੋਲੀ ਹੱਥ 'ਤੇ ਵੱਜਣ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੇ ਗੁਰੂ ਨਾਨਕ ਦੇਵ ਹਸਪਤਾਲ ਦਾਖਲ ਕਰਵਾਇਆ। ਹਮਲੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਇਸ ਸਬੰਧੀ ਥਾਣਾ ਮੁਖੀ ਨੇ ਕਿਹਾ ਕਿ ਪੁਲਸ ਵੱਲੋਂ ਜ਼ਖਮੀ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ ਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।