ਅਣਪਛਾਤੇ ਵਿਅਕਤੀਆਂ ਨੇ ਪੇਪਰ ਦੇ ਕੇ ਆ ਰਹੇ ਵਿਦਿਆਰਥੀਆਂ ਦੀ ਰਸਤੇ ’ਚ ਕੀਤੀ ਕੁੱਟਮਾਰ

Saturday, Apr 22, 2023 - 12:34 PM (IST)

ਅਣਪਛਾਤੇ ਵਿਅਕਤੀਆਂ ਨੇ ਪੇਪਰ ਦੇ ਕੇ ਆ ਰਹੇ ਵਿਦਿਆਰਥੀਆਂ ਦੀ ਰਸਤੇ ’ਚ ਕੀਤੀ ਕੁੱਟਮਾਰ

ਝਬਾਲ (ਨਰਿੰਦਰ)- ਕਸੇਲ ਵਿਖੇ 12ਵੀਂ ਦੇ ਪੇਪਰ ਦੇ ਕੇ ਮੋਟਰਸਾਈਕਲ ’ਤੇ ਵਾਪਸ ਝਬਾਲ ਨੂੰ ਆ ਰਹੇ 3 ਵਿਦਿਆਰਥੀਆਂ ਨੂੰ ਰਸਤੇ ਵਿਚ ਕੁਝ ਨੌਜਵਾਨਾਂ ਵੱਲੋਂ ਰੋਕ ਕੇ ਉਨ੍ਹਾਂ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਉਪਰੰਤ ਦੋ ਮੋਬਾਇਲ ਖੋਹ ਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਵਿਖੇ ਭਾਰਤ-ਪਾਕਿ ਸਰਹੱਦ ਤੋਂ 25 ਕਰੋੜ ਦੀ ਹੈਰੋਇਨ ਬਰਾਮਦ

ਸਰਕਾਰੀ ਹਸਪਤਾਲ ਝਬਾਲ ਵਿਖੇ ਇਲਾਜ ਲਈ ਦਾਖਲ ਵਿਦਿਆਰਥੀ ਕਰਨਬੀਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਅੱਡਾ ਝਬਾਲ, ਨਛੱਤਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਦੋਦੇ ਅਤੇ ਪਰਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਗੰਡੀਵਿੰਡ ਨੇ ਦੱਸਿਆ ਕਿ ਉਹ ਕਸੇਲ ਸਕੂਲ ਵਿਖੇ 12ਵੀਂ ਦੇ ਪੇਪਰ ਦੇ ਕੇ ਮੋਟਰਸਾਈਕਲ ਤੇ ਵਾਪਸ ਝਬਾਲ ਵੱਲ ਆ ਰਹੇ ਸਨ। ਇਸ ਦੌਰਾਨ ਮੀਆਂਪੁਰ ਨਹਿਰ ਨੇੜੇ ਪੁਲ ਦੇ ਅਗਲੇ ਪਾਸੇ ਖੜ੍ਹੇ ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ ਜ਼ਬਰਦਸਤੀ ਰੋਕ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ ਤੇ ਜਾਂਦੇ ਹੋਏ ਦੋ ਮੋਬਾਇਲ ਖੋਹਣ ਤੋਂ ਇਲਾਵਾ ਉਨ੍ਹਾਂ ਦਾ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਭੰਨ ਦਿੱਤਾ। 

ਇਹ ਵੀ ਪੜ੍ਹੋ- ਸ਼ੱਕੀ ਹਾਲਤ 'ਚ ਪੁਲਸ ਮੁਲਾਜ਼ਮ ਦੀ ਸਫ਼ਾਰੀ ਗੱਡੀ 'ਚੋਂ ਮਿਲੀ ਲਾਸ਼, ਕੋਲ ਪਈ ਸੀ ਅਸਾਲਟ ਰਾਈਫ਼ਲ

ਤਿੰਨਾਂ ਵਿਦਿਆਰਥੀਆਂ ਨੂੰ ਜ਼ਖ਼ਮੀ ਹਾਲਤ ’ਚ ਝਬਾਲ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਸਬੰਧੀ ਥਾਣਾ ਝਬਾਲ ਵਿਖੇ ਅਣਪਛਾਤੇ ਵਿਅਕਤੀਆਂ ਤੋਂ ਇਲਾਵਾ ਇਕ ਗੁਰਪ੍ਰਤਾਪ ਸਿੰਘ ਨਾਮੀ ਨੌਜਵਾਨ ਖ਼ਿਲਾਫ਼ ਲਿਖਤੀ ਦਰਖਾਸਤ ਦੇ ਦਿੱਤੀ ਹੈ, ਜਿਸ ’ਤੇ ਝਬਾਲ ਪੁਲਸ ਕਾਰਵਾਈ ਕਰ ਰਹੀ ਹੈ।

ਇਹ ਵੀ ਪੜ੍ਹੋ- 70 ਲੋਕਾਂ ਨੂੰ ਠੱਗਣ ਵਾਲੇ ਏਜੰਟ ਨੂੰ ਕਾਬੂ ਕਰ ਥਾਣੇ ਲੈ ਕੇ ਗਏ ਨੌਜਵਾਨ, ਅੱਗਿਓਂ ਮਿਲਿਆ ਅਜੀਬ ਜਵਾਬ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News