ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਜ਼ਖਮੀ
Tuesday, Jun 09, 2026 - 08:34 PM (IST)
ਬਟਾਲਾ, (ਬੇਰੀ)- ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ਕਸਬਾ ਜੈਂਤੀਪੁਰ ਦੇ ਪੈਟਰੋਲ ਪੰਪ ’ਤੇ ਮੋਟਰ ਸਾਈਕਲ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦੇ ਹੋਏ ਉਸਨੂੰ ਗੰਭੀਰ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਰਜੀਤ ਸਿੰਘ ਵਾਸੀ ਪਿੰਡ ਸ਼ੇਖੂਪੁਰ ਖੁਰਦ ਨੇ ਦੱਸਿਆ ਕਿ ਅੱਜ ਸ਼ਾਮ ਸਮੇਂ ਉਨ੍ਹਾਂ ਦਾ ਲੜਕਾ ਮਨਬੀਰ ਸਿੰਘ ਆਪਣੇ ਘਰ ਤੋਂ ਸਕੂਟਰੀ ’ਤੇ ਸਵਾਰ ਹੋ ਕੇ ਜੈਂਤੀਪੁਰ ਦੇ ਨਜ਼ਦੀਕ ਸਥਿਤ ਪੈਟਰੋਲ ਪੰਪ ’ਤੇ ਗਿਆ ਸੀ ਕਿ ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ’ਤੇ ਹਮਲਾ ਕਰ ਦਿੱਤਾ, ਜਿਸਦੇ ਚਲਦਿਆਂ ਮਨਬੀਰ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਦਕਿ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਜ਼ਖਮੀ ਮਨਬੀਰ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕਰਵਾਇਆ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਬੇਟੇ ’ਤੇ ਹਮਲਾ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
